ਅੰਮ੍ਰਿਤਸਰ ਦੇ ਗੁਰਬਖਸ਼ ਨਗਰ ‘ਚ ਧਮਾਕਾ, ਪੁਲਿਸ ਜਾਂਚ ‘ਚ ਜੁੱਟੀ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ
ਧਮਾਕੇ ਦੀ ਖ਼ਬਰ ਤੋਂ ਬਾਅਦ ਪੁਲਿਸ ਤੜਕਸਾਰ ਹੀ ਮੌਕੇ 'ਤੇ ਪਹੁੰਚ ਗਈ। ਮਾਮਲੇ ਦੀ ਜਾਂਚ ਕਰ ਰਹੇ ਏਸੀਪੀ ਜਸਪਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਧਮਾਕਾ ਤਾਂ ਹੋਇਆ ਹੈ, ਪਰ ਅਜੇ ਤੱਕ ਇਹ ਨਹੀਂ ਪਤਾ ਲੱਗ ਸਕਿਆ ਕਿ ਇਸ ਦੀ ਵਜ੍ਹਾ ਕੀ ਸੀ। ਪੁਲਿਸ ਸੀਸੀਟੀਵੀ ਕੈਮਰਿਆਂ ਨੂੰ ਖੰਗਾਲ ਰਹੀ ਹੈ।
ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਦੇ ਅਧੀਨ ਆਉਂਦੇ ਪੁਲਿਸ ਚੌਂਕੀ ਗੁਰਬਖਸ਼ ਨਗਰ ਦੇ ਕੋਲ ਇੱਕ ਧਮਾਕੇ ਦੀ ਆਵਾਜ਼ ਨਾਲ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਦੇਰ ਰਾਤ ਹੋਏ ਇਸ ਧਮਾਕੇ ਨੂੰ ਲੈ ਕੇ ਅਜੇ ਤੱਕ ਕੋਈ ਸੂਚਨਾ ਨਹੀਂ ਮਿਲ ਸਕੀ ਹੈ ਕਿ ਧਮਾਕਾ ਕਿਸ ਚੀਜ਼ ਨਾਲ ਹੋਇਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਥਾਨਕ ਲੋਕਾਂ ਮੁਤਾਬਕ ਰਾਤ ਕਰੀਬ 3 ਵਜੇ ਧਮਾਕੇ ਦੀ ਆਵਾਜ਼ ਨਾਲ ਪੂਰਾ ਇਲਾਕਾ ਹਿੱਲ ਗਿਆ। ਧਮਾਕਾ ਇੰਨਾ ਜ਼ੋਰਦਾਰ ਸੀ ਘਰਾਂ ਦੀਆਂ ਦੀਵਾਰਾਂ ਤੱਕ ਹਿੱਲ ਗਈਆਂ ਅਤੇ ਆਵਾਜ਼ ਸੁਣ ਕੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਅਜੇ ਤੱਕ ਪੁਲਿਸ ਇਹ ਪਤਾ ਨਹੀਂ ਲਗਾ ਸਕੀ ਹੈ ਕਿ ਧਮਾਕਾ ਕਿਸ ਨਾਲ ਹੋਇਆ ਹੈ।
ਧਮਾਕੇ ਦੀ ਖ਼ਬਰ ਤੋਂ ਬਾਅਦ ਪੁਲਿਸ ਤੜਕਸਾਰ ਹੀ ਮੌਕੇ ‘ਤੇ ਪਹੁੰਚ ਗਈ। ਮਾਮਲੇ ਦੀ ਜਾਂਚ ਕਰ ਰਹੇ ਏਸੀਪੀ ਜਸਪਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਧਮਾਕਾ ਤਾਂ ਹੋਇਆ ਹੈ, ਪਰ ਅਜੇ ਤੱਕ ਇਹ ਨਹੀਂ ਪਤਾ ਲੱਗ ਸਕਿਆ ਕਿ ਇਸ ਦੀ ਵਜ੍ਹਾ ਕੀ ਸੀ। ਪੁਲਿਸ ਸੀਸੀਟੀਵੀ ਕੈਮਰਿਆਂ ਨੂੰ ਖੰਗਾਲ ਰਹੀ ਹੈ।
ਘਟਨਾ ਦੀ ਖਬਰ ਫੈਲਣ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਚੌਕੀ ‘ਚ ਹਰਕਤ ਜਾਰੀ ਹੈ। ਪਰ ਫਿਲਹਾਲ ਕੋਈ ਵੀ ਇਹ ਸਪੱਸ਼ਟ ਨਹੀਂ ਕਰ ਸਕਿਆ ਹੈ ਕਿ ਜੇਕਰ ਇਹ ਧਮਾਕਾ ਹੋਇਆ ਹੈ ਤਾਂ ਕਿਸ ਨਾਲ ਹੋਇਆ ਹੈ। ਦੱਸ ਦੇਈਏ ਕਿ ਸਾਬਕਾ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਦੇ ਸਮੇਂ ਇਹ ਪੋਸਟ ਬੰਦ ਕਰ ਦਿੱਤੀ ਗਈ ਸੀ।
ਜਾਂਚ ਤੋਂ ਬਾਅਦ ਜਾਣਕਾਰੀ ਸਾਂਝੀ ਕੀਤੀ ਜਾਵੇਗੀ
ਏਡੀਸੀਪੀ-ਸ਼ਹਿਰੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਵੀ ਰਾਤ ਸਮੇਂ ਇਸ ਸਬੰਧੀ ਸੂਚਨਾ ਮਿਲੀ ਸੀ। ਪੋਸਟ ਪਿਛਲੇ ਸਾਲ ਬੰਦ ਕਰ ਦਿੱਤੀ ਗਈ ਸੀ। ਧਮਾਕੇ ਕਾਰਨ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਫੋਰੈਂਸਿਕ ਤੇ ਹੋਰ ਟੀਮਾਂ ਨੂੰ ਬੁਲਾਇਆ ਗਿਆ ਹੈ। ਫਿਲਹਾਲ ਪੁਲਿਸ ਜਾਂਚ ਕਰ ਰਹੀ ਹੈ, ਜਾਂਚ ਤੋਂ ਬਾਅਦ ਹੀ ਕਿਹਾ ਜਾ ਸਕੇਗਾ ਕਿ ਧਮਾਕਾ ਕਿਸ ਕਾਰਨ ਹੋਇਆ।