AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ੍ਰੀ ਹਰਿਮੰਦਰ ਸਾਹਿਬ ਨੇੜੇ ਹੋਟਲ ‘ਚ ਆਧਾਰ ਕਾਰਡ ਮੰਗਣ ਨੂੰ ਲੈ ਕੇ ਵਿਵਾਦ, ਮਾਲਕ ‘ਤੇ ਹਮਲਾ

ਹੋਟਲ ਮਾਲਕ ਰੋਕੀ ਨੇ ਦੱਸਿਆ ਕਿ ਕੁਝ ਲੜਕੀਆਂ ਨੂੰ ਹੋਟਲ 'ਚ ਕਮਰਾ ਦਿੱਤਾ ਗਿਆ ਸੀ। ਕੁਝ ਸਮੇਂ ਬਾਅਦ ਦੋ ਲੜਕੇ ਉੱਥੇ ਪਹੁੰਚੇ ਤੇ ਉਨ੍ਹਾਂ ਨੇ ਕਮਰੇ 'ਚ ਜਾਣ ਦੀ ਗੱਲ ਕਹੀ। ਹੋਟਲ ਮਾਲਕ ਨੇ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਆਪਣਾ ਆਈਡੀ ਪਰੂਫ਼, ਜਿਸ 'ਚ ਆਧਾਰ ਕਾਰਡ ਵੀ ਸ਼ਾਮਲ ਸੀ, ਦਿਖਾਉਣ ਲਈ ਕਿਹਾ। ਮਾਲਕ ਮੁਤਾਬਕ ਨੌਜਵਾਨਾਂ ਨੇ ਆਧਾਰ ਕਾਰਡ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਇਸ ਗੱਲ ਨੂੰ ਲੈ ਕੇ ਉਨ੍ਹਾਂ ਨਾਲ ਬਹਿਸ ਹੋ ਗਈ।

ਸ੍ਰੀ ਹਰਿਮੰਦਰ ਸਾਹਿਬ ਨੇੜੇ ਹੋਟਲ 'ਚ ਆਧਾਰ ਕਾਰਡ ਮੰਗਣ ਨੂੰ ਲੈ ਕੇ ਵਿਵਾਦ, ਮਾਲਕ 'ਤੇ ਹਮਲਾ
lalit-sharma
| Updated On: 30 Aug 2026 09:22 AM IST
Share

ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜੇ ਸਥਿਤ ਕੇਸੀ ਹੋਟਲ ‘ਚ ਆਧਾਰ ਕਾਰਡ ਮੰਗਣ ਨੂੰ ਲੈ ਕੇ ਹੋਏ ਵਿਵਾਦ ਨੇ ਉਸ ਸਮੇਂ ਗੰਭੀਰ ਰੂਪ ਧਾਰ ਲਿਆ, ਜਦੋਂ ਹੋਟਲ ਮਾਲਕ ਨਾਲ ਕੁੱਟਮਾਰ ਕਰਨ ਤੇ ਹੋਟਲ ਵਿੱਚ ਤੋੜ-ਫੋੜ ਕਰਨ ਦੇ ਇਲਜ਼ਾਮ ਲੱਗੇ ਹਨ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਦੇ ਆਧਾਰ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੌਜਵਾਨਾਂ ਨੇ ਆਧਾਰ ਕਾਰਡ ਦੇਣ ਤੋਂ ਇਨਕਾਰ ਕੀਤਾ

ਹੋਟਲ ਮਾਲਕ ਰੋਕੀ ਨੇ ਦੱਸਿਆ ਕਿ ਕੁਝ ਲੜਕੀਆਂ ਨੂੰ ਹੋਟਲ ‘ਚ ਕਮਰਾ ਦਿੱਤਾ ਗਿਆ ਸੀ। ਕੁਝ ਸਮੇਂ ਬਾਅਦ ਦੋ ਲੜਕੇ ਉੱਥੇ ਪਹੁੰਚੇ ਤੇ ਉਨ੍ਹਾਂ ਨੇ ਕਮਰੇ ‘ਚ ਜਾਣ ਦੀ ਗੱਲ ਕਹੀ। ਹੋਟਲ ਮਾਲਕ ਨੇ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਆਪਣਾ ਆਈਡੀ ਪਰੂਫ਼, ਜਿਸ ‘ਚ ਆਧਾਰ ਕਾਰਡ ਵੀ ਸ਼ਾਮਲ ਸੀ, ਦਿਖਾਉਣ ਲਈ ਕਿਹਾ। ਮਾਲਕ ਮੁਤਾਬਕ ਨੌਜਵਾਨਾਂ ਨੇ ਆਧਾਰ ਕਾਰਡ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਇਸ ਗੱਲ ਨੂੰ ਲੈ ਕੇ ਉਨ੍ਹਾਂ ਨਾਲ ਬਹਿਸ ਹੋ ਗਈ।

ਹੋਟਲ ਮਾਲਕ ਦਾ ਇਲਜ਼ਾਮ ਹੈ ਕਿ ਕੁਝ ਸਮੇਂ ਬਾਅਦ ਉਹ ਨੌਜਵਾਨ 5-6 ਹੋਰ ਮੁੰਡਿਆਂ ਨੂੰ ਨਾਲ ਲੈ ਕੇ ਵਾਪਸ ਆਏ ਤੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਹੋਟਲ ਦੇ ਸ਼ੀਸ਼ੇ ਵੀ ਤੋੜੇ ਗਏ ਤੇ ਹੋਰ ਸਮਾਨ ਨੂੰ ਨੁਕਸਾਨ ਪਹੁੰਚਾਉਣ ਦੇ ਇਲਜ਼ਾਮ ਲੱਗੇ ਹਨ। ਮਾਲਕ ਨੇ ਦਾਅਵਾ ਕੀਤਾ ਕਿ ਹਮਲੇ ਦੌਰਾਨ ਉਸ ਦੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ ਤੇ ਕੜੇ ਜਾਂ ਕਿਸੇ ਤੇਜ਼ਧਾਰ ਚੀਜ਼ ਨਾਲ ਸਿਰ ਤੇ ਵਾਰ ਕੀਤਾ ਗਿਆ।

ਘਟਨਾ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜ਼ਖਮੀ ਹੋਟਲ ਮਾਲਕ ਨੂੰ ਇਲਾਜ ਲਈ ਭੇਜਿਆ ਗਿਆ। ਪੁਲਿਸ ਨੇ ਮਾਮਲੇ ਨਾਲ ਸਬੰਧਤ ਸੀਸੀਟੀਵੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਘਟਨਾ ‘ਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਲਈ ਆਲੇ-ਦੁਆਲੇ ਲੱਗੇ ਹੋਰ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

ਸੀਸੀਟੀਵੀ ਫੁਟੇਜ ਦੀ ਜਾਂਚ

ਥਾਣਾ ਬੀ-ਡਿਵੀਜ਼ਨ ਦੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੋਟਲ ਮਾਲਕ ਵੱਲੋਂ ਲਗਾਏ ਗਏ ਤੋੜ-ਫੋੜ ਤੇ ਕੁੱਟਮਾਰ ਦੇ ਇਲਜ਼ਾਮਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ। ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਵਿਅਕਤੀ ਘਟਨਾ ‘ਚ ਸ਼ਾਮਲ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਹੋਟਲ ਮਾਲਕ ਨੇ ਮੰਗ ਕੀਤੀ ਕਿ ਹਮਲਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਜਾਵੇ ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਸ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਆਸ-ਪਾਸ ਦਾ ਇਲਾਕਾ ਬਹੁਤ ਪਵਿੱਤਰ ਤੇ ਸੰਵੇਦਨਸ਼ੀਲ ਹੈ, ਇਸ ਲਈ ਇੱਥੇ ਹੋਟਲਾਂ ਤੇ ਹੋਰ ਵਪਾਰਕ ਅਦਾਰਿਆਂ ‘ਚ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ।

ਫ਼ਿਲਹਾਲ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ, ਮੌਕੇ ਦੀ ਜਾਂਚ ਤੇ ਹੋਰ ਤੱਥਾਂ ਦੇ ਆਧਾਰ ‘ਤੇ ਪੂਰੇ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ‘ਚ ਅਸਲ ਦੋਸ਼ੀਆਂ ਤੇ ਹਮਲੇ ਦੇ ਕਾਰਨਾਂ ਸਬੰਧੀ ਸਪੱਸ਼ਟ ਤਸਵੀਰ ਸਾਹਮਣੇ ਆ ਸਕੇਗੀ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...