AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ਕੋਟ ਖਾਲਸਾ ਕਤਲ ਕਾਂਡ ਦੀ ਗੁੱਥੀ ਸੁਲਝੀ, ਮੁੱਖ ਮੁਲਜ਼ਮ ਗ੍ਰਿਫ਼ਤਾਰ, DSP ਜੁਗਰਾਜ ਸਿੰਘ ਨੇ ਦਿੱਤੀ ਜਾਣਕਾਰੀ

ਡੀਸੀਪੀ ਜੁਗਰਾਜ ਸਿੰਘ ਮੁਤਾਬਕ ਇਹ ਘਟਨਾ 17 ਤਾਰੀਖ਼ ਦੀ ਰਾਤ ਕਰੀਬ 10 ਵਜੇ ਵਾਪਰੀ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਨੂੰ ਗੋਲੀ ਮਾਰੀ ਗਈ ਹੈ। ਸੂਚਨਾ ਮਿਲਦੇ ਹੀ ਅੰਮ੍ਰਿਤਸਰ ਪੁਲਿਸ ਤੁਰੰਤ ਹਰਕਤ ਵਿੱਚ ਆਈ ਅਤੇ ਮੌਕੇ ਤੇ ਪਹੁੰਚੀ। ਜ਼ਖ਼ਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਥਾਣਾ ਇਸਲਾਮਾਬਾਦ ਵਿੱਚ ਤੁਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ।

ਅੰਮ੍ਰਿਤਸਰ ਕੋਟ ਖਾਲਸਾ ਕਤਲ ਕਾਂਡ ਦੀ ਗੁੱਥੀ ਸੁਲਝੀ, ਮੁੱਖ ਮੁਲਜ਼ਮ ਗ੍ਰਿਫ਼ਤਾਰ, DSP ਜੁਗਰਾਜ ਸਿੰਘ ਨੇ ਦਿੱਤੀ ਜਾਣਕਾਰੀ
lalit-sharma
| Updated On: 19 Sep 2026 18:55 PM IST
Share

ਅੰਮ੍ਰਿਤਸਰ ਪੁਲਿਸ ਨੇ ਬੀਤੇ ਦਿਨੀਂ ਸ਼ਹਿਰ ਵਿੱਚ ਹੋਏ ਇੱਕ ਨੌਜਵਾਨ ਦੇ ਸਨਸਨੀਖੇਜ਼ ਕਤਲ ਦੇ ਮਾਮਲੇ ਨੂੰ ਸੁਲਝਾਉਂਦਿਆਂ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਸੀਪੀ ਜੁਗਰਾਜ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਸ ਹੱਤਿਆਕਾਂਡ ਦਾ ਖੁਲਾਸਾ ਕਰਦਿਆਂ ਪੂਰੇ ਘਟਨਾਕ੍ਰਮ ਅਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।

ਡੀਸੀਪੀ ਜੁਗਰਾਜ ਸਿੰਘ ਮੁਤਾਬਕ ਇਹ ਘਟਨਾ 17 ਤਾਰੀਖ਼ ਦੀ ਰਾਤ ਕਰੀਬ 10 ਵਜੇ ਵਾਪਰੀ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਨੂੰ ਗੋਲੀ ਮਾਰੀ ਗਈ ਹੈ। ਸੂਚਨਾ ਮਿਲਦੇ ਹੀ ਅੰਮ੍ਰਿਤਸਰ ਪੁਲਿਸ ਤੁਰੰਤ ਹਰਕਤ ਵਿੱਚ ਆਈ ਅਤੇ ਮੌਕੇ ਤੇ ਪਹੁੰਚੀ। ਜ਼ਖ਼ਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਥਾਣਾ ਇਸਲਾਮਾਬਾਦ ਵਿੱਚ ਤੁਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ (ਆਈਪੀਐੱਸ) ਦੇ ਦਿਸ਼ਾ-ਨਿਰਦੇਸ਼ਾਂ ਤੇ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਇਸ ਵਿੱਚ ਏਸੀਪੀ ਸਾਊਥ ਅਤੇ ਐੱਸਐੱਚਓ ਇਸਲਾਮਾਬਾਦ ਦੀਆਂ ਟੀਮਾਂ ਨੇ ਤਕਨੀਕੀ ਜਾਂਚ ਦੇ ਨਾਲ-ਨਾਲ ਮਨੁੱਖੀ ਖੁਫੀਆ ਸੂਤਰਾਂ ਦੀ ਮਦਦ ਨਾਲ ਜਾਂਚ ਨੂੰ ਅੱਗੇ ਵਧਾਇਆ। ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਵਾਰਦਾਤ ਦੇ ਮੁੱਖ ਮੁਲਜ਼ਮ ਆਕਾਸ਼ਦੀਪ ਸਿੰਘ ਉਰਫ਼ ਅੱਭੀ ਲੂਤੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਪੁਰਾਣੀ ਰੰਜਿਸ਼ ਕਾਰਨ ਕੀਤਾ ਗਿਆ ਕਤਲ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਕਤਲ ਪੁਰਾਣੀ ਰੰਜਿਸ਼ ਦੇ ਚਲਦਿਆਂ ਕੀਤਾ ਗਿਆ ਸੀ। ਪੁਲਿਸ ਅਨੁਸਾਰ ਇਸ ਪੂਰੀ ਵਾਰਦਾਤ ਵਿੱਚ ਕੁੱਲ ਤਿੰਨ ਵਿਅਕਤੀ ਸ਼ਾਮਲ ਸਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਾਕੀ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਕਾਸ਼ਦੀਪ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸ ਰਾਹੀਂ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਦੀ ਬਰਾਮਦਗੀ ਅਤੇ ਫਰਾਰ ਚੱਲ ਰਹੇ ਬਾਕੀ ਦੋ ਮੁਲਜ਼ਮਾਂ ਸਬੰਧੀ ਸੁਰਾਗ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਅਪਰਾਧੀਆਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ

ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਨੂੰ ਲੈ ਕੇ ਉੱਠ ਰਹੇ ਸਵਾਲਾਂ ਦੇ ਜਵਾਬ ਵਿੱਚ ਡੀਸੀਪੀ ਜੁਗਰਾਜ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ ਅਤੇ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲੇ ਸ਼ਰਾਰਤੀ ਤੱਤਾਂ ਅਤੇ ਅਪਰਾਧੀਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਵੱਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਡੀਸੀਪੀ ਨੇ ਅਪਰਾਧੀਆਂ ਨੂੰ ਅਪਰਾਧ ਦਾ ਰਾਹ ਛੱਡ ਕੇ ਸਹੀ ਜੀਵਨ ਬਤੀਤ ਕਰਨ ਦੀ ਨਸੀਹਤ ਵੀ ਦਿੱਤੀ। ਪੁਲਿਸ ਦਾ ਦਾਅਵਾ ਹੈ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...