AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ: ਮਹਿਤਾ ‘ਚ JD ਜਿੰਮ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ, ਇਲਾਕੇ ਵਿੱਚ ਦਹਿਸ਼ਤ; ਮੌਕੇ ਤੋਂ 3 ਖੋਲ ਬਰਾਮਦ

ਜਾਣਕਾਰੀ ਦਿੰਦਿਆਂ ਥਾਣਾ ਮਹਿਤਾ ਦੇ ਐਡੀਸ਼ਨਲ ਐਸ.ਐਚ.ਓ. (ਅਡੀਸ਼ਨਲ ਥਾਣਾ ਇੰਚਾਰਜ) ਐਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਲਗਭਗ 5 ਵਜੇ ਪੁਲਿਸ ਨੂੰ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਜੇ.ਡੀ. ਰੈੱਡ ਜਿੰਮ ਦੇ ਬਾਹਰ ਫਾਇਰਿੰਗ ਹੋਈ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ।

ਅੰਮ੍ਰਿਤਸਰ: ਮਹਿਤਾ 'ਚ JD ਜਿੰਮ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ, ਇਲਾਕੇ ਵਿੱਚ ਦਹਿਸ਼ਤ; ਮੌਕੇ ਤੋਂ 3 ਖੋਲ ਬਰਾਮਦ
lalit-sharma
| Published: 26 Oct 2026 15:47 PM IST
Share

ਅੰਮ੍ਰਿਤਸਰ ਦੇ ਮਹਿਤਾ ਥਾਣਾ ਖੇਤਰ ‘ਚ ਤੜਕੇ ਸਵੇਰੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ JD ਜਿੰਮ ਦੇ ਬਾਹਰ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕੀਤੀ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ।

​ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਤਾ ਦੇ ਐਡੀਸ਼ਨਲ ਐਸ.ਐਚ.ਓ. (ਅਡੀਸ਼ਨਲ ਥਾਣਾ ਇੰਚਾਰਜ) ਐਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਲਗਭਗ 5 ਵਜੇ ਪੁਲਿਸ ਨੂੰ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਜੇ.ਡੀ. ਰੈੱਡ ਜਿੰਮ ਦੇ ਬਾਹਰ ਫਾਇਰਿੰਗ ਹੋਈ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ।

​ਪੁਲਿਸ ਦੀ ਸ਼ੁਰੂਆਤੀ ਜਾਂਚ ਅਨੁਸਾਰ ਘਟਨਾ ਵਾਲੀ ਥਾਂ ਤੋਂ ਫਾਇਰ ਕੀਤੇ ਗਏ ਗੋਲੀਆਂ ਦੇ 3 ਖੋਲ (ਖਾਲੀ ਰੌਂਦ) ਬਰਾਮਦ ਕੀਤੇ ਗਏ ਹਨ। ਖੁਸ਼ਕਿਸਮਤੀ ਨਾਲ ਇਸ ਫਾਇਰਿੰਗ ਦੀ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਹੋਣ ਤੋਂ ਬਚਾਅ ਰਿਹਾ।

ਬਿਆਨਾਂ ਦੇ ਆਧਾਰ ‘ਤੇ ਕੀਤੀ ਜਾਵੇਗੀ ਕਾਰਵਾਈ

​ਐਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਜਿੰਮ ਮਾਲਕ ਅਤੇ ਸ਼ਿਕਾਇਤਕਰਤਾ ਨੂੰ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਗਿਆ ਹੈ। ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਹੀ ਅੱਗੇ ਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੁਰਾਣੀ ਕਿਸੇ ਰੰਜਿਸ਼ ਬਾਰੇ ਫਿਲਹਾਲ ਕੋਈ ਪੁਸ਼ਟੀ ਨਹੀਂ ਹੋਈ ਹੈ ਅਤੇ ਬਿਆਨ ਦਰਜ ਹੋਣ ਤੋਂ ਬਾਅਦ ਹੀ ਅਸਲ ਵਜ੍ਹਾ ਸਾਹਮਣੇ ਆਵੇਗੀ।

​ਪੁਲਿਸ ਵਲੋਂ ਮੁਲਜ਼ਮਾਂ ਦੀ ਪਛਾਣ ਕਰਨ ਲਈ ਜਿੰਮ ਦੇ ਆਸ-ਪਾਸ ਅਤੇ ਨੇੜਲੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੋਟੇਜ ਬਾਰੀਕੀ ਨਾਲ ਖੰਘਾਲੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਟਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਦੇਖੀ ਜਾ ਰਹੀ ਹੈ, ਜਦਕਿ ਪੁਲਿਸ ਇਲਾਕੇ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਤਤਪਰ ਹੈ।

Follow Us
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ...
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ...
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ...
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...