AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸੁਪਨਿਆਂ ਦੀ ਉਡਾਣ… ਅੰਮ੍ਰਿਤਸਰ ਦੀ ਸਰਕਾਰੀ ਡਾਕਟਰ ਨੇ ਰਚਿਆ ਇਤਿਹਾਸ, ਮਿਸਿਜ਼ ਇੰਡੀਆ ਦੇ ਟਾਪ-10 ‘ਚ ਬਣਾਈ ਥਾਂ

ਡਾ. ਸ਼ਿਵਾਂਸ਼ੀ ਨੇ ਦੱਸਿਆ ਕਿ ਮਿਸਿਜ਼ ਇੰਡੀਆ ਦੇ ਟਾਪ-10 'ਚ ਪਹੁੰਚਣਾ ਉਨ੍ਹਾਂ ਲਈ ਬੇਹੱਦ ਮਾਣ ਤੇ ਖੁਸ਼ੀ ਦਾ ਪਲ ਹੈ। ਉਨ੍ਹਾਂ ਕਿਹਾ ਕਿ ਇਹ ਸਫ਼ਰ ਆਸਾਨ ਨਹੀਂ ਸੀ, ਕਿਉਂਕਿ ਡਾਕਟਰੀ ਪੇਸ਼ੇ 'ਚ ਕੰਮ ਦਾ ਦਬਾਅ ਤੇ ਲੰਬੀ ਡਿਊਟੀ ਆਮ ਗੱਲ ਹਨ। ਇਸ ਦੇ ਬਾਵਜੂਦ ਉਨ੍ਹਾਂ ਨੇ ਆਪਣੇ ਸੁਪਨੇ ਨੂੰ ਜਿਉਂਦਾ ਰੱਖਿਆ ਤੇ ਹਰ ਰੋਜ਼ ਮਿਹਨਤ ਕਰਦੇ ਹੋਏ ਇਸ ਮੁਕਾਮ ਤੱਕ ਹਾਸਲ ਕੀਤਾ।

ਸੁਪਨਿਆਂ ਦੀ ਉਡਾਣ... ਅੰਮ੍ਰਿਤਸਰ ਦੀ ਸਰਕਾਰੀ ਡਾਕਟਰ ਨੇ ਰਚਿਆ ਇਤਿਹਾਸ, ਮਿਸਿਜ਼ ਇੰਡੀਆ ਦੇ ਟਾਪ-10 'ਚ ਬਣਾਈ ਥਾਂ
ਸਰਕਾਰੀ ਡਾਕਟਰ ਨੇ ਰਚਿਆ ਇਤਿਹਾਸ, ‘ਮਿਸਿਜ਼ ਇੰਡੀਆ’ ਦੇ ਟਾਪ-10 ‘ਚ ਬਣਾਈ ਥਾਂ
lalit-sharma
| Updated On: 11 Jun 2026 15:13 PM IST
Share

ਅਕਸਰ ਲੋਕ ਆਪਣੇ ਸੁਪਨਿਆਂ ਨੂੰ ਪੂਰਾ ਨਾ ਕਰ ਸਕਣ ਲਈ ਸਮੇਂ ਦੀ ਕਮੀ ਨੂੰ ਕਾਰਨ ਦੱਸਦੇ ਹਨ, ਪਰ ਅੰਮ੍ਰਿਤਸਰ ਦੀ ਇੱਕ ਸਰਕਾਰੀ ਡਾਕਟਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਜ਼ਿੰਦਗੀ ਦੀਆਂ ਵੱਡੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਵੀ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕਦਾ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਜਨਰਲ ਸਰਜਰੀ ਵਿਭਾਗ ‘ਚ ਸੀਨੀਅਰ ਰੈਜ਼ੀਡੈਂਟ ਵਜੋਂ ਸੇਵਾਵਾਂ ਨਿਭਾ ਰਹੀ ਡਾ. ਸ਼ਿਵਾਂਸ਼ੀ ਨੇ ਮਿਸਿਜ਼ ਇੰਡੀਆ ਮੁਕਾਬਲੇ ਦੇ ਟਾਪ-10 ‘ਚ ਥਾਂ ਬਣਾਕੇ ਨਾ ਸਿਰਫ਼ ਆਪਣੇ ਸ਼ਹਿਰ, ਸਗੋਂ ਪੂਰੇ ਪੰਜਾਬ ਦਾ ਮਾਣ ਵਧਾਇਆ ਹੈ।

ਡਾ. ਸ਼ਿਵਾਂਸ਼ੀ ਦਾ ਜੀਵਨ ਇਸ ਗੱਲ ਦੀ ਮਿਸਾਲ ਹੈ ਕਿ ਪ੍ਰੋਫੈਸ਼ਨ ਤੇ ਪੈਸ਼ਨ ਨੂੰ ਇਕੱਠੇ ਵੀ ਨਿਭਾਇਆ ਜਾ ਸਕਦਾ ਹੈ। ਇੱਕ ਪਾਸੇ ਉਹ ਹਸਪਤਾਲ ‘ਚ ਮਰੀਜ਼ਾਂ ਦੀ ਦੇਖਭਾਲ, ਐਮਰਜੈਂਸੀ ਸੇਵਾਵਾਂ ਤੇ ਗੰਭੀਰ ਸਰਜਰੀਆਂ ਦੀ ਜ਼ਿੰਮੇਵਾਰੀ ਨਿਭਾਉਂਦੇ ਹਨ। ਦੂਜੇ ਪਾਸੇ, ਉਨ੍ਹਾਂ ਨੇ ਆਪਣੇ ਅੰਦਰ ਛੁਪੇ ਟੈਲੇਂਟ ਤੇ ਆਤਮ-ਵਿਸ਼ਵਾਸ ਨੂੰ ਨਿਖਾਰਦੇ ਹੋਏ ਗਲੈਮਰ ਦੀ ਦੁਨੀਆ ‘ਚ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ।

ਡਾ. ਸ਼ਿਵਾਂਸ਼ੀ ਨੇ ਦੱਸਿਆ ਕਿ ਮਿਸਿਜ਼ ਇੰਡੀਆ ਦੇ ਟਾਪ-10 ‘ਚ ਪਹੁੰਚਣਾ ਉਨ੍ਹਾਂ ਲਈ ਬੇਹੱਦ ਮਾਣ ਤੇ ਖੁਸ਼ੀ ਦਾ ਪਲ ਹੈ। ਉਨ੍ਹਾਂ ਕਿਹਾ ਕਿ ਇਹ ਸਫ਼ਰ ਆਸਾਨ ਨਹੀਂ ਸੀ, ਕਿਉਂਕਿ ਡਾਕਟਰੀ ਪੇਸ਼ੇ ‘ਚ ਕੰਮ ਦਾ ਦਬਾਅ ਤੇ ਲੰਬੀ ਡਿਊਟੀ ਆਮ ਗੱਲ ਹਨ। ਇਸ ਦੇ ਬਾਵਜੂਦ ਉਨ੍ਹਾਂ ਨੇ ਆਪਣੇ ਸੁਪਨੇ ਨੂੰ ਜਿਉਂਦਾ ਰੱਖਿਆ ਤੇ ਹਰ ਰੋਜ਼ ਮਿਹਨਤ ਕਰਦੇ ਹੋਏ ਇਸ ਮੁਕਾਮ ਤੱਕ ਹਾਸਲ ਕੀਤਾ।

ਉਨ੍ਹਾਂ ਦਾ ਮੰਨਣਾ ਹੈ ਕਿ ਆਤਮ-ਵਿਸ਼ਵਾਸ, ਲਗਨ ਤੇ ਸਕਾਰਾਤਮਕ ਸੋਚ ਨਾਲ ਹਰ ਮਹਿਲਾ ਆਪਣੇ ਟੀਚਿਆਂ ਨੂੰ ਹਾਸਲ ਕਰ ਸਕਦੀ ਹੈ। ਡਾ. ਸ਼ਿਵਾਂਸ਼ੀ ਨੇ ਕਿਹਾ ਕਿ ਮਿਸਿਜ਼ ਇੰਡੀਆ ਦਾ ਮੰਚ ਸਿਰਫ਼ ਸੁੰਦਰਤਾ ਦਾ ਨਹੀਂ, ਸਗੋਂ ਵਿਅਕਤੀਗਤ ਵਿਕਾਸ, ਪ੍ਰਤਿਭਾ ਤੇ ਮਹਿਲਾ ਸਸ਼ਕਤੀਕਰਨ ਦਾ ਵੀ ਪ੍ਰਤੀਕ ਹੈ। ਇਸ ਮੰਚ ਰਾਹੀਂ ਉਹ ਦੇਸ਼ ਭਰ ਦੀਆਂ ਮਹਿਲਾਵਾਂ ਨੂੰ ਇਹ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਦੇ ਨਾਲ-ਨਾਲ ਆਪਣੇ ਸੁਪਨਿਆਂ ਨੂੰ ਵੀ ਪੂਰਾ ਕਰਨ ਦਾ ਹੌਸਲਾ ਰੱਖਣ।

ਡਾ. ਸ਼ਿਵਾਂਸ਼ੀ ਨੇ ਦੱਸਿਆ ਕਿ 12 ਜੁਲਾਈ ਨੂੰ ਜੈਪੁਰ ‘ਚ ਹੋਣ ਵਾਲੇ ਮਿਸਿਜ਼ ਇੰਡੀਆ ਦੇ ਗ੍ਰੈਂਡ ਫਿਨਾਲੇ ਲਈ ਉਹ ਪੂਰੀ ਤਨਦੇਹੀ ਨਾਲ ਤਿਆਰੀ ਕਰ ਰਹੀ ਹੈ। ਆਪਣੀ ਪਰਫਾਰਮੈਂਸ ਨੂੰ ਹੋਰ ਬਿਹਤਰ ਬਣਾਉਣ ਲਈ ਉਹ ਹਰ ਰੋਜ਼ ਅਭਿਆਸ ਕਰ ਰਹੀ ਹੈ ਤੇ ਗ੍ਰੈਂਡ ਫਿਨਾਲੇ ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਖ਼ਿਤਾਬ ਆਪਣੇ ਨਾਮ ਕਰਨ ਦਾ ਟੀਚਾ ਰੱਖਦੀ ਹੈ। ਉਨ੍ਹਾਂ ਦੀ ਇਹ ਉਪਲਬਧੀ ਅੱਜ ਅਨੇਕਾਂ ਮਹਿਲਾਵਾਂ ਲਈ ਪ੍ਰੇਰਣਾ ਬਣ ਚੁੱਕੀ ਹੈ, ਜੋ ਆਪਣੇ ਸੁਪਨਿਆਂ ਨੂੰ ਹਕੀਕਤ ‘ਚ ਬਦਲਣਾ ਚਾਹੁੰਦੀਆਂ ਹਨ।

Follow Us
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...