AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਤਰਰਾਸ਼ਟਰੀ ਹਥਿਆਰ ਤਸਕਰੀ ਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਅਫ਼ਗਾਨ ਨਾਗਰਿਕ ਸਮੇਤ ਚਾਰ ਗ੍ਰਿਫ਼ਤਾਰ; 8 ਆਧੁਨਿਕ ਪਿਸਤੌਲ ਬਰਾਮਦ

ਪੁਲਿਸ ਦੇ ਅਨੁਸਾਰ, ਨੈੱਟਵਰਕ ਨਾ ਸਿਰਫ਼ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ 'ਚ ਸ਼ਾਮਲ ਸੀ, ਸਗੋਂ ਹਵਾਲਾ ਲੈਣ-ਦੇਣ ਰਾਹੀਂ ਕੀਤੀਆਂ ਜਾਂਦੀਆਂ ਵਿੱਤੀ ਗਤੀਵਿਧੀਆਂ 'ਚ ਵੀ ਸ਼ਾਮਲ ਸੀ। ਇਹ वी ਸ਼ੱਕ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਸੰਗਠਿਤ ਅਪਰਾਧ ਤੇ ਹੋਰ ਅਪਰਾਧਿਕ ਗਤੀਵਿਧੀਆਂ 'ਚ ਵਰਤਣ ਲਈ ਸਨ।

ਅੰਤਰਰਾਸ਼ਟਰੀ ਹਥਿਆਰ ਤਸਕਰੀ ਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਅਫ਼ਗਾਨ ਨਾਗਰਿਕ ਸਮੇਤ ਚਾਰ ਗ੍ਰਿਫ਼ਤਾਰ; 8 ਆਧੁਨਿਕ ਪਿਸਤੌਲ ਬਰਾਮਦ
lalit-sharma
| Updated On: 08 Jun 2026 15:22 PM IST
Share

ਇੱਕ ਵੱਡੀ ਕਾਰਵਾਈ ਵਿੱਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਕਾਰਵਾਈ ਦੌਰਾਨ, ਪੁਲਿਸ ਨੇ ਇੱਕ ਅਫਗਾਨ ਨਾਗਰਿਕ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ‘ਚੋਂ 8 ਆਧੁਨਿਕ ਪਿਸਤੌਲ ਤੇ ਸੱਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਸਥਿਤ ਇੱਕ ਤਸਕਰ ਦੇ ਸੰਪਰਕ ‘ਚ ਸਨ, ਜੋ ਛੁਪੇ ਹੋਏ ਡਰਾਪ ਸਥਾਨਾਂ ਰਾਹੀਂ ਭਾਰਤ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਭੇਜਦਾ ਸੀ। ਮੁਲਜ਼ਮ ਦੀ ਭੂਮਿਕਾ ਇਨ੍ਹਾਂ ਹਥਿਆਰਾਂ ਨੂੰ ਪ੍ਰਾਪਤ ਕਰਨਾ ਤੇ ਅਪਰਾਧਿਕ ਤੱਤਾਂ ਨੂੰ ਵੰਡਣਾ ਸੀ।

ਪੁਲਿਸ ਦੇ ਅਨੁਸਾਰ, ਨੈੱਟਵਰਕ ਨਾ ਸਿਰਫ਼ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਸੀ, ਸਗੋਂ ਹਵਾਲਾ ਲੈਣ-ਦੇਣ ਰਾਹੀਂ ਕੀਤੀਆਂ ਜਾਂਦੀਆਂ ਵਿੱਤੀ ਗਤੀਵਿਧੀਆਂ ‘ਚ ਵੀ ਸ਼ਾਮਲ ਸੀ। ਇਹ वी ਸ਼ੱਕ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਸੰਗਠਿਤ ਅਪਰਾਧ ਤੇ ਹੋਰ ਅਪਰਾਧਿਕ ਗਤੀਵਿਧੀਆਂ ‘ਚ ਵਰਤਣ ਲਈ ਸਨ।

ਇਸ ਮਾਮਲੇ ਸਬੰਧੀ ਅੰਮ੍ਰਿਤਸਰ ਦੇ ਇਸਲਾਮਾਬਾਦ ਤੇ ਗੇਟ ਹਕੀਮਾ ਪੁਲਿਸ ਸਟੇਸ਼ਨਾਂ ‘ਚ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵਿਦੇਸ਼ੀ ਤਸਕਰਾਂ, ਉਨ੍ਹਾਂ ਦੇ ਸਥਾਨਕ ਸਾਥੀਆਂ ਤੇ ਨੈੱਟਵਰਕ ‘ਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਜਾਂਚ ਏਜੰਸੀਆਂ ਨੈੱਟਵਰਕ ਦੇ ਲਿੰਕਸ ਦੀ ਜਾਂਚ ਕਰ ਰਹੀਆਂ ਹਨ ਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਹੁਣ ਤੱਕ ਪੰਜਾਬ ਤੇ ਹੋਰ ਰਾਜਾਂ ਨੂੰ ਕਿੰਨੇ ਹਥਿਆਰ ਸਪਲਾਈ ਕੀਤੇ ਗਏ ਹਨ। ਪੁਲਿਸ ਨੂੰ ਜਾਂਚ ਅੱਗੇ ਵਧਣ ਦੇ ਨਾਲ-ਨਾਲ ਹੋਰ ਗ੍ਰਿਫ਼ਤਾਰੀਆਂ ਤੇ ਮਹੱਤਵਪੂਰਨ ਬਰਾਮਦਗੀਆਂ ਦੀ ਉਮੀਦ ਹੈ।

ਪੰਜਾਬ ਪੁਲਿਸ ਨੇ ਸੂਬੇ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਹਵਾਲਾ ਕਾਰਵਾਈਆਂ ਤੇ ਸੰਗਠਿਤ ਅਪਰਾਧ ਵਿਰੁੱਧ ਆਪਣੀ ‘ਜ਼ੀਰੋ-ਟੌਲਰੈਂਸ’ ਨੀਤੀ ਨੂੰ ਦੁਹਰਾਇਆ ਹੈ। ਪੁਲਿਸ ਨੇ ਦਾਅਵਾ ਕੀਤਾ ਕਿ ਅਜਿਹੇ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਨਿਰੰਤਰ ਮੁਹਿੰਮਾਂ ਚਲਾਈਆਂ ਜਾਣਗੀਆਂ।

Follow Us
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...
ਬਰਾਬਰ ਨੰਬਰ ਆਉਣ ਦੇ ਬਾਅਦ ਵੀ ਦੂਜੇ ਨੰਬਰ 'ਤੇ ਆਈ ਕੁੜੀ ਦਾ ਸੀਐਮ ਨੂੰ ਸਿੱਧਾ ਸਵਾਲ, ਮੁੱਖ ਮੰਤਰੀ ਨੇ ਮਿੰਟਾਂ 'ਚ ਕੱਢਿਆ ਹੱਲ
ਬਰਾਬਰ ਨੰਬਰ ਆਉਣ ਦੇ ਬਾਅਦ ਵੀ ਦੂਜੇ ਨੰਬਰ 'ਤੇ ਆਈ ਕੁੜੀ ਦਾ ਸੀਐਮ ਨੂੰ ਸਿੱਧਾ ਸਵਾਲ, ਮੁੱਖ ਮੰਤਰੀ ਨੇ ਮਿੰਟਾਂ 'ਚ ਕੱਢਿਆ ਹੱਲ...
Mohali Office Murder: ਮੋਹਾਲੀ: ਦੇ ਆਫਿਸ 'ਚ ਕੁੜੀ ਦਾ ਚਾਕੂ ਮਾਰ ਕੇ ਕਤਲ, ਲੜਕੇ ਨੇ ਵੀ ਰੇਤਿਆ ਗਲਾ, ਹਾਲਤ ਨਾਜ਼ੁਕ
Mohali Office Murder: ਮੋਹਾਲੀ: ਦੇ ਆਫਿਸ 'ਚ ਕੁੜੀ ਦਾ ਚਾਕੂ ਮਾਰ ਕੇ ਕਤਲ, ਲੜਕੇ ਨੇ ਵੀ ਰੇਤਿਆ ਗਲਾ, ਹਾਲਤ ਨਾਜ਼ੁਕ...
ਭਾਰਤ ਅਲ ਨੀਨੋ ਦਾ ਖ਼ਤਰਾ, ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ
ਭਾਰਤ ਅਲ ਨੀਨੋ ਦਾ ਖ਼ਤਰਾ,  ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ...
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ...
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ...
"ਛਾਲ ਮਾਰੋ, ਛਾਲ ਮਾਰੋ!"... ਦਿੱਲੀ ਮਾਲਵੀਆ ਨਗਰ ਅੱਗ ਹਾਦਸੇ ਦਾ ਦਿਲ ਦਹਿਲਾ ਦੇਣ ਵਾਲਾ ਵੀਡੀਓ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ...
ਕੇਵਲ ਢਿੱਲੋਂ ਨੇ ਪੰਜਾਬ BJP ਪ੍ਰਧਾਨ ਦਾ ਸਾਂਭਿਆ ਅਹੁਦਾ, ਬਿੱਟੂ ਨੇ ਕਾਂਗਰਸ ਨੂੰ ਲਪੇਟਿਆ
ਕੇਵਲ ਢਿੱਲੋਂ ਨੇ ਪੰਜਾਬ BJP ਪ੍ਰਧਾਨ ਦਾ ਸਾਂਭਿਆ ਅਹੁਦਾ, ਬਿੱਟੂ ਨੇ ਕਾਂਗਰਸ ਨੂੰ ਲਪੇਟਿਆ...