AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ: ਅਕਾਲੀ ਆਗੂ ਦੇ ਸ਼ੋਰੂਮ ‘ਤੇ ਫਾਇਰਿੰਗ, ਕੁੱਝ ਦਿਨ ਪਹਿਲਾਂ ਆਈ ਸੀ ਫਿਰੌਤੀ ਦੀ ਕਾਲ

ਹਰਪ੍ਰੀਤ ਸਿੰਘ ਨੇ ਇਹ ਵੀ ਦੱਸਿਆ ਕਿ ਉਹ ਤੇ ਉਨ੍ਹਾਂ ਦੀ ਪਤਨੀ ਅਕਾਲੀ ਦਲ ਨਾਲ ਜੁੜੇ ਹਨ ਤੇ ਰਈਆ ਨਗਰ ਪੰਚਾਇਤ ਦੇ ਦੋ ਵੱਖ-ਵੱਖ ਵਾਰਡਾਂ ਤੋਂ ਚੋਣ ਲੜ ਰਹੇ ਹਨ। ਫਿਲਹਾਲ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘ

ਅੰਮ੍ਰਿਤਸਰ: ਅਕਾਲੀ ਆਗੂ ਦੇ ਸ਼ੋਰੂਮ 'ਤੇ ਫਾਇਰਿੰਗ, ਕੁੱਝ ਦਿਨ ਪਹਿਲਾਂ ਆਈ ਸੀ ਫਿਰੌਤੀ ਦੀ ਕਾਲ
ਅੰਮ੍ਰਿਤਸਰ: ਅਕਾਲੀ ਆਗੂ ਦੇ ਸ਼ੋਰੂਮ ‘ਤੇ ਫਾਇਰਿੰਗ, ਕੁੱਝ ਦਿਨ ਪਹਿਲਾਂ ਆਈ ਸੀ ਫਿਰੌਤੀ ਦੀ ਕਾਲ
lalit-sharma
| Updated On: 18 May 2026 12:24 PM IST
Share

ਅੰਮ੍ਰਿਤਸਰ-ਜਲੰਧਰ ਮੁੱਖ ਮਾਰਗ ਤੇ ਦੇਰ ਸ਼ਾਮ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਇੱਕ ਟਾਇਲ ਸ਼ੋਰੂਮ ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗਨੀਮਤ ਰਹੀ ਕਿ ਐਤਵਾਰ ਹੋਣ ਕਾਰਨ ਸ਼ੋਰੂਮ ਬੰਦ ਸੀ, ਜਿਸ ਕਰਕੇ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਨੇ ਦੱਸਿਆ ਕਿ 12 ਮਈ ਨੂੰ ਉਨ੍ਹਾਂ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਅਣਪਛਾਤੇ ਵਿਅਕਤੀ ਦੀ ਕਾਲ ਆਈ ਸੀ, ਜਿਸ ‘ਚ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ।

ਇਸ ਤੋਂ ਬਾਅਦ ਉਨ੍ਹਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ, ਜਿਸ ਤੇ ਬਿਆਸ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਅੱਜ ਅਣਪਛਾਤੇ ਹਮਲਾਵਰਾਂ ਵੱਲੋਂ ਐਤਵਾਰ ਕਰਕੇ ਬੰਦ ਪਏ ਸ਼ੋਰੂਮ ਤੇ 8 ਰਾਊਂਡ ਫਾਇਰ ਕੀਤੇ ਗਏ ਹਨ।

ਪਤੀ-ਪਤਨੀ ਲੜ ਰਹੇ ਨਗਰ ਪੰਚਾਇਤ ਦੀ ਚੋਣ

ਹਰਪ੍ਰੀਤ ਸਿੰਘ ਨੇ ਇਹ ਵੀ ਦੱਸਿਆ ਕਿ ਉਹ ਤੇ ਉਨ੍ਹਾਂ ਦੀ ਪਤਨੀ ਅਕਾਲੀ ਦਲ ਨਾਲ ਜੁੜੇ ਹਨ ਤੇ ਰਈਆ ਨਗਰ ਪੰਚਾਇਤ ਦੇ ਦੋ ਵੱਖ-ਵੱਖ ਵਾਰਡਾਂ ਤੋਂ ਚੋਣ ਲੜ ਰਹੇ ਹਨ। ਫਿਲਹਾਲ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਤੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਮੌਕੇ ਤੇ ਪਹੁੰਚੇ ਤੇ ਘਟਨਾ ਤੇ ਦੁੱਖ ਪ੍ਰਗਟਾਇਆ।

ਇਸ ਮਾਮਲੇ ਤੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਅਪਰਾਧੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਇਸ ਘਟਨਾ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਕਾਂਗਰਸ ਦੇ ਆਗੂਆਂ ਨਾਲ ਗੱਲਬਾਤ ਤੋਂ ਬਾਅਦ ਫੈਸਲਾ ਲਿਆ ਗਿਆ ਹੈ ਕਿ ਬਿਆਸ, ਰਈਆ ਅਤੇ ਬਾਬਾ ਬਕਾਲਾ ਸਾਹਿਬ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ ਤੇ ਇਨਸਾਫ ਮਿਲਣ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।

ਉਧਰ, ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੇ ਡੀਐਸਪੀ ਬਾਬਾ ਬਕਾਲਾ ਸਾਹਿਬ ਸੁਖਪਾਲ ਸਿੰਘ ਨੇ ਕਿਹਾ ਕਿ ਫਿਰੌਤੀ ਕਾਲ ਆਉਣ ਤੋਂ ਬਾਅਦ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ ਤੇ ਅੱਜ ਦੀ ਫਾਇਰਿੰਗ ਘਟਨਾ ਤੋਂ ਬਾਅਦ ਸ਼ੁਰੂਆਤੀ ਜਾਂਚ ‘ਚ ਪੁਲਿਸ ਨੂੰ ਕੁਝ ਅਹਿਮ ਲੀਡਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

Follow Us
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story...
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...