15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ‘ਚ ਹਾਈ ਅਲਰਟ, ਰੇਲਵੇ ਸਟੇਸ਼ਨ ‘ਤੇ ਪੁਲਿਸ ਦੀ ਸਖ਼ਤ ਚੈਕਿੰਗ

Published: 

06 Aug 2026 16:24 PM IST

ਡੀਸੀਪੀ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵੱਲੋਂ ਹਰ ਪੱਖੋਂ ਸਾਵਧਾਨੀ ਵਰਤੀ ਜਾ ਰਹੀ ਹੈ। ਰੇਲਵੇ ਸਟੇਸ਼ਨ 'ਤੇ ਆਉਣ-ਜਾਣ ਵਾਲੇ ਹਰ ਯਾਤਰੀ, ਉਨ੍ਹਾਂ ਦੇ ਸਮਾਨ ਅਤੇ ਸ਼ੱਕੀ ਵਸਤੂਆਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬੱਸ ਸਟੈਂਡਾਂ, ਸੰਵੇਦਨਸ਼ੀਲ ਥਾਵਾਂ ਅਤੇ ਹੋਰ ਜਨਤਕ ਸਥਾਨਾਂ 'ਤੇ ਵੀ ਪੁਲਿਸ ਦੀ ਨਿਗਰਾਨੀ ਵਧਾ ਦਿੱਤੀ ਗਈ ਹੈ।

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਚ ਹਾਈ ਅਲਰਟ, ਰੇਲਵੇ ਸਟੇਸ਼ਨ ਤੇ ਪੁਲਿਸ ਦੀ ਸਖ਼ਤ ਚੈਕਿੰਗ

ਆਜ਼ਾਦੀ ਦਿਵਸ 15 ਅਗਸਤ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਇਸ ਤਹਿਤ ਅੰਮ੍ਰਿਤਸਰ ਰੇਲਵੇ ਸਟੇਸ਼ਨ, ਬੱਸ ਅੱਡਿਆਂ ਅਤੇ ਹੋਰ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਮੁਹਿੰਮ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ।

ਡੀਸੀਪੀ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵੱਲੋਂ ਹਰ ਪੱਖੋਂ ਸਾਵਧਾਨੀ ਵਰਤੀ ਜਾ ਰਹੀ ਹੈ। ਰੇਲਵੇ ਸਟੇਸ਼ਨ ‘ਤੇ ਆਉਣ-ਜਾਣ ਵਾਲੇ ਹਰ ਯਾਤਰੀ, ਉਨ੍ਹਾਂ ਦੇ ਸਮਾਨ ਅਤੇ ਸ਼ੱਕੀ ਵਸਤੂਆਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬੱਸ ਸਟੈਂਡਾਂ, ਸੰਵੇਦਨਸ਼ੀਲ ਥਾਵਾਂ ਅਤੇ ਹੋਰ ਜਨਤਕ ਸਥਾਨਾਂ ‘ਤੇ ਵੀ ਪੁਲਿਸ ਦੀ ਨਿਗਰਾਨੀ ਵਧਾ ਦਿੱਤੀ ਗਈ ਹੈ।

ਸ਼ੱਕੀ ਵਿਅਕਤੀ ਜਾਂ ਵਸਤੂ ਦੀ ਤੁਰੰਤ 112 ‘ਤੇ ਦਿਓ ਸੂਚਨਾ: ਡੀਸੀਪੀ

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਵਸਤੂ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਦੇ ਐਮਰਜੈਂਸੀ ਨੰਬਰ 112 ਜਾਂ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਜਾਵੇ। ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਕੇ ਲੋੜੀਂਦੀ ਕਾਰਵਾਈ ਕਰੇਗੀ ਅਤੇ ਸ਼ੱਕੀ ਵਸਤੂ ਨੂੰ ਸੁਰੱਖਿਅਤ ਢੰਗ ਨਾਲ ਸਕੈਨ ਕਰਵਾ ਕੇ ਜਾਂਚ ਕੀਤੀ ਜਾਵੇਗੀ।

ਡੀਸੀਪੀ ਨੇ ਹੋਟਲ ਮਾਲਕਾਂ, ਗੈਸਟ ਹਾਊਸ ਸੰਚਾਲਕਾਂ ਅਤੇ ਕਿਰਾਏ ‘ਤੇ ਕਮਰੇ ਦੇਣ ਵਾਲਿਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਹਰ ਮਹਿਮਾਨ ਦੀ ਵੈਧ ਪਛਾਣ ਪੱਤਰ (ਆਈਡੀ) ਦੀ ਜਾਂਚ ਜ਼ਰੂਰ ਕਰਨ। ਬਿਨਾਂ ਪਛਾਣ ਪੱਤਰ ਦੇ ਕਿਸੇ ਨੂੰ ਵੀ ਠਹਿਰਾਉਣ ਤੋਂ ਗੁਰੇਜ਼ ਕੀਤਾ ਜਾਵੇ, ਨਹੀਂ ਤਾਂ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸਮੇਂ-ਸਮੇਂ ‘ਤੇ ਵੱਖ-ਵੱਖ ਏਜੰਸੀਆਂ ਤੋਂ ਸੁਰੱਖਿਆ ਸਬੰਧੀ ਇਨਪੁਟ ਮਿਲਦੇ ਰਹਿੰਦੇ ਹਨ। ਜਿਸ ਦੇ ਆਧਾਰ ‘ਤੇ ਪੂਰੇ ਸ਼ਹਿਰ ਵਿੱਚ ਚੌਕਸੀ ਹੋਰ ਵਧਾ ਦਿੱਤੀ ਗਈ ਹੈ। ਸਾਰੇ ਥਾਣਿਆਂ ਨੂੰ 24 ਘੰਟੇ ਚੌਕਸ ਰਹਿਣ ਅਤੇ ਹਰ ਸ਼ੱਕੀ ਗਤੀਵਿਧੀ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਜਾਰੀ

ਡੀਸੀਪੀ ਆਲਮ ਵਿਜੇ ਸਿੰਘ ਨੇ ਕਿਹਾ ਕਿ ਅਜਿਹੀਆਂ ਚੈਕਿੰਗ ਮੁਹਿੰਮਾਂ ਦਾ ਮਕਸਦ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਮਾਨਦਾਰ ਅਤੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕਾਂ ਨੂੰ ਇਨ੍ਹਾਂ ਚੈਕਿੰਗਾਂ ਤੋਂ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਇਹ ਉਨ੍ਹਾਂ ਦੀ ਸੁਰੱਖਿਆ ਲਈ ਹੀ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪੁਲਿਸ ਅਧਿਕਾਰੀਆਂ ਦੇ ਨਾਲ ਐਂਟੀ ਡਾਗ ਸਕੁਆਡ ਦੀਆਂ ਟੀਮਾਂ। ਜਿਨ੍ਹਾਂ ਵੱਲੋਂ ਰੇਲਵੇ ਸਟੇਸ਼ਨ ਅਤੇ ਆਸ-ਪਾਸ ਦੇ ਇਲਾਕਿਆਂ ਦੀ ਡੁੰਘਾਈ ਨਾਲ ਤਲਾਸ਼ੀ ਲਈ ਗਈ। ਪੁਲਿਸ ਨੇ ਸਪੱਸ਼ਟ ਕੀਤਾ ਕਿ ਆਜ਼ਾਦੀ ਦਿਵਸ ਤੱਕ ਇਹ ਵਿਸ਼ੇਸ਼ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ ਤਾਂ ਜੋ ਅੰਮ੍ਰਿਤਸਰ ਵਿੱਚ ਅਮਨ-ਕਾਨੂੰਨ ਅਤੇ ਸੁਰੱਖਿਆ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾ ਸਕੇ।

Follow Us