AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ: ਘਰੋਂ ਬੁਲਾ ਕੇ ਲੈ ਗਏ ਸੰਦੀਪ ਸਿੰਘ, ਬਾਅਦ ‘ਚ ਹਸਪਤਾਲ ‘ਚ ਮੌਤ, ਸਿਰ ਤੇ ਸਰੀਰ ‘ਤੇ ਡੂੰਘੀਆਂ ਸੱਟਾਂ ਦੇ ਨਿਸ਼ਾਨ

ਮ੍ਰਿਤਕ ਦੀ ਭੈਣ ਬਲਜੀਤ ਕੌਰ ਨੇ ਦੱਸਿਆ ਕਿ ਸੰਦੀਪ ਸਿੰਘ ਦੇ ਪਿਤਾ ਨੇ ਉਨ੍ਹਾਂ ਨੂੰ ਆਪਣੀ ਧੀ ਵਜੋਂ ਮੰਨਿਆ ਹੋਇਆ ਸੀ, ਜਿਸ ਕਾਰਨ ਸੰਦੀਪ ਸਿੰਘ ਨਾਲ ਉਨ੍ਹਾਂ ਦਾ ਭੈਣ-ਭਰਾ ਵਰਗਾ ਰਿਸ਼ਤਾ ਸੀ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਕੁਝ ਸਮਾਂ ਪਹਿਲਾਂ ਸੰਦੀਪ ਉਨ੍ਹਾਂ ਦੇ ਘਰ ਦੇ ਕੋਲੋਂ ਲੰਘ ਕੇ ਗਿਆ ਸੀ। ਇਸ ਤੋਂ ਕੁਝ ਸਮੇਂ ਬਾਅਦ ਪਰਿਵਾਰ ਨੂੰ ਜਾਣਕਾਰੀ ਮਿਲੀ ਕਿ ਸੰਦੀਪ ਨਾਲ ਕੁੱਟਮਾਰ ਹੋਈ ਹੈ ਤੇ ਉਸ ਦੀ ਹਾਲਤ ਬਹੁਤ ਗੰਭੀਰ ਹੈ।

ਅੰਮ੍ਰਿਤਸਰ: ਘਰੋਂ ਬੁਲਾ ਕੇ ਲੈ ਗਏ ਸੰਦੀਪ ਸਿੰਘ, ਬਾਅਦ 'ਚ ਹਸਪਤਾਲ 'ਚ ਮੌਤ, ਸਿਰ ਤੇ ਸਰੀਰ 'ਤੇ ਡੂੰਘੀਆਂ ਸੱਟਾਂ ਦੇ ਨਿਸ਼ਾਨ
lalit-sharma
| Updated On: 25 Aug 2026 08:19 AM IST
Share

ਅੰਮ੍ਰਿਤਸਰ ਦੇ ਗੇਟ ਹਕੀਮਾਂ ਥਾਣਾ ਖੇਤਰ ‘ਚ ਇੱਕ ਵਿਅਕਤੀ ਦੀ ਕਥਿਤ ਤੌਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਸੰਦੀਪ ਸਿੰਘ ਨੂੰ ਘਰੋਂ ਬੁਲਾ ਕੇ ਲਿਜਾਇਆ ਗਿਆ ਤੇ ਬਾਅਦ ‘ਚ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਗੰਭੀਰ ਹਾਲਤ ‘ਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੀ ਭੈਣ ਬਲਜੀਤ ਕੌਰ ਨੇ ਦੱਸਿਆ ਕਿ ਸੰਦੀਪ ਸਿੰਘ ਦੇ ਪਿਤਾ ਨੇ ਉਨ੍ਹਾਂ ਨੂੰ ਆਪਣੀ ਧੀ ਵਜੋਂ ਮੰਨਿਆ ਹੋਇਆ ਸੀ, ਜਿਸ ਕਾਰਨ ਸੰਦੀਪ ਸਿੰਘ ਨਾਲ ਉਨ੍ਹਾਂ ਦਾ ਭੈਣ-ਭਰਾ ਵਰਗਾ ਰਿਸ਼ਤਾ ਸੀ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਕੁਝ ਸਮਾਂ ਪਹਿਲਾਂ ਸੰਦੀਪ ਉਨ੍ਹਾਂ ਦੇ ਘਰ ਦੇ ਕੋਲੋਂ ਲੰਘ ਕੇ ਗਿਆ ਸੀ। ਇਸ ਤੋਂ ਕੁਝ ਸਮੇਂ ਬਾਅਦ ਪਰਿਵਾਰ ਨੂੰ ਜਾਣਕਾਰੀ ਮਿਲੀ ਕਿ ਸੰਦੀਪ ਨਾਲ ਕੁੱਟਮਾਰ ਹੋਈ ਹੈ ਤੇ ਉਸ ਦੀ ਹਾਲਤ ਬਹੁਤ ਗੰਭੀਰ ਹੈ।

ਬਲਜੀਤ ਕੌਰ ਦੇ ਅਨੁਸਾਰ, ਸੰਦੀਪ ਦੇ ਨਾਲ ਇੱਕ ਨੌਜਵਾਨ ਵੀ ਸੀ, ਜੋ ਪਹਿਲਾਂ ਵੀ ਉਸ ਦੇ ਨਾਲ ਉੱਠਦਾ-ਬੈਠਦਾ ਸੀ। ਪਰਿਵਾਰ ਦਾ ਕਹਿਣਾ ਹੈ ਕਿ ਘਟਨਾ ਤੋਂ ਪਹਿਲਾਂ ਇਸੇ ਨੌਜਵਾਨ ਵੱਲੋਂ ਸੰਦੀਪ ਨੂੰ ਘਰੋਂ ਬੁਲਾ ਕੇ ਲਿਜਾਣ ਦੀ ਗੱਲ ਸਾਹਮਣੇ ਆਈ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਘਰ ਦੇ ਬਾਹਰ ਲੱਗੇ CCTV ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾਵੇ, ਤਾਂ ਜੋ ਪਤਾ ਲੱਗ ਸਕੇ ਕਿ ਸੰਦੀਪ ਦੇ ਨਾਲ ਕੌਣ-ਕੌਣ ਲੋਕ ਸਨ ਤੇ ਉਸ ਨੂੰ ਕਿੱਥੇ ਲਿਜਾਇਆ ਗਿਆ।

ਕਰੀਬ 15 ਤੋਂ 16 ਵਿਅਕਤੀਆਂ ਨੇ ਹਮਲਾ ਕੀਤਾ, ਪਰਿਵਾਰ ਦਾ ਇਲਜ਼ਾਮ

ਪਰਿਵਾਰ ਨੇ ਇਲਜ਼ਾਮ ਲਗਾਇਆ ਕਿ ਸੰਦੀਪ ‘ਤੇ ਕਰੀਬ 15 ਤੋਂ 16 ਵਿਅਕਤੀਆਂ ਨੇ ਹਮਲਾ ਕੀਤਾ। ਉਸ ਦੇ ਸਿਰ ਤੇ ਸਰੀਰ ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ ਤੇ ਕਾਫ਼ੀ ਖੂਨ ਵਹਿ ਰਿਹਾ ਸੀ। ਪਰਿਵਾਰਕ ਮੈਂਬਰਾਂ ਮੁਤਾਬਕ, ਉਸ ਨੂੰ ਵਾਹਨ ਰਾਹੀਂ ਹਸਪਤਾਲ ਲਿਆਂਦਾ ਗਿਆ, ਪਰ ਹਸਪਤਾਲ ਪਹੁੰਚਣ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਪਰਿਵਾਰ ਨੇ ਪੁਲਿਸ ਤੋਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਪਰਿਵਾਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਹਾਲੇ ਤੱਕ ਹਮਲੇ ਪਿੱਛੇ ਅਸਲ ਕਾਰਨ ਦੀ ਜਾਣਕਾਰੀ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੰਦੀਪ ਦੇ ਨਾਲ ਮੌਜੂਦ ਨੌਜਵਾਨ ਤੋਂ ਇਸ ਸਬੰਧੀ ਅਹਿਮ ਜਾਣਕਾਰੀ ਮਿਲ ਸਕਦੀ ਹੈ। ਪਰਿਵਾਰ ਨੇ ਪੁਲਿਸ ਤੋਂ ਉਸ ਨੌਜਵਾਨ ਤੋਂ ਪੁੱਛਗਿੱਛ ਕਰਕੇ ਘਟਨਾ ਦੀ ਪੂਰੀ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ।

ਪੁਲਿਸ ਕਰ ਰਹੀ ਜਾਂਚ

ਇਸ ਸਬੰਧੀ ਥਾਣਾ ਗੇਟ ਹਕੀਮਾਂ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਦੀ ਹਾਲਤ ‘ਚ ਹਸਪਤਾਲ ਲਿਆਂਦਾ ਗਿਆ ਸੀ, ਪਰ ਹਸਪਤਾਲ ਪਹੁੰਚਣ ਤੋਂ ਬਾਅਦ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਮੁਤਾਬਕ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਸੰਦੀਪ ਘਰੋਂ ਗਿਆ ਸੀ ਤੇ ਉਸ ਨਾਲ ਕੁੱਟਮਾਰ ਹੋਈ ਸੀ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ। ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ, ਪਰ ਇਸ ਦੀ ਪੁਸ਼ਟੀ ਮੈਡੀਕਲ ਰਿਪੋਰਟ ਤੇ ਜਾਂਚ ਤੋਂ ਬਾਅਦ ਹੀ ਹੋਵੇਗੀ। ਪੁਲਿਸ ਨੇ ਕਿਹਾ ਕਿ ਪਰਿਵਾਰ ਤੇ ਹੋਰ ਲੋਕਾਂ ਦੇ ਬਿਆਨਾਂ ਨੂੰ ਵੈਰੀਫਾਈ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਘਟਨਾ ਸਥਾਨ ਤੇ CCTV ਫੁਟੇਜ ਸਮੇਤ ਹੋਰ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਦੇ ਅਨੁਸਾਰ, ਜਾਂਚ ਦੌਰਾਨ ਤੱਥ ਸਾਹਮਣੇ ਆਉਣ ਤੋਂ ਬਾਅਦ FIR ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫ਼ਿਲਹਾਲ ਪੁਲਿਸ ਕਤਲ ਦਾ ਕਾਰਨ, ਹਮਲਾਵਰਾਂ ਦੀ ਗਿਣਤੀ ਤੇ ਘਟਨਾ ‘ਚ ਸ਼ਾਮਲ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਕਾਬੂ ਕਰਕੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......