AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ: ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 30 ਕਿਲੋ ਹੈਰੋਇਨ ਸਮੇਤ 6 ਮੁਲਜ਼ਮ ਗ੍ਰਿਫ਼ਤਾਰ

ਮੁੱਢਲੀ ਜਾਂਚ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੁਬਈ ਸਥਿਤ ਇੱਕ ਵੱਡੇ ਤਸਕਰ ਦੇ ਸੰਪਰਕ 'ਚ ਸਨ, ਜਿਸ ਨੇ ਪਾਕਿਸਤਾਨ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਦੀ ਯੋਜਨਾ ਬਣਾਈ ਸੀ। ਤਸਕਰ ਮੁਲਜ਼ਮਾਂ ਨੂੰ ਖਾਸ ਥਾਵਾਂ ਦੇ ਵੇਰਵੇ ਪ੍ਰਦਾਨ ਕਰਦਾ ਸੀ, ਜਿੱਥੋਂ ਉਹ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਵੰਡਣ ਲਈ ਨਸ਼ੀਲੇ ਪਦਾਰਥਾਂ ਦੀ ਖੇਪ ਇਕੱਠੀ ਕਰਦੇ ਸਨ।

ਅੰਮ੍ਰਿਤਸਰ: ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 30 ਕਿਲੋ ਹੈਰੋਇਨ ਸਮੇਤ 6 ਮੁਲਜ਼ਮ ਗ੍ਰਿਫ਼ਤਾਰ
lalit-sharma
| Updated On: 11 Jun 2026 13:46 PM IST
Share

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ‘ਚ ਮਹੱਤਵਪੂਰਨ ਸਫਲਤਾ ਪ੍ਰਾਪਤ ਕੀਤੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਤੇ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ‘ਚੋਂ 30.045 ਕਿਲੋ ਹੈਰੋਇਨ ਬਰਾਮਦ ਕੀਤੀ ਹੈ> ਇਸ ਤਸਕਰੀ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕਰੋੜਾਂ ਰੁਪਏ ਦੀ ਕੀਮਤ ਹੋਣ ਦਾ ਅਨੁਮਾਨ ਹੈ।

ਮੁੱਢਲੀ ਜਾਂਚ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੁਬਈ ਸਥਿਤ ਇੱਕ ਵੱਡੇ ਤਸਕਰ ਦੇ ਸੰਪਰਕ ‘ਚ ਸਨ, ਜਿਸ ਨੇ ਪਾਕਿਸਤਾਨ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਦੀ ਯੋਜਨਾ ਬਣਾਈ ਸੀ। ਤਸਕਰ ਮੁਲਜ਼ਮਾਂ ਨੂੰ ਖਾਸ ਥਾਵਾਂ ਦੇ ਵੇਰਵੇ ਪ੍ਰਦਾਨ ਕਰਦਾ ਸੀ, ਜਿੱਥੋਂ ਉਹ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਵੰਡਣ ਲਈ ਨਸ਼ੀਲੇ ਪਦਾਰਥਾਂ ਦੀ ਖੇਪ ਇਕੱਠੀ ਕਰਦੇ ਸਨ।

ਲਿੰਕਸ ਦੀ ਜਾਂਚ ਕਰ ਰਹੀ ਪੁਲਿਸ

ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਇਹ ਨੈੱਟਵਰਕ ਰਾਜ ਦੇ ਅੰਦਰ ਵੱਡੇ ਪੱਧਰ ‘ਤੇ ਨਸ਼ਾ ਤਸਕਰੀ ਦੇ ਉਦੇਸ਼ ਨਾਲ ਬਹੁਤ ਹੀ ਸੰਗਠਿਤ ਢੰਗ ਨਾਲ ਕੰਮ ਕਰਦਾ ਸੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਮਹੱਤਵਪੂਰਨ ਜਾਣਕਾਰੀ ਮਿਲੀ ਹੈ, ਜਿਸ ਦੇ ਆਧਾਰ ‘ਤੇ ਪੁਲਿਸ ਇਸ ਨੈੱਟਵਰਕ ਨੂੰ ਇਸ ਦੀਆਂ ਜੜ੍ਹਾਂ ਤੱਕ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ।

ਐਨਡੀਪੀਐਸ ਐਕਟ ਤਹਿਤ ਅੰਮ੍ਰਿਤਸਰ ਦੇ ਛੇਹਰਟਾ ਪੁਲਿਸ ਸਟੇਸ਼ਨ ‘ਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਹੁਣ ਨੈੱਟਵਰਕ ਦੇ ਲਿੰਕਸ ਦੀ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ, ਹੋਰ ਸਹਿਯੋਗੀਆਂ ਦੀ ਪਛਾਣ ਕਰਨ, ਵਿੱਤੀ ਲੈਣ-ਦੇਣ ਦੀ ਜਾਂਚ ਕਰਨ ਤੇ ਸੰਭਾਵੀ ਹਵਾਲਾ ਸਬੰਧਾਂ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਪੁਲਿਸ ਦਾ ਕਹਿਣਾ ਹੈ ਕਿ ਇਸ ਕਾਰਵਾਈ ਨੇ ਸੂਬੇ ਵਿੱਚ ਸਰਗਰਮ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਆਉਣ ਵਾਲੇ ਦਿਨਾਂ ‘ਚ ਇਸ ਮਾਮਲੇ ‘ਚ ਹੋਰ ਗ੍ਰਿਫ਼ਤਾਰੀਆਂ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਪੰਜਾਬ ਪੁਲਿਸ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਤੇ ਨਸ਼ਾ ਤਸਕਰੀ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਮੁਹਿੰਮ ਜਾਰੀ ਰੱਖਣ ਦੀ ਆਪਣੀ ਵਚਨਬੱਧਤਾ ਦੁਹਰਾਈ ਹੈ। ਪੁਲਿਸ ਨੇ ਕਿਹਾ ਕਿ ਪੰਜਾਬ ‘ਚ ਸ਼ਾਂਤੀ, ਸੁਰੱਖਿਆ ਅਤੇ ਨੌਜਵਾਨਾਂ ਦੇ ਭਵਿੱਖ ਦੀ ਰਾਖੀ ਲਈ ਅਜਿਹੇ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।

Follow Us
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...