ਅੰਮ੍ਰਿਤਸਰ ‘ਚ ਕਾਰ ਤੇ ਸਕੂਟੀ ‘ਚ ਭਿਆਨਕ ਟੱਕਰ, ਪੁੱਲ ਤੋਂ ਹੇਠਾਂ ਡਿੱਗੀ ਸਕੂਟੀ ਸਵਾਰ ਲੜਕੀ

Updated On: 

18 Nov 2024 12:05 PM

ਚਸ਼ਮਦੀਦਾਂ ਅਨੁਸਾਰ ਹਾਦਸੇ ਦੀ ਜਾਣਕਾਰੀ ਉਨ੍ਹਾਂ ਨੇ ਪੁਲਿਸ ਕੰਟਰੋਲ ਰੂਮ ਚ ਦਿੱਤੀ ਪਰ ਪੌਣੇ ਘੰਟੇ ਤੱਕ ਪੁਲਸਿ ਮੌਕੇ ਤੇ ਨਹੀਂ ਪਹੁੰਚੀ। ਚਸ਼ਮਦੀਦਾਂ ਦਾ ਇਹ ਵੀ ਕਹਿਣਾ ਹੈ ਕਿ ਕਾਰ ਸਵਾਰ ਨੌਜਵਾਨਾਂ ਨੇ ਸ਼ਰਾਬ ਪੀਤੀ ਹੋਈ ਸੀ, ਪਰ ਪੁਲਿਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

ਅੰਮ੍ਰਿਤਸਰ ਚ ਕਾਰ ਤੇ ਸਕੂਟੀ ਚ ਭਿਆਨਕ ਟੱਕਰ, ਪੁੱਲ ਤੋਂ ਹੇਠਾਂ ਡਿੱਗੀ ਸਕੂਟੀ ਸਵਾਰ ਲੜਕੀ
Follow Us On

ਅੰਮ੍ਰਿਤਸਰ ਦੇ ਇਸਲਾਮਾਬਾਦ ਪੁੱਲ ‘ਤੇ ਭਿਆਨਕ ਹਾਦਸਾ ਵਾਪਰ ਗਿਆ, ਜਿੱਥੇ ਐਕਟੀਵਾ ਤੇ ਜਾ ਰਹੇ ਲੜਕਾ ਤੇ ਲੜਕੀ ਨੂੰ ਕਾਰ ਨੇ ਪਿੱਛੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸਕੂਟੀ ਸਵਾਰ ਲੜਕੀ ਪੁੱਲ ਤੋਂ ਥੱਲੇ ਡਿੱਗ ਗਈ। ਲੜਕੇ ਤੇ ਲੜਕੀ ਦੋਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਲੜਕਾ ਤੇ ਲੜਕੀ ਸਕੂਟੀ ਤੇ ਜਾ ਰਹੇ ਸਨ, ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਪਿੱਛੋਂ ਦੀ ਟੱਕਰ ਮਾਰ ਦਿੱਤੀ।

ਚਸ਼ਮਦੀਦਾਂ ਅਨੁਸਾਰ ਹਾਦਸੇ ਦੀ ਜਾਣਕਾਰੀ ਉਨ੍ਹਾਂ ਨੇ ਪੁਲਿਸ ਕੰਟਰੋਲ ਰੂਮ ‘ਚ ਦਿੱਤੀ ਪਰ ਪੌਣੇ ਘੰਟੇ ਤੱਕ ਪੁਲਿਸ ਮੌਕੇ ‘ਤੇ ਨਹੀਂ ਪਹੁੰਚੀ। ਚਸ਼ਮਦੀਦਾਂ ਦਾ ਇਹ ਵੀ ਕਹਿਣਾ ਹੈ ਕਿ ਕਾਰ ਸਵਾਰ ਨੌਜਵਾਨਾਂ ਨੇ ਸ਼ਰਾਬ ਪੀਤੀ ਹੋਈ ਸੀ, ਪਰ ਪੁਲਿਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਣਕਾਰੀ ਮਿਲਦੇ ਹੀ ਉਹ ਤੁਰੰਤ ਮੌਕੇ ‘ਤੇ ਪਹੁੰਚ ਗਏ। ਜਿੱਥੇ ਉਹ ਮੌਕੇ ਦੀ ਜਾਣਕਾਰੀ ਲੈ ਰਹੇ ਹਨ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪੜਤਾਲ ਤੋਂ ਬਾਅਦ ਜੋ ਵੀ ਨਿਕਲ ਕੇ ਆਉਂਦਾ ਹੈ ਉਸ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ।

Exit mobile version