ਬੰਦੀ ਛੋੜ ਦਿਹਾੜੇ ਮੌਕੇ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਨਹੀਂ ਹੋਈ ਆਤਸ਼ਬਾਜ਼ੀ, ਜਾਣੋਂ ਕਾਰਨ ? | amritsar golden temple bandi chhor divas no firecrackers sikh riots 1984 know full in punjabi Punjabi news - TV9 Punjabi

ਬੰਦੀ ਛੋੜ ਦਿਹਾੜੇ ਮੌਕੇ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਨਹੀਂ ਹੋਈ ਆਤਸ਼ਬਾਜ਼ੀ, ਜਾਣੋਂ ਕਾਰਨ ?

Updated On: 

01 Nov 2024 20:11 PM

Bandi Chhor Divas: ਦੇਸ਼ ਦੁਨੀਆਂ ਦੀਆਂ ਸਿੱਖ ਸੰਗਤਾਂ ਵੱਲੋਂ ਬੰਦੀ ਛੋੜ ਦਿਹਾੜਾ ਮਨਾਇਆ ਜਾ ਰਿਹਾ ਹੈ। ਓਧਰ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਵੀ ਦਿਹਾੜਾ ਬੜੀ ਧੂੰਮ ਧਾਮ ਨਾਲ ਮਨਾਇਆ ਗਿਆ ਪਰ ਸਿੱਖ ਨਸ਼ਲਕੁਸ਼ੀ ਦੀ ਬਰਸੀ ਕਾਰਨ ਇਸ ਵਾਰ ਬੰਦੀ ਛੋੜ ਦਿਵਸ ਮੌਕੇ ਆਤਸ਼ਬਾਜ਼ੀ ਨਹੀਂ ਕੀਤੀ ਗਈ।

ਬੰਦੀ ਛੋੜ ਦਿਹਾੜੇ ਮੌਕੇ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਨਹੀਂ ਹੋਈ ਆਤਸ਼ਬਾਜ਼ੀ, ਜਾਣੋਂ ਕਾਰਨ ?

ਬੰਦੀ ਛੋੜ ਦਿਹਾੜੇ ਮੌਕੇ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਨਹੀਂ ਹੋਈ ਆਤਸ਼ਬਾਜ਼ੀ, ਜਾਣੋਂ ਕਾਰਨ ? (Pic Credit: SGPC)

Follow Us On

ਛੇਵੇਂ ਪਾਤਸ਼ਾਹ ਸ਼੍ਰੀ ਹਰਿਗੋਬਿੰਦ ਪਾਤਸ਼ਾਹ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ਼੍ਰੀ ਅੰਮ੍ਰਿਤਸਰ ਵਿਖੇ ਬੰਦੀ ਛੋੜ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਜੀ ਵਿਖੇ ਸੰਗਤ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪਹੁੰਚੀ। ਇਸ ਮੌਕੇ ਸੰਗਤਾਂ ਵੱਲੋਂ ਸ਼੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਦੇਸੀ ਘਿਓ ਦੇ ਦੀਵੇ ਜਗਾਏ ਗਏ।

ਇਸ ਸਾਲ ਬੰਦੀ ਛੋੜ ਦਿਵਸ ਮੌਕੇ 1984 ਦੰਗਿਆਂ ਅਤੇ ਨਸ਼ਲਕੁਸ਼ੀ ਦੀ ਬਰਸੀ ਹੋਣ ਕਾਰਨ ਆਤਸ਼ਬਾਜ਼ੀ ਨਹੀਂ ਕੀਤੀ ਗਈ।

ਜਗਾਏ ਗਏ 1 ਲੱਖ ਦੀਵੇ

ਇਸ ਵਾਰ ਸ਼ਾਮ ਨੂੰ 1 ਲੱਖ ਤੋਂ ਵੱਧ ਦੀਵੇ ਜਗਾਏ ਗਏ। ਸ਼੍ਰੀ ਹਰਿਮੰਦਰ ਸਾਹਿਬ ਜੀ ਵਿਖੇ ਦੀਵੇ ਜਗਾਉਣ ਦਾ ਇਹ ਸਮਾਗਮ 1984 ਦੇ ਦੰਗਿਆਂ ਵਿੱਚ ਜਾਨਾਂ ਗੁਆਉਣ ਵਾਲੇ ਬੇਕਸੂਰ ਲੋਕਾਂ ਦੀ ਯਾਦ ਵਿੱਚ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦਾ ਮਕਸਦ ਦੰਗਿਆਂ ਦੌਰਾਨ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ ਪ੍ਰਗਟ ਕਰਨਾ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਇਕਮੁੱਠਤਾ ਪ੍ਰਗਟਾਉਣਾ ਹੈ।

ਜੱਥੇਦਾਰ ਨੇ ਦਿੱਤੇ ਸਨ ਆਦੇਸ਼

ਦਿੱਲੀ ਦੰਗਿਆਂ ਅਤੇ ਸਿੱਖ ਨਸ਼ਲਕੁਸੀ ਦੀ 40ਵੀਂ ਬਰਸੀ ਦੇ ਮੱਦੇਨਜ਼ਰ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਆਪਣੇ ਘਰਾਂ ਅਤੇ ਗੁਰਦੁਆਰਿਆਂ ਵਿੱਚ ਸਿਰਫ਼ ਘਿਓ ਦੇ ਦੀਵੇ ਹੀ ਜਗਾਉਣ ਅਤੇ ਬਿਜਲਈ (ਦੀਪਮਾਲਾ) ਦੀ ਸਜਾਵਟ ਤੋਂ ਗੁਰੇਜ਼ ਕਰਨ। ਇਸ ਦੇ ਮੱਦੇਨਜ਼ਰ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਹੀ ਦੀਪਮਾਲਾ ਕੀਤੀ ਗਈ ਹੈ। ਇਸ ਤੋਂ ਇਲਾਵਾ ਘਰਾਂ ਅਤੇ ਗੁਰਦੁਆਰਿਆਂ ਦੇ ਬਾਹਰ ਕਿਤੇ ਵੀ ਦੀਪਮਾਲਾ ਨਾ ਕਰਨ ਦੀ ਸਲਾਹ ਦਿੱਤੀ ਗਈ ਸੀ।

ਨਸ਼ਿਆਂ ਨੇ ਕੀਤਾ ਨੌਜਵਾਨੀ ਨੂੰ ਨੁਕਸਾਨ

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੰਗਤਾਂ ਨੂੰ ਸੰਦੇਸ਼ ਦਿੱਤਾ | ਸਮੁੱਚੇ ਖਾਲਸਾ ਪੰਥ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਪੰਥ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਪੰਜਾਬ ਦਾ ਭਵਿੱਖ ਹਨ।

ਕੌਮ ਨੂੰ ਸੰਬੋਧਨ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ ਸਮੇਂ ਪੰਜਾਬ ਦਾ ਸਮਾਜਿਕ, ਰਾਜਨੀਤਿਕ, ਸੱਭਿਆਚਾਰਕ ਅਤੇ ਆਰਥਿਕ ਤਾਣਾ-ਬਾਣਾ ਬਹੁਤ ਹੀ ਚਿੰਤਾਜਨਕ ਸਥਿਤੀ ਵਿੱਚ ਪਹੁੰਚ ਚੁੱਕਾ ਹੈ। ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਨੁਕਸਾਨ ਪਹੁੰਚਾਇਆ ਹੈ।

Exit mobile version