ਅੰਮ੍ਰਿਤਸਰ: ਧੁੰਦ ਨੇ ਲੈ ਲਈ 18 ਸਾਲਾ ਨੌਜਵਾਨ ਦੀ ਜਾਨ, ਇਕਲੌਤੇ ਪੁੱਤ ਦੇ ਜਾਣ ਨਾਲ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

Updated On: 

29 Dec 2025 09:17 AM IST

ਕੁੱਝ ਰਾਹਗੀਰਾਂ ਦਾ ਕਹਿਣਾ ਹੈ ਕਿ ਜਦੋਂ ਨੌਜਵਾਨ ਮਜੀਠਾ ਰੋਡ ਤੇ ਅੱਗੇ ਵੱਧ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਵੇਰਕਾ ਦੁੱਧ ਪਲਾਂਟ ਦੇ ਇੱਕ ਆਟੋ ਨਾਲ ਉਸ ਦੀ ਟੱਕਰ ਹੋ ਗਈ। ਹਾਲਾਂਕਿ, ਕੁੱਝ ਲੋਕਾਂ ਦਾ ਕਹਿਣਾ ਹੈ ਕਿ ਧੁੰਦ ਇੰਨੀ ਜ਼ਿਆਦਾ ਸੀ ਕਿ ਟੱਕਰ ਤੋਂ ਪਹਿਲਾਂ ਹੀ ਮੋਟਰਸਾਈਕਲ ਦਾ ਹੈਂਡਲ ਡੋਲ ਗਿਆ, ਜਿਸ ਕਾਰਨ ਨੌਜਵਾਨ ਸੜਕ ਤੇ ਡਿੱਗ ਪਿਆ ਤੇ ਉਸ ਦੀ ਮੌਤ ਹੋ ਗਈ। ਇਹ ਸਾਰਾ ਮਾਮਲਾ ਫਿਲਹਾਲ ਜਾਂਚ ਅਧੀਨ ਦੱਸਿਆ ਜਾ ਰਿਹਾ ਹੈ।

ਅੰਮ੍ਰਿਤਸਰ: ਧੁੰਦ ਨੇ ਲੈ ਲਈ 18 ਸਾਲਾ ਨੌਜਵਾਨ ਦੀ ਜਾਨ, ਇਕਲੌਤੇ ਪੁੱਤ ਦੇ ਜਾਣ ਨਾਲ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਮਜੀਠਾ ਰੋਡ ’ਤੇ ਸੰਘਣੀ ਧੁੰਦ ਨੇ ਲੈ ਲਈ 18 ਸਾਲਾ ਨੌਜਵਾਨ ਦੀ ਜਾਨ

Follow Us On

ਅੰਮ੍ਰਿਤਸਰ ਦੇ ਅਧੀਨ ਆਉਂਦੇ ਮਜੀਠਾ ਰੋਡ ਤੇ ਬੀਤੇ ਦਿਨ ਸੰਘਣੀ ਧੁੰਦ ਕਾਰਨ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਚ 18 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ ਤੇ ਆਪਣੇ ਘਰੋਂ ਕੰਮ ਲਈ ਨਿਕਲਿਆ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ, ਕੁੱਝ ਰਾਹਗੀਰਾਂ ਦਾ ਕਹਿਣਾ ਹੈ ਕਿ ਜਦੋਂ ਨੌਜਵਾਨ ਮਜੀਠਾ ਰੋਡ ਤੇ ਅੱਗੇ ਵੱਧ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਵੇਰਕਾ ਦੁੱਧ ਪਲਾਂਟ ਦੇ ਇੱਕ ਆਟੋ ਨਾਲ ਉਸ ਦੀ ਟੱਕਰ ਹੋ ਗਈ। ਹਾਲਾਂਕਿ, ਕੁੱਝ ਲੋਕਾਂ ਦਾ ਕਹਿਣਾ ਹੈ ਕਿ ਧੁੰਦ ਇੰਨੀ ਜ਼ਿਆਦਾ ਸੀ ਕਿ ਟੱਕਰ ਤੋਂ ਪਹਿਲਾਂ ਹੀ ਮੋਟਰਸਾਈਕਲ ਦਾ ਹੈਂਡਲ ਡੋਲ ਗਿਆ, ਜਿਸ ਕਾਰਨ ਨੌਜਵਾਨ ਸੜਕ ਤੇ ਡਿੱਗ ਪਿਆ ਤੇ ਉਸ ਦੀ ਮੌਤ ਹੋ ਗਈ। ਇਹ ਸਾਰਾ ਮਾਮਲਾ ਫਿਲਹਾਲ ਜਾਂਚ ਅਧੀਨ ਦੱਸਿਆ ਜਾ ਰਿਹਾ ਹੈ।

ਦੂਜੇ ਪਾਸੇ, ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਸ ਘਟਨਾ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕ ਉਨ੍ਹਾਂ ਦੇ ਘਰ ਦਾ ਇਕੱਲਾ ਪੁੱਤ ਸੀ, ਜਿਸ ਦੀ ਮੌਤ ਨਾਲ ਪੂਰਾ ਪਰਿਵਾਰ ਟੁੱਟ ਕੇ ਰਹਿ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਅੱਗੇ ਰੋ-ਰੋ ਕੇ ਇਨਸਾਫ ਦੀ ਮੰਗ ਕਰਦੇ ਹੋਏ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਸਬੰਧੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਘਟਨਾ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਹਾਦਸੇ ਦੇ ਸਾਰੇ ਪੱਖਾਂ ਨੂੰ ਧਿਆਨ ਚ ਰੱਖ ਕੇ ਜਾਂਚ ਅੱਗੇ ਵਧਾਈ ਜਾ ਰਹੀ ਹੈ।