ਅੰਤਰਰਾਸ਼ਟਰੀ ਯੋਗ ਦਿਵਸ: ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਵਿਸ਼ਾਲ ਸਮਾਗਮ, ਏਡੀਸੀ ਨੇ ਰੋਜ਼ਾਨਾ ਯੋਗ ਕਰਨ ਦੀ ਕੀਤੀ ਅਪੀਲ

Updated On: 

21 Jun 2026 13:57 PM IST

ਏਡੀਸੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਾਕਟਰ ਗਰੇਵਾਲ ਅਤੇ ਉਨ੍ਹਾਂ ਦੀ ਟੀਮ ਦੇ ਸਹਿਯੋਗ ਨਾਲ ਬਹੁਤ ਹੀ ਵਧੀਆ ਢੰਗ ਨਾਲ ਮਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਸਰੀਰਕ ਕਸਰਤ ਨਹੀਂ, ਸਗੋਂ ਸਰੀਰ ਅਤੇ ਆਤਮਾ ਦਾ ਮਿਲਾਪ ਹੈ।

ਅੰਤਰਰਾਸ਼ਟਰੀ ਯੋਗ ਦਿਵਸ: ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਵਿਸ਼ਾਲ ਸਮਾਗਮ, ਏਡੀਸੀ ਨੇ ਰੋਜ਼ਾਨਾ ਯੋਗ ਕਰਨ ਦੀ ਕੀਤੀ ਅਪੀਲ

ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਵਿਸ਼ੇਸ਼ ਯੋਗ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ, ਸਮਾਜ ਸੇਵੀਆਂ, ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਯੋਗ ਅਭਿਆਸ ਕੀਤਾ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਏਡੀਸੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਾਕਟਰ ਗਰੇਵਾਲ ਅਤੇ ਉਨ੍ਹਾਂ ਦੀ ਟੀਮ ਦੇ ਸਹਿਯੋਗ ਨਾਲ ਬਹੁਤ ਹੀ ਵਧੀਆ ਢੰਗ ਨਾਲ ਮਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਸਰੀਰਕ ਕਸਰਤ ਨਹੀਂ, ਸਗੋਂ ਸਰੀਰ ਅਤੇ ਆਤਮਾ ਦਾ ਮਿਲਾਪ ਹੈ।

ਉਨ੍ਹਾਂ ਕਿਹਾ ਕਿ ਯੋਗ ਮਨੁੱਖ ਦੇ ਮਨ ਨੂੰ ਸ਼ਾਂਤ ਅਤੇ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਜੇਕਰ ਮਨ ਸਿਹਤਮੰਦ ਹੋਵੇਗਾ ਤਾਂ ਸਰੀਰ ਵੀ ਤੰਦਰੁਸਤ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਭੱਜ ਦੌੜ ਭਰੀ ਜ਼ਿੰਦਗੀ ਵਿੱਚ ਯੋਗ ਨੂੰ ਆਪਣੀ ਰੋਜ਼ਾਨਾ ਦੀ ਦਿਨ ਚਰਿਆ ਦਾ ਹਿੱਸਾ ਬਣਾਉਣਾ ਬਹੁਤ ਜ਼ਰੂਰੀ ਹੈ।

ਸੀਐਮ ਦੀ ਯੋਗਸ਼ਾਲਾ ਯੋਜਨਾ

ਏਡੀਸੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਸੀਐਮ ਦੀ ਯੋਗਸ਼ਾਲਾ” ਯੋਜਨਾ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਗਭਗ 600 ਥਾਵਾਂ ‘ਤੇ ਹਰ ਰੋਜ਼ ਯੋਗ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿੱਥੇ ਵੱਡੀ ਗਿਣਤੀ ਵਿੱਚ ਲੋਕ ਯੋਗ ਨਾਲ ਜੁੜ ਰਹੇ ਹਨ।

ਸਿਹਤਮੰਦ ਸਮਾਜ ਦੀ ਸਿਰਜਣਾ

ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਯੋਗ ਅਪਣਾਉਣ ਅਤੇ ਹਰ ਰੋਜ਼ ਕੁਝ ਸਮਾਂ ਯੋਗ ਲਈ ਜ਼ਰੂਰ ਕੱਢਣ। ਇਸ ਨਾਲ ਨਾ ਸਿਰਫ਼ ਸਰੀਰਕ ਸਿਹਤ ਵਿੱਚ ਸੁਧਾਰ ਆਵੇਗਾ, ਸਗੋਂ ਮਾਨਸਿਕ ਤਣਾਅ ਤੋਂ ਵੀ ਰਾਹਤ ਮਿਲੇਗੀ ਅਤੇ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਹੋ ਸਕੇਗੀ।

Loading...
Unable to load recommendations.
Follow Us
Related Stories
ਫਿਰੋਜ਼ਪੁਰ ‘ਚ 10 ਪੈਕੇਟ ਹੈਰੋਇਨ ਬਰਾਮਦ: ਡਰੋਨ ਰਾਹੀਂ ਪਾਕਿਸਤਾਨ ਤੋਂ ਭੇਜੀ, ਦੋ ਦਿਨਾਂ ਵਿੱਚ 21 ਕਿਲੋਗ੍ਰਾਮ ਬਰਾਮਦਗੀ
ਪੰਜਾਬ ਦੇ ਰਾਮ ਭਗਤਾਂ ਦੀਆਂ 1 ਲੱਖ ਚਿੱਠੀਆਂ PM ਮੋਦੀ ਨੂੰ ਸੌਂਪੇਗੀ AAP, ਅਮਨ ਅਰੋੜਾ ਨੇ ਕੇਂਦਰ ‘ਤੇ ਸਾਧਿਆ ਨਿਸ਼ਾਨਾ
ਲੁਧਿਆਣਾ ਦੇ ਸ਼ਾਹੀ ਇਮਾਮ ਉਸਮਾਨ ਰਹਿਮਾਨੀ ਨੂੰ ਮਿਲੀ ਧਮਕੀ, ਅਣਜਾਣ ਨੰਬਰ ਤੋਂ ਆਇਆ ਫੋਨ, ਮਾਮਲੇ ਦੀ ਸ਼ਿਕਾਇਤ ਦਰਜ
ਟਾਈਗਰ ਸ਼ਰਾਫ ‘ਤੇ ਹਮਲੇ ਦੇ ਬਹਾਨੇ ਕੇਜਰੀਵਾਲ ਨੇ BJP ਨੂੰ ਘੇਰਿਆ, ਬੋਲੇ- ਦੇਸ਼ ਦੇ ਲੋੜੀਂਦੇ ਗੈਂਗਸਟਰ ਨੂੰ ਬਣਾਇਆ ਜਵਾਈ
ਅੰਮ੍ਰਿਤਸਰ ਪੁਲਿਸ ਵੱਲੋਂ ਹਥਿਆਰਾਂ ਤੇ ਡਰੱਗ ਤਸਕਰ ਗਿਰੋਹ ਦਾ ਪਰਦਾਫਾਸ਼; 10 ਪਿਸਤੌਲ, ਹੈਰੋਇਨ ਸਣੇ 3 ਗ੍ਰਿਫ਼ਤਾਰ
ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ: 12 ਵਜੇ ਝੋਟਾ ਦੇ ਪਰਿਵਾਰ ਨੂੰ ਮਿਲਣਗੇ, ਫਿਰ ਸੰਗਰੂਰ-ਗੁਰਦਾਸਪੁਰ ਜਾਣਗੇ