AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਅੰਮ੍ਰਿਤਸਰ ‘ਚ ਨਸ਼ਾ ਤਸਕਰ ਦੀ ਨਾਜਾਇਜ਼ ਜਾਇਦਾਦ ‘ਤੇ ਚੱਲਿਆ ਪੁਲਿਸ ਦਾ ਪੀਲਾ ਪੰਜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰੀ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਇੱਕ ਵੱਡੀ ਕਾਰਵਾਈ ਅੰਜਾਮ ਦਿੱਤੀ ਹੈ। ਪੁਲਿਸ ਸਟੇਸ਼ਨ ਸਦਰ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਫ਼ਤਿਹ ਸਿੰਘ ਕਾਲੋਨੀ (88 ਫੁੱਟ ਰੋਡ) ਵਿਖੇ ਇੱਕ ਬਦਨਾਮ ਨਸ਼ਾ ਤਸਕਰ ਵੱਲੋਂ ਨਸ਼ੇ ਦੀ ਕਮਾਈ ਨਾਲ ਬਣਾਈ ਗਈ ਨਾਜਾਇਜ਼ ਜਾਇਦਾਦ ਨੂੰ ਅੱਜ ਪ੍ਰਸ਼ਾਸਨ ਵੱਲੋਂ ਜ਼ਮੀਨਦੋਜ਼ ਕਰ ਦਿੱਤਾ ਗਿਆ।

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਅੰਮ੍ਰਿਤਸਰ 'ਚ ਨਸ਼ਾ ਤਸਕਰ ਦੀ ਨਾਜਾਇਜ਼ ਜਾਇਦਾਦ 'ਤੇ ਚੱਲਿਆ ਪੁਲਿਸ ਦਾ ਪੀਲਾ ਪੰਜਾ
ਸਰਕਾਰ ਦਾ ਐਕਸ਼ਨ, ਅੰਮ੍ਰਿਤਸਰ ‘ਚ ਨਸ਼ਾ ਤਸਕਰ ਦੀ ਨਾਜਾਇਜ਼ ਜਾਇਦਾਦ ਕੀਤੀ ਢੇਰੀ
lalit-sharma
| Published: 07 Mar 2026 19:40 PM IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰੀ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਇੱਕ ਵੱਡੀ ਕਾਰਵਾਈ ਅੰਜਾਮ ਦਿੱਤੀ ਹੈ। ਪੁਲਿਸ ਸਟੇਸ਼ਨ ਸਦਰ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਫ਼ਤਿਹ ਸਿੰਘ ਕਾਲੋਨੀ (88 ਫੁੱਟ ਰੋਡ) ਵਿਖੇ ਇੱਕ ਬਦਨਾਮ ਨਸ਼ਾ ਤਸਕਰ ਵੱਲੋਂ ਨਸ਼ੇ ਦੀ ਕਮਾਈ ਨਾਲ ਬਣਾਈ ਗਈ ਨਾਜਾਇਜ਼ ਜਾਇਦਾਦ ਨੂੰ ਅੱਜ ਪ੍ਰਸ਼ਾਸਨ ਵੱਲੋਂ ਜ਼ਮੀਨਦੋਜ਼ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ, ਇਹ ਜਾਇਦਾਦ ਈਸ਼ੂ ਪੁੱਤਰ ਅਮਰਨਾਥ (ਨਿਵਾਸੀ ਗਲੀ ਨੰਬਰ 11, ਫ਼ਤਿਹ ਸਿੰਘ ਕਾਲੋਨੀ) ਦੀ ਸੀ। ਦੱਸਿਆ ਜਾ ਰਿਹਾ ਹੈ ਕਿ ਈਸ਼ੂ ਅਤੇ ਉਸ ਦਾ ਭਰਾ ਪ੍ਰਿੰਸ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹਨ। ਇਨ੍ਹਾਂ ਦੋਵਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਪਹਿਲਾਂ ਹੀ ਕਈ ਸੰਗੀਨ ਮਾਮਲੇ ਦਰਜ ਹਨ। ਨਸ਼ੇ ਦੇ ਕਾਰੋਬਾਰ ਰਾਹੀਂ ਇਕੱਠੀ ਕੀਤੀ ਗਈ ਦੌਲਤ ਨਾਲ ਉਸਾਰੇ ਗਏ ਇਸ ਨਾਜਾਇਜ਼ ਢਾਂਚੇ ਨੂੰ ਅੱਜ ਨਗਰ ਨਿਗਮ ਅੰਮ੍ਰਿਤਸਰ ਦੀ ਟੀਮ ਵੱਲੋਂ ਭਾਰੀ ਪੁਲਿਸ ਫੋਰਸ ਦੀ ਮੌਜੂਦਗੀ ਵਿੱਚ ਢਾਹ ਦਿੱਤਾ ਗਿਆ।

ਅਪਰਾਧੀਆਂ ਨੂੰ ਸਖ਼ਤ ਸੁਨੇਹਾ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਉਹ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਇਸ ਕਾਲੇ ਕਾਰੋਬਾਰ ਵਿੱਚ ਸ਼ਾਮਲ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪ੍ਰਸ਼ਾਸਨ ਦੀ ਇਸ ਕਾਰਵਾਈ ਨੇ ਇਹ ਸਖ਼ਤ ਸੁਨੇਹਾ ਦਿੱਤਾ ਹੈ ਕਿ ਨਸ਼ੇ ਦੇ ਪੈਸੇ ਨਾਲ ਬਣਾਈਆਂ ਗਈਆਂ ਜਾਇਦਾਦਾਂ ਨੂੰ ਕਿਸੇ ਵੀ ਕੀਮਤ ‘ਤੇ ਖੜ੍ਹਾ ਨਹੀਂ ਰਹਿਣ ਦਿੱਤਾ ਜਾਵੇਗਾ।

ਜਨਤਾ ਨੂੰ ਸਹਿਯੋਗ ਦੀ ਅਪੀਲ

ਪੁਲਿਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਿਆਂ ਅਤੇ ਗੈਂਗਸਟਰਵਾਦ ਵਿਰੁੱਧ ਇਸ ਜੰਗ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ। ਨਸ਼ਿਆਂ ਸਬੰਧੀ ਕਿਸੇ ਵੀ ਜਾਣਕਾਰੀ ਲਈ ਪੰਜਾਬ ਪੁਲਿਸ ਦੀ ਐਂਟੀ-ਡਰੱਗ ਹੈਲਪਲਾਈਨ 97791-00200 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਗੈਂਗਸਟਰਾਂ ਸਬੰਧੀ ਜਾਣਕਾਰੀ ਦੇਣ ਲਈ ਹੈਲਪਲਾਈਨ ਨੰਬਰ 93946-93946 ਜਾਰੀ ਕੀਤਾ ਗਿਆ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ‘ਤੇ 10 ਲੱਖ ਰੁਪਏ ਤੱਕ ਦਾ ਇਨਾਮ ਵੀ ਦਿੱਤਾ ਜਾ ਸਕਦਾ ਹੈ।

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਅੰਕੜੇ

ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਮੁਹਿੰਮ ਤਹਿਤ 1 ਮਾਰਚ 2025 ਤੋਂ 6 ਮਾਰਚ 2026 ਤੱਕ ਬਹੁਤ ਤੇਜ਼ੀ ਨਾਲ ਕਾਰਵਾਈ ਕੀਤੀ ਗਈ ਹੈ। ਇਸ ਇੱਕ ਸਾਲ ਦੇ ਅਰਸੇ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ ਕੁੱਲ 1,825 ਮਾਮਲੇ ਦਰਜ ਕੀਤੇ ਗਏ ਹਨ ਅਤੇ 3,238 ਵਿਅਕਤੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਗਿਆ ਹੈ।

Follow Us
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ...
"ਗੱਦਾਰਾਂ ਨੂੰ ਮੁਆਫ਼ ਨਹੀਂ ਕਰਨਗੇ ਪੰਜਾਬ ਦੇ ਲੋਕ," ਬਗਾਵਤ 'ਤੇ ਸੰਜੇ ਸਿੰਘ ਦਾ ਤਿੱਖਾ ਹਮਲਾ
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ...
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ......