AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ: ਚੋਰਾਂ ਨੇ ਸ਼ਮਸ਼ਾਨ ਘਾਟ ਤੱਕ ਨਹੀਂ ਛੱਡੇ, ਅਸਥੀਆਂ ਤੱਕ ਕਰ ਲਈਆਂ ਚੋਰੀ

ਪੀੜਤ ਪਰਿਵਾਰ ਦੇ ਮੈਂਬਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਹਨਾਂ ਨੇ ਆਪਣੀ ਮਾਤਾ ਦਾ ਸਸਕਾਰ ਕੀਤਾ ਸੀ ਤੇ ਰਿਵਾਜ ਅਨੁਸਾਰ ਅਸਥੀਆਂ ਇਕੱਠੀਆਂ ਕਰਕੇ ਇੱਕ ਥਾਂ ਤੇ ਸੰਭਾਲ ਕੇ ਰੱਖੀਆਂ ਸਨ। ਪਰ ਜਦੋਂ ਉਹ ਦੁਬਾਰਾ ਅਸਥੀਆਂ ਚੁੱਕਣ ਲਈ ਪਹੁੰਚੇ ਤਾਂ ਉਹ ਗਾਇਬ ਸਨ। ਉਨ੍ਹਾਂ ਕਿਹਾ ਕਿ ਇਹ ਘਟਨਾ ਸਿਰਫ਼ ਚੋਰੀ ਨਹੀਂ, ਸਗੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ, ਜਿਸ ਨੂੰ ਉਹ ਕਦੇ ਭੁੱਲ ਨਹੀਂ ਸਕਦੇ।

ਅੰਮ੍ਰਿਤਸਰ: ਚੋਰਾਂ ਨੇ ਸ਼ਮਸ਼ਾਨ ਘਾਟ ਤੱਕ ਨਹੀਂ ਛੱਡੇ, ਅਸਥੀਆਂ ਤੱਕ ਕਰ ਲਈਆਂ ਚੋਰੀ
ਅੰਮ੍ਰਿਤਸਰ: ਚੋਰਾਂ ਨੇ ਸ਼ਮਸ਼ਾਨ ਘਾਟ ਤੱਕ ਨਹੀਂ ਛੱਡੇ
lalit-sharma
| Updated On: 27 Mar 2026 10:42 AM IST

ਅੰਮ੍ਰਿਤਸਰ ਦੇ ਨਜ਼ਦੀਕੀ ਪਿੰਡਾਂ ‘ਚ ਚੋਰੀਆਂ ਦੀਆਂ ਵਧਦੀਆਂ ਘਟਨਾਵਾਂ ਨੇ ਲੋਕਾਂ ‘ਚ ਭਾਰੀ ਡਰ ਤੇ ਗੁੱਸੇ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਹਾਲਾਤ ਇਸ ਕਦਰ ਗੰਭੀਰ ਹੋ ਚੁੱਕੇ ਹਨ ਕਿ ਹੁਣ ਚੋਰਾਂ ਨੇ ਸ਼ਮਸ਼ਾਨ ਘਾਟ ਵਰਗੀਆਂ ਥਾਵਾਂ ਨੂੰ ਵੀ ਨਹੀਂ ਛੱਡਿਆ। ਤਾਜ਼ਾ ਮਾਮਲੇ ‘ਚ ਕੱਥੂਨੰਗਲ ਦਾ ਹੈ, ਜਿੱਥੇ ਸ਼ਮਸ਼ਾਨ ਘਾਟ ਤੋਂ ਨਾ ਸਿਰਫ਼ ਲੋਹੇ ਦੇ ਗੇਟ, ਬਿਜਲੀ ਦੀਆਂ ਤਾਰਾਂ ਤੇ ਹੋਰ ਸਮਾਨ ਚੋਰੀ ਹੋਇਆ, ਸਗੋਂ ਇੱਕ ਪਰਿਵਾਰ ਦੀਆਂ ਅਸਥੀਆਂ ਵੀ ਗਾਇਬ ਹੋ ਗਈਆਂ, ਜਿਸ ਨਾਲ ਪਿੰਡ ਵਾਸੀਆਂ ‘ਚ ਗਹਿਰਾ ਦੁੱਖ ਤੇ ਰੋਸ ਹੈ।

ਪੀੜਤ ਪਰਿਵਾਰ ਦੇ ਮੈਂਬਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਹਨਾਂ ਨੇ ਆਪਣੀ ਮਾਤਾ ਦਾ ਸਸਕਾਰ ਕੀਤਾ ਸੀ ਤੇ ਰਿਵਾਜ ਅਨੁਸਾਰ ਅਸਥੀਆਂ ਇਕੱਠੀਆਂ ਕਰਕੇ ਇੱਕ ਥਾਂ ਤੇ ਸੰਭਾਲ ਕੇ ਰੱਖੀਆਂ ਸਨ। ਪਰ ਜਦੋਂ ਉਹ ਦੁਬਾਰਾ ਅਸਥੀਆਂ ਚੁੱਕਣ ਲਈ ਪਹੁੰਚੇ ਤਾਂ ਉਹ ਗਾਇਬ ਸਨ। ਉਨ੍ਹਾਂ ਕਿਹਾ ਕਿ ਇਹ ਘਟਨਾ ਸਿਰਫ਼ ਚੋਰੀ ਨਹੀਂ, ਸਗੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ, ਜਿਸ ਨੂੰ ਉਹ ਕਦੇ ਭੁੱਲ ਨਹੀਂ ਸਕਦੇ।

ਇਸ ਤੋਂ ਇਲਾਵਾ ਪਿੰਡ ਦੇ ਹੋਰ ਵਸਨੀਕਾਂ ਨੇ ਵੀ ਦੱਸਿਆ ਕਿ ਮੱਝਾਂ ਦੀ ਚੋਰੀ, ਘਰਾਂ ਦੇ ਸਮਾਨ ਦੀ ਚੋਰੀ ਤੇ ਸ਼ਮਸ਼ਾਨ ਘਾਟ ਤੋਂ ਲੋਹੇ ਦੇ ਗੇਟ ਤੱਕ ਉਖਾੜ ਕੇ ਲੈ ਜਾਣੀਆਂ ਵਰਗੀਆਂ ਘਟਨਾਵਾਂ ਆਮ ਹੋ ਚੁੱਕੀਆਂ ਹਨ। ਇੱਕ ਹੋਰ ਪੀੜਤ ਨੇ ਦੱਸਿਆ ਕਿ ਉਸ ਦੀਆਂ ਲੱਖਾਂ ਰੁਪਏ ਦੀਆਂ ਮੱਝਾਂ ਵੀ ਚੋਰੀ ਹੋ ਚੁੱਕੀਆਂ ਹਨ, ਪਰ ਅਜੇ ਤੱਕ ਕੋਈ ਪੱਕੀ ਕਾਰਵਾਈ ਨਹੀਂ ਹੋਈ।

ਪਿੰਡ ਦੇ ਸਰਪੰਚ ਜਤਿੰਦਰ ਪਾਲ ਸਿੰਘ ਨੇ ਵੀ ਮੰਨਿਆ ਕਿ ਹਾਲਾਤ ਕਾਫੀ ਖ਼ਰਾਬ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਤੇ ਬੇਰੁਜ਼ਗਾਰੀ ਕਾਰਨ ਅਪਰਾਧ ਵੱਧ ਰਹੇ ਹਨ, ਪਰ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਸ਼ਮਸ਼ਾਨ ਘਾਟ ਚ ਨਸ਼ੇੜੀ ਲੋਕ ਵੀ ਆਉਂਦੇ ਹਨ, ਜੋ ਉਥੇ ਗੰਦਗੀ ਪਾਉਂਦੇ ਹਨ।

ਉੱਧਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਚੋਰੀਆਂ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁੱਝ ਮਾਮਲਿਆਂ ਦੀ ਵੈਰੀਫਿਕੇਸ਼ਨ ਚੱਲ ਰਹੀ ਹੈ ਤੇ ਜਲਦ ਹੀ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਫੋਰਸ ਦੀ ਕਮੀ ਦੇ ਬਾਵਜੂਦ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇ।

ਪਿੰਡ ਵਾਸੀਆਂ ਨੇ ਸਰਕਾਰ ਤੇ ਪ੍ਰਸ਼ਾਸਨ ਕੋਲ ਮੰਗ ਕੀਤੀ ਹੈ ਕਿ ਸ਼ਮਸ਼ਾਨ ਘਾਟ ਅਤੇ ਪਿੰਡਾਂ ‘ਚ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾਣ। ਉਨ੍ਹਾਂ ਨੇ 24 ਘੰਟੇ ਨਿਗਰਾਨੀ ਲਈ ਕਰਮਚਾਰੀ ਤਾਇਨਾਤ ਕਰਨ, ਸੁਰੱਖਿਆ ਕੈਮਰੇ ਲਗਾਉਣ ਤੇ ਨਸ਼ੇ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

Follow Us
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...