ਅੰਮ੍ਰਿਤਸਰ: ਮਹਿਤਾ ‘ਚ JD ਜਿੰਮ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ, ਇਲਾਕੇ ਵਿੱਚ ਦਹਿਸ਼ਤ; ਮੌਕੇ ਤੋਂ 3 ਖੋਲ ਬਰਾਮਦ
ਜਾਣਕਾਰੀ ਦਿੰਦਿਆਂ ਥਾਣਾ ਮਹਿਤਾ ਦੇ ਐਡੀਸ਼ਨਲ ਐਸ.ਐਚ.ਓ. (ਅਡੀਸ਼ਨਲ ਥਾਣਾ ਇੰਚਾਰਜ) ਐਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਲਗਭਗ 5 ਵਜੇ ਪੁਲਿਸ ਨੂੰ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਜੇ.ਡੀ. ਰੈੱਡ ਜਿੰਮ ਦੇ ਬਾਹਰ ਫਾਇਰਿੰਗ ਹੋਈ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ।
ਅੰਮ੍ਰਿਤਸਰ ਦੇ ਮਹਿਤਾ ਥਾਣਾ ਖੇਤਰ ‘ਚ ਤੜਕੇ ਸਵੇਰੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ JD ਜਿੰਮ ਦੇ ਬਾਹਰ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕੀਤੀ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ।
ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਤਾ ਦੇ ਐਡੀਸ਼ਨਲ ਐਸ.ਐਚ.ਓ. (ਅਡੀਸ਼ਨਲ ਥਾਣਾ ਇੰਚਾਰਜ) ਐਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਲਗਭਗ 5 ਵਜੇ ਪੁਲਿਸ ਨੂੰ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਜੇ.ਡੀ. ਰੈੱਡ ਜਿੰਮ ਦੇ ਬਾਹਰ ਫਾਇਰਿੰਗ ਹੋਈ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਦੀ ਸ਼ੁਰੂਆਤੀ ਜਾਂਚ ਅਨੁਸਾਰ ਘਟਨਾ ਵਾਲੀ ਥਾਂ ਤੋਂ ਫਾਇਰ ਕੀਤੇ ਗਏ ਗੋਲੀਆਂ ਦੇ 3 ਖੋਲ (ਖਾਲੀ ਰੌਂਦ) ਬਰਾਮਦ ਕੀਤੇ ਗਏ ਹਨ। ਖੁਸ਼ਕਿਸਮਤੀ ਨਾਲ ਇਸ ਫਾਇਰਿੰਗ ਦੀ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਹੋਣ ਤੋਂ ਬਚਾਅ ਰਿਹਾ।
ਬਿਆਨਾਂ ਦੇ ਆਧਾਰ ‘ਤੇ ਕੀਤੀ ਜਾਵੇਗੀ ਕਾਰਵਾਈ
ਐਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਜਿੰਮ ਮਾਲਕ ਅਤੇ ਸ਼ਿਕਾਇਤਕਰਤਾ ਨੂੰ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਗਿਆ ਹੈ। ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਹੀ ਅੱਗੇ ਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੁਰਾਣੀ ਕਿਸੇ ਰੰਜਿਸ਼ ਬਾਰੇ ਫਿਲਹਾਲ ਕੋਈ ਪੁਸ਼ਟੀ ਨਹੀਂ ਹੋਈ ਹੈ ਅਤੇ ਬਿਆਨ ਦਰਜ ਹੋਣ ਤੋਂ ਬਾਅਦ ਹੀ ਅਸਲ ਵਜ੍ਹਾ ਸਾਹਮਣੇ ਆਵੇਗੀ।
ਪੁਲਿਸ ਵਲੋਂ ਮੁਲਜ਼ਮਾਂ ਦੀ ਪਛਾਣ ਕਰਨ ਲਈ ਜਿੰਮ ਦੇ ਆਸ-ਪਾਸ ਅਤੇ ਨੇੜਲੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੋਟੇਜ ਬਾਰੀਕੀ ਨਾਲ ਖੰਘਾਲੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਟਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਦੇਖੀ ਜਾ ਰਹੀ ਹੈ, ਜਦਕਿ ਪੁਲਿਸ ਇਲਾਕੇ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਤਤਪਰ ਹੈ।
