Hungama: ਦਰਬਾਰ ਸਾਹਿਬ ਦੇ ਬਾਹਰ ਪ੍ਰਵਾਸੀ ਸ਼ਖਸ ਤੋਂ ਤੰਬਾਕੂ ਮਿਲਣ ਤੋਂ ਬਾਅਦ ਹੰਗਾਮਾ, ਪੜ੍ਹੋ ਕੀ ਹੈ ਪੂਰਾ ਮਾਮਲਾ

Updated On: 

21 May 2023 12:59 PM

ਦਰਬਾਰ ਸਾਹਿਬ ਦੇ ਬਾਹਰ ਪ੍ਰਵਾਸੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲੈਣ ਤੋਂ ਬਾਅਦ ਉਸ ਤੋਂ ਤੰਬਾਕੂ ਬਰਾਮਦ ਹੋਇਆ ਹੈ। ਜਿਸ ਤੋਂ ਬਾਅਦ SAD (ਅੰਮ੍ਰਿਤਸਰ) ਦੇ ਇੱਕ ਆਗੂ ਵੱਲੋਂ ਪ੍ਰਵਾਸੀ ਨੂੰ ਥੱਪੜ ਜੜ ਦਿੱਤੇ ਗਏ। ਉਸ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫ਼ੀ ਤੇਜੀ ਨਾਲ ਵਾਇਰਲ ਹੋ ਰਹੀ ਹੈ।

Hungama: ਦਰਬਾਰ ਸਾਹਿਬ ਦੇ ਬਾਹਰ ਪ੍ਰਵਾਸੀ ਸ਼ਖਸ ਤੋਂ ਤੰਬਾਕੂ ਮਿਲਣ ਤੋਂ ਬਾਅਦ ਹੰਗਾਮਾ, ਪੜ੍ਹੋ ਕੀ ਹੈ ਪੂਰਾ ਮਾਮਲਾ
Follow Us On

ਅੰਮ੍ਰਿਤਸਰ ਨਿਊਜ਼: ਸ੍ਰੀ ਦਰਬਾਰ ਸਾਹਿਬ ਵਿਖੇ ਹਰ ਰੋਜ ਵੱਡੀ ਗਿਣਤੀ ਵਿੱਚ ਸੰਗਤ ਦੇਸ਼-ਵਿਦੇਸ਼ ਤੋਂ ਮੱਥਾ ਟੇਕਣ ਲਈ ਪਹੁੰਚਦੀ ਹੈ। ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਦਾ ਕਿਸੇ ਸਮੇਂ ਨਹੀਂ ਪਤਾ ਲੱਗਦਾ। ਇਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਥਾਂ-ਥਾਂ ‘ਤੇ ਮੁਲਾਜ਼ਮ ਤਾਇਨਾਤ ਕੀਤੇ ਹੋਏ ਹਨ, ਜੋ ਸੰਗਤ ਨੂੰ ਸੁਚੇਤ ਕਰਦੇ ਹਨ ਕਿ ਕਿਸੇ ਵੀ ਤਰੀਕੇ ਦਾ ਨਸ਼ੀਲੀ ਸਮਗਰੀ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਲੈ ਕੇ ਜਾਣ ਦੀ ਮਨਾਹੀ ਹੈ।

ਦਰਬਾਰ ਸਾਹਿਬ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਇੱਕ ਆਗੂ ਨੇ ਪ੍ਰਵਾਸੀ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਜਿਸ ਤੋਂ ਬਾਅਦ ਪ੍ਰਵਾਸੀ ਵਿਅਕਤੀ ਦੀ ਜੇਬ ‘ਚੋਂ ਤੰਬਾਕੂ ਬਰਾਮਦ ਹੋਇਆ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਇੱਕ ਆਗੂ ਵੱਲੋਂ ਪ੍ਰਵਾਸੀ ਨੂੰ ਥੱਪੜ ਵੀ ਜੜ ਦਿੱਤੇ ਗਏ ਅਤੇ ਉਸ ਨੂੰ ਦਰਬਾਰ ਸਾਹਿਬ ਦੇ ਪਲਾਜ਼ਾ ਚੋਂ ਬਾਹਰ ਕਰ ਦਿੱਤਾ ਗਿਆ। ਉਸ ਦੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫ਼ੀ ਤੇਜੀ ਨਾਲ ਵਾਇਰਲ ਹੋ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਹਰਾਪਾਲ ਸਿੰਘ ਨੇ ਪ੍ਰਵਾਸੀ ਸ਼ਖਸ ਨੂੰ ਤੰਬਾਕੂ ਨਾਲ ਫੜ੍ਹਿਆ ਗਿਆ ਹੈ। ਜਿਸ ਤੋਂ ਬਾਅਦ ਇਸ ਪ੍ਰਵਾਸੀ ਸ਼ਖਸ ਨੂੰ ਹਰਪਾਲ ਸਿੰਘ ਨੂੰ ਥੱਪੜ ਮਾਰ ਦਿੱਤੇ ਗਏ। ਇਹ ਮਾਮਲਾ ਬੀਤੇ ਕੱਲ੍ਹ ਦਾ ਦੱਸਿਆ ਜਾ ਰਿਹਾ ਹੈ।

ਖਬਰ ਅਪਡੇਟ ਹੋ ਰਹੀ ਹੈ….

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ