AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਭਾਰਤ-ਪਾਕਿ ਸਰਹੱਦ ‘ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ‘ਤੇ ਪਾਬੰਦੀ, 6 ਮਈ 2026 ਤੱਕ ਲਾਗੂ ਰਹਿਣਗੇ ਹੁਕਮ

ਅੰਮ੍ਰਿਤਸਰ ਪ੍ਰਸ਼ਾਸ਼ਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਹੇਠ ਆਉਂਦੇ ਸਾਰੇ ਥਾਣਾ ਇਲਾਕਿਆਂ ਵਿੱਚ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਦੇ ਘੇਰੇ ਅੰਦਰ ਸ਼ਾਮ 6:00 ਵਜੇ ਤੋਂ ਸਵੇਰੇ 6:00 ਵਜੇ ਤੱਕ ਕਿਸੇ ਵੀ ਕਿਸਮ ਦੀ ਆਵਾਜਾਈ ਜਾਂ ਗਤੀਵਿਧੀ ਕਰਨ ਤੇ ਪੂਰਨ ਪਾਬੰਦੀ ਰਹੇਗੀ।

ਭਾਰਤ-ਪਾਕਿ ਸਰਹੱਦ 'ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ 'ਤੇ ਪਾਬੰਦੀ, 6 ਮਈ 2026 ਤੱਕ ਲਾਗੂ ਰਹਿਣਗੇ ਹੁਕਮ
lalit-sharma
| Updated On: 06 Mar 2026 18:17 PM IST

ਅੰਮ੍ਰਿਤਸਰ ਜਿਲ੍ਹੇ ਵਿੱਚ ਪੈਂਦੀ ਭਾਰਤ-ਪਾਕਿ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਅਹਿਮ ਕਦਮ ਚੁੱਕਿਆ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੀ ਕੰਡਿਆਲੀ ਤਾਰ ਦੇ ਨੇੜੇ ਰਾਤ ਦੇ ਸਮੇਂ ਹਰ ਤਰ੍ਹਾਂ ਦੀ ਹਰਕਤ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਸ਼ਾਮ 6:00 ਵਜੇ ਤੋਂ ਸਵੇਰੇ 6:00 ਵਜੇ ਤੱਕ ਪੂਰਨ ਪਾਬੰਦੀ

ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਹੇਠ ਆਉਂਦੇ ਸਾਰੇ ਥਾਣਾ ਇਲਾਕਿਆਂ ਵਿੱਚ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਦੇ ਘੇਰੇ ਅੰਦਰ ਸ਼ਾਮ 6:00 ਵਜੇ ਤੋਂ ਸਵੇਰੇ 6:00 ਵਜੇ ਤੱਕ ਕਿਸੇ ਵੀ ਕਿਸਮ ਦੀ ਆਵਾਜਾਈ ਜਾਂ ਗਤੀਵਿਧੀ ਕਰਨ ਤੇ ਪੂਰਨ ਪਾਬੰਦੀ ਰਹੇਗੀ। ਇਹ ਕਦਮ ਸਰਹੱਦ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਅਣਚਾਹੇ ਤੱਤਾਂ ਦੀ ਸੰਭਾਵਿਤ ਹਰਕਤਾਂ ਨੂੰ ਰੋਕਣ ਲਈ ਚੁੱਕਿਆ ਗਿਆ ਹੈ।

ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਨਾਲ ਲੱਗਦੀ ਭਾਰਤ-ਪਾਕਿ ਸਰਹੱਦ ਸੰਵੇਦਨਸ਼ੀਲ ਇਲਾਕਾ ਹੈ ਅਤੇ ਇੱਥੇ ਅਣਚਾਹੇ ਅਨਸਰਾਂ ਵੱਲੋਂ ਕੀਤੀਆਂ ਗਤੀਵਿਧੀਆਂ ਨਾਲ ਦੇਸ਼ ਦੀ ਸੁਰੱਖਿਆ, ਅਮਨ-ਚੈਨ ਅਤੇ ਕਾਨੂੰਨ-ਵਿਵਸਥਾ ਲਈ ਖਤਰਾ ਪੈਦਾ ਹੋ ਸਕਦਾ ਹੈ। ਅਜਿਹੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਦੀ ਜਾਨ-ਮਾਲ ਦੀ ਰਾਖੀ ਅਤੇ ਸਰਹੱਦੀ ਇਲਾਕਿਆਂ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਇਹ ਪਾਬੰਦੀਆਂ ਲਗਾਉਣੀ ਲਾਜ਼ਮੀ ਸਮਝੀ ਗਈ ਹੈ।

ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਇਨ੍ਹਾਂ ਹੁਕਮਾਂ ਦੀ ਪੂਰੀ ਪਾਲਣਾ ਕਰਨ ਅਤੇ ਬਿਨਾਂ ਲੋੜ ਦੇ ਰਾਤ ਦੇ ਸਮੇਂ ਕੰਡਿਆਲੀ ਤਾਰ ਦੇ ਨੇੜੇ ਜਾਣ ਤੋਂ ਗੁਰੇਜ਼ ਕਰਨ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਇਹ ਹੁਕਮ 6 ਮਈ 2026 ਤੱਕ ਲਾਗੂ ਰਹਿਣਗੇ।

Follow Us
Iran-Israel War: ਵਿਸ਼ਵਵਿਆਪੀ ਮਹਿੰਗਾਈ ਅਤੇ ਤੇਲ ਸੰਕਟ ਤੋਂ ਬੇਹਾਲ ਦੁਨੀਆ, ਡੂੰਘਾ ਹੋਇਆ ਆਰਥਿਕ ਸੰਕਟ
Iran-Israel War: ਵਿਸ਼ਵਵਿਆਪੀ ਮਹਿੰਗਾਈ ਅਤੇ ਤੇਲ ਸੰਕਟ ਤੋਂ ਬੇਹਾਲ ਦੁਨੀਆ, ਡੂੰਘਾ ਹੋਇਆ ਆਰਥਿਕ ਸੰਕਟ...
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...