AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ-ਗੁਰਦਾਸਪੁਰ ‘ਚ ਹੜ੍ਹ ਰੋਕਥਾਮ ਦੇ ਯਤਨ ਤੇਜ਼, ਰਾਵੀ ਦਰਿਆ ‘ਚ ਡੀ-ਸਿਲਟਿੰਗ ਕਾਰਜ ਸ਼ੁਰੂ

ਅਧਿਕਾਰੀਆਂ ਨੇ ਕਿਹਾ ਕਿ ਬਹੁਤ ਜ਼ਿਆਦਾ ਗਾਰਾ (ਸਿਲਟ) ਤੇ ਮਲਬੇ ਦੇ ਜਮ੍ਹਾਂ ਹੋਣ ਨਾਲ ਰਾਵੀ ਦਰਿਆ ਦੇ ਕੁਦਰਤੀ ਵਹਾਅ 'ਚ ਕਾਫ਼ੀ ਕਮੀ ਆਈ ਹੈ, ਜਿਸ ਨਾਲ ਇਸ ਦੀ ਪਾਣੀ ਦੀ ਸਮਰੱਥਾ ਘੱਟ ਗਈ ਹੈ। ਡੀ-ਸਿਲਟਿੰਗ ਦਾ ਕਾਰਜ ਨਾਲ ਮਾਨਸੂਨ ਸੀਜ਼ਨ ਤੋਂ ਪਹਿਲਾਂ ਦਰਿਆ ਦੇ ਅਸਲ ਵਹਾਅ ਨੂੰ ਬਹਾਲ ਕਰਨ 'ਤੇ ਕੇਂਦ੍ਰਿਤ ਹੈ।

ਅੰਮ੍ਰਿਤਸਰ-ਗੁਰਦਾਸਪੁਰ 'ਚ ਹੜ੍ਹ ਰੋਕਥਾਮ ਦੇ ਯਤਨ ਤੇਜ਼, ਰਾਵੀ ਦਰਿਆ 'ਚ ਡੀ-ਸਿਲਟਿੰਗ ਕਾਰਜ ਸ਼ੁਰੂ
ਫਾਈਲ ਫੋਟੋ
tv9-punjabi
| Updated On: 06 Jul 2026 12:01 PM IST
Share

ਪੰਜਾਬ ‘ਚ ਪਿਛਲੇ ਸਾਲ ਆਏ ਹੜ੍ਹ ਤੋਂ ਬਾਅਦ ਪੰਜਾਬ ਦੇ ਜਲ ਸਰੋਤ ਵਿਭਾਗ ਨੇ ਪਹਿਲਾਂ ਹੀ ਤਿਆਰੀਆਂ ਕਰ ਲਈਆਂ ਹਨ। ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ‘ਚ ਪਿਛਲੇ ਸਾਲ ਦੇ ਵਿਨਾਸ਼ਕਾਰੀ ਹੜ੍ਹਾਂ ਤੋਂ ਸਿੱਖ ਲੈਂਦੇ ਹੋਏ ਧਰਮਕੋਟ ਘੋਨੇਵਾਲ ਕੰਪਲੈਕਸ ਵਿਖੇ ਜਲ ਸਰੋਤ ਵਿਭਾਗ ਨੇ ਰਾਵੀ ਦਰਿਆ ‘ਚ ਵੱਡੇ ਪੱਧਰ ‘ਤੇ ਡੀ-ਸਿਲਟਿੰਗ ਕਾਰਜ ਸ਼ੁਰੂ ਕੀਤਾ ਹੈ। ਇਸ ਪ੍ਰੋਜੈਕਟ ਰਾਹੀਂ ਦਰਿਆ ‘ਚ ਪਾਣੀ ਸਮਰੱਥਾ ਨੂੰ ਵਧਾਉਣਾ ਤੇ ਸਰਹੱਦੀ ਪਿੰਡਾਂ ਨੂੰ ਭਵਿੱਖ ‘ਚ ਹੜ੍ਹਾਂ ਦੇ ਜੋਖਮਾਂ ਤੋਂ ਬਚਾਉਣਾ ਹੈ।

ਦਰਿਆ ਦੇ ਵਹਾਅ ਸਮਰੱਥਾ ਵਧਾਉਣਾ ‘ਤੇ ਧਿਆਨ ਕੇਂਦਰਿਤ

ਅਧਿਕਾਰੀਆਂ ਨੇ ਕਿਹਾ ਕਿ ਬਹੁਤ ਜ਼ਿਆਦਾ ਗਾਰਾ (ਸਿਲਟ) ਤੇ ਮਲਬੇ ਦੇ ਜਮ੍ਹਾਂ ਹੋਣ ਨਾਲ ਰਾਵੀ ਦਰਿਆ ਦੇ ਕੁਦਰਤੀ ਵਹਾਅ ‘ਚ ਕਾਫ਼ੀ ਕਮੀ ਆਈ ਹੈ, ਜਿਸ ਨਾਲ ਇਸ ਦੀ ਪਾਣੀ ਦੀ ਸਮਰੱਥਾ ਘੱਟ ਗਈ ਹੈ। ਡੀ-ਸਿਲਟਿੰਗ ਦਾ ਕਾਰਜ ਨਾਲ ਮਾਨਸੂਨ ਸੀਜ਼ਨ ਤੋਂ ਪਹਿਲਾਂ ਦਰਿਆ ਦੇ ਅਸਲ ਵਹਾਅ ਨੂੰ ਬਹਾਲ ਕਰਨ ‘ਤੇ ਕੇਂਦ੍ਰਿਤ ਹੈ। ਇਹ ਪ੍ਰੋਜੈਕਟ ਸੇਡੀਮੈਂਟ ਪ੍ਰਬੰਧਨ ਢਾਂਚੇ ਦੇ ਅਨੁਸਾਰ ਤਿਆਰ ਕੀਤਾ ਗਿਆ ਹੈ ਤੇ ਸੰਯੁਕਤ ਸਟੇਟ ਟੈਕਨੀਕਲ ਐਡਵਾਈਜ਼ਰੀ ਕਮੇਟੀ ਦੁਆਰਾ ਪ੍ਰਵਾਨਿਤ ਹੈ।

ਡੀ-ਸਿਲਟਿੰਗ ਦੇ ਕੰਮ ਦੀ ਡਿਜੀਟਲ ਨਿਗਰਾਨੀ

ਅਧਿਕਾਰੀਆਂ ਦਾ ਕਹਿਣਾ ਹੈ ਕਿ ਡੀ-ਸਿਲਟਿੰਗ ਪ੍ਰਕਿਰਿਆ ਡਿਜੀਟਲ ਜੀਓ-ਫੈਂਸਿੰਗ ਤੇ ਨਿਰੰਤਰ ਨਿਗਰਾਨੀ ਅਧੀਨ ਕੀਤੀ ਜਾ ਰਹੀ ਹੈ। ਹਟਾਏ ਗਏ ਸਿਲਟਿੰਗ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾਇਆ ਜਾ ਰਿਹਾ ਹੈ। ਇਸ ਸਮੱਗਰੀ ਦੀ ਵਰਤੋਂ ਬਾਅਦ ‘ਚ ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ​​ਕਰਨ, ਰੇਤ ਦੀਆਂ ਬੋਰੀਆਂ ਭਰਨ ਤੇ ਐਮਰਜੈਂਸੀ ਹੜ੍ਹ ਸੁਰੱਖਿਆ ਉਪਾਵਾਂ ਲਈ ਕੀਤੀ ਜਾਵੇਗੀ।

ਪੂਰੇ ਜੋਰਾਂ ‘ਤੇ ਮੀਨਸੂਨ ਦੀਆਂ ਤਿਆਰੀਆਂ

ਜਲ ਸਰੋਤ ਵਿਭਾਗ ਨੇ ਕਿ ਮਾਨਸੂਨ ਦੇ ਸਿਖਰਲੇ ਹਾਲਾਤ ਆਉਣ ਤੋਂ ਪਹਿਲਾਂ ਰਾਵੀ ਦਰਿਆ ਦੇ ਕੁਦਰਤੀ ਵਹਾਅ ਨੂੰ ਪੂਰੀ ਤਰ੍ਹਾਂ ਬਹਾਲ ਕਰਨ ਲਈ ਕੰਮ ਤੇਜ਼ ਕੀਤਾ ਜਾ ਰਿਹਾ ਹੈ। ਮੁੱਖ ਉਦੇਸ਼ ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ‘ਚ ਜਾਨਾਂ, ਖੇਤੀਬਾੜੀ ਜ਼ਮੀਨ ਤੇ ਰੋਜ਼ੀ-ਰੋਟੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।

Follow Us
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...