AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦਾਂ ‘ਚ ਵਾਪਰਿਆ ਦਰਦਨਾਕ ਹਾਦਸਾ, ਲੋਹੇ ਦੀਆਂ ਪਲੇਟਾਂ ਡਿੱਗਣ ਕਾਰਨ ਦੋ ਬੀਬੀਆਂ ਦੀ ਮੌਤ, 5 ਜ਼ਖ਼ਮੀ

ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਲੰਗਰ ਹਾਲ ਵਿੱਚ ਬੀਬੀਆਂ 'ਤੇ ਲੋਹੇ ਦੀਆਂ ਪਲੇਟਾਂ ਡਿੱਗੀਆਂ। ਲੋਹੇ ਦੀਆਂ ਪਲੇਟਾਂ ਹੇਠਾਂ ਆਉਣ ਕਾਰਨ 2 ਬੀਬੀਆਂ ਦੀ ਮੌਤ ਹੋ ਗਈ ਅਤੇ ਇਸ ਹਾਦਸੇ ਵਿੱਚ 5 ਜ਼ਖਮੀ ਹੋਏ ਹਨ। ਦੱਸ ਦਈਏ ਕਿ ਲੰਗਰ ਹਾਲ ਵਿੱਚ ਲੈਂਟਰ ਪਾਉਣ ਦਾ ਕੰਮ ਚੱਲ ਰਿਹਾ ਸੀ।

ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦਾਂ 'ਚ ਵਾਪਰਿਆ ਦਰਦਨਾਕ ਹਾਦਸਾ, ਲੋਹੇ ਦੀਆਂ ਪਲੇਟਾਂ ਡਿੱਗਣ ਕਾਰਨ ਦੋ ਬੀਬੀਆਂ ਦੀ ਮੌਤ, 5 ਜ਼ਖ਼ਮੀ
lalit-sharma
| Updated On: 24 May 2026 15:06 PM IST
Share

ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਅੱਜ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਜਿਸ ਕਾਰਨ ਸੰਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਜਾਣਕਾਰੀ ਮੁਤਾਬਕ, ਗੁਰਦੁਆਰਾ ਸਾਹਿਬ ਵਿਖੇ ਨਵੇਂ ਬਣ ਰਹੇ ਲੰਗਰ ਹਾਲ ਦੀ ਲੈਂਟਰ ਲਈ ਲਗਾਈਆਂ ਗਈਆਂ ਲੋਹੇ ਦੀਆਂ ਭਾਰੀ ਪਲੇਟਾਂ ਅਚਾਨਕ ਥੱਲੇ ਡਿੱਗ ਪਈਆਂ। ਉਸ ਸਮੇਂ ਹੇਠਾਂ ਬੈਠੀਆਂ ਬੀਬੀਆਂ ਚੌਪਹਿਰਾ ਕੱਟ ਰਹੀਆਂ ਸਨ ਅਤੇ ਸੇਵਾ ਕਰ ਰਹੀਆਂ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ਤੇ ਚੀਖ ਪੁਕਾਰ ਮਚ ਗਈ।

ਦੋ ਬੀਬੀਆਂ ਦੀ ਮੌਤ, 5 ਜ਼ਖ਼ਮੀ

ਇਸ ਹਾਦਸੇ ਵਿੱਚ ਦੋ ਔਰਤਾਂ ਦੀ ਦੁਖਦਾਈ ਮੌਤ ਹੋ ਗਈ, ਜਦਕਿ ਪੰਜ ਤੋਂ ਵੱਧ ਬੀਬੀਆਂ ਗੰਭੀਰ ਰੂਪ ਵਿੱਚ ਜਖਮੀ ਹੋ ਗਈਆਂ। ਜਖਮੀਆਂ ਨੂੰ ਤੁਰੰਤ ਸ੍ਰੀ ਗੁਰੂ ਰਾਮਦਾਸ ਅਤੇ ਮਾਤਾ ਕੌਲਾਂ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਡਾਕਟਰਾਂ ਵੱਲੋਂ ਜਖਮੀਆਂ ਦਾ ਇਲਾਜ ਜਾਰੀ ਹੈ ਅਤੇ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਬਹੁਮੰਜਲੀ ਪਾਰਕਿੰਗ ਅਤੇ ਨਵੇਂ ਲੰਗਰ ਹਾਲ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸ ਕਾਰ ਸੇਵਾ ਦੀ ਜ਼ਿੰਮੇਵਾਰੀ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ ਨੂੰ ਸੌਂਪੀ ਗਈ ਸੀ। ਹਾਦਸੇ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ ਕਿਉਂਕਿ ਹਰ ਐਤਵਾਰ ਇਥੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ।

ਜਾਣੋ ਕਿਵੇਂ ਵਾਪਰਿਆ ਹਾਦਸਾ

ਘਟਨਾ ਦੌਰਾਨ ਜ਼ਖ਼ਮੀ ਹੋਈਆਂ ਬੀਬੀਆਂ ਨੇ ਦੱਸਿਆ ਕਿ ਉਹ ਅਜਨਾਲਾ ਅਤੇ ਚਮਿਆਰੀ ਸਮੇਤ ਵੱਖ-ਵੱਖ ਪਿੰਡਾਂ ਤੋਂ ਚੌਪਹਿਰਾ ਕੱਟਣ ਲਈ ਆਈਆਂ ਸਨ। ਇੱਕ ਮਹਿਲਾ ਨੇ ਦੱਸਿਆ ਕਿ ਅਚਾਨਕ ਜ਼ੋਰ ਦੀ ਆਵਾਜ਼ ਆਈ ਅਤੇ ਉਸ ਨੂੰ ਚੱਕਰ ਆ ਗਿਆ। ਜਿਸ ਤੋਂ ਬਾਅਦ ਉਹ ਥੱਲੇ ਡਿੱਗ ਪਈ। ਦੂਜੀ ਮਹਿਲਾ ਨੇ ਕਿਹਾ ਕਿ ਉਸ ਦੀ ਬਾਂਹ ਤੇ ਗੰਭੀਰ ਸੱਟ ਲੱਗੀ ਅਤੇ ਉਸ ਨੂੰ 12 ਟਾਂਕੇ ਲਗੇ ਹਨ।

ਮੌਕੇ ਤੇ ਪਹੁੰਚੀ ਏ ਡੀਸੀਪੀ ਮੈਡਮ ਅਮਨਦੀਪ ਕੌਰ ਨੇ ਦੱਸਿਆ ਕਿ ਸਾਰੇ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਡਾਕਟਰਾਂ ਦੀ ਟੀਮ ਤੁਰੰਤ ਸੇਵਾ ਵਿੱਚ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਭੀੜ ਜ਼ਿਆਦਾ ਹੋਣ ਕਾਰਨ ਲੋਕਾਂ ਨੂੰ ਬਾਹਰ ਰਹਿਣ ਦੀ ਅਪੀਲ ਕੀਤੀ ਗਈ ਤਾਂ ਜੋ ਜ਼ਖ਼ਮੀਆਂ ਦਾ ਇਲਾਜ ਸੁਚੱਜੇ ਢੰਗ ਨਾਲ ਕੀਤਾ ਜਾ ਸਕੇ।

ਇਸ ਦੁਖਦਾਈ ਹਾਦਸੇ ਤੋਂ ਬਾਅਦ ਸੰਗਤ ਅਤੇ ਇਲਾਕੇ ਦੇ ਲੋਕਾਂ ਵਿੱਚ ਡੂੰਘਾ ਦੁੱਖ ਪਾਇਆ ਜਾ ਰਿਹਾ ਹੈ। ਲੋਕਾਂ ਵੱਲੋਂ ਮ੍ਰਿਤਕ ਬੀਬੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ ਜਾ ਰਹੀ ਹੈ ਅਤੇ ਜਖਮੀਆਂ ਦੇ ਜਲਦੀ ਠੀਕ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ।

Follow Us
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP...
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ...