AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ASI ਜੋਗਾ ਸਿੰਘ ਦੇ ਕਤਲ ਦੀ TTH ਨੇ ਲਈ ਜ਼ਿੰਮੇਵਾਰੀ, ਪੁਲਿਸ ਕਰ ਰਹੀ ਜਾਂਚ

ਏਐਸਆਈ ਜੋਗਾ ਸਿੰਘ ਬੀਤੀ ਸਵੇਰ ਡਿਊਟੀ ਤੇ ਜਾ ਰਹੇ ਸਨ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਨੂੰ ਦੋ ਗੋਲੀਆਂ ਲੱਗੀਆਂ। ਗੋਲੀਆਂ ਲੱਗਣ ਨਾਲ ਉਹ ਗੰਭੀਰ ਜ਼ਖਮੀ ਹੋ ਗਏ ਤੇ ਥੋੜ੍ਹੀ ਦੇਰ ਬਾਅਦ ਮੌਕੇ ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।

ASI ਜੋਗਾ ਸਿੰਘ ਦੇ ਕਤਲ ਦੀ TTH ਨੇ ਲਈ ਜ਼ਿੰਮੇਵਾਰੀ, ਪੁਲਿਸ ਕਰ ਰਹੀ ਜਾਂਚ
TTH ਨੇ ਜਾਰੀ ਕੀਤਾ ASI ਦੇ ਕਤਲ ਦਾ ਵੀਡੀਓ
lalit-sharma
| Updated On: 25 May 2026 09:37 AM IST
Share

ਅੰਮ੍ਰਿਤਸਰ ਦੇ ਮਜੀਠਾ ‘ਚ ਬੀਤੇ ਦਿਨ ਅਸਿਸਟੈਂਟ ਸਭ ਇੰਸਪੈਕਟਰ (ਏਐਸਆਈ) ਜੋਗਾ ਸਿੰਘ ਦੇ ਕਤਲ ਮਾਮਲੇ ‘ਚ ਇੱਕ ਅੱਤਵਾਦੀ ਸੰਗਠਨ ਦਾ ਪੋਸਟਰ ਵਾਇਰਲ ਹੋ ਰਿਹਾ ਹੈ। ਇਸ ‘ਚ ਏਐਸਆਈ ਦੇ ਕਤਲ ਦੀ ਜ਼ਿੰਮੇਵਾਰੀ ਲਈ ਗਈ ਹੈ। ਇਸ ਪੋਸਟਰ ‘ਚ ਲਿਖਿਆ ਗਿਆ ਹੈ ਕਿ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ (ਟੀਟੀਐਚ) ਦੇ ਅਲ-ਬੁਰਕ ਬਦੇ ਨੇ ਇਸ ਕਤਲ ਦੀ ਜ਼ਿੰਮੇਵਾਰੀ ਸਵੀਕਾਰ ਕੀਤੀ ਹੈ। ਸਾਡੇ ਮੁਜਾਹੀਦੀਨਾਂ ਨੇ ਜੋਗਾ ਸਿੰਘ ਨੂੰ ਮਾਰ ਦਿੱਤਾ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਇਸ ਵਾਇਰਲ ਪੋਸਟਰ ਦੀ ਪੁਸ਼ਟੀ ਨਹੀਂ ਕੀਤੀ ਹੈ। ਪੁਲਿਸ ਮਾਮਲੇ ‘ਚ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ।

ਦੱਸ ਦੇਈਏ ਕਿ, ਏਐਸਆਈ ਜੋਗਾ ਸਿੰਘ ਬੀਤੀ ਸਵੇਰ ਡਿਊਟੀ ਤੇ ਜਾ ਰਹੇ ਸਨ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਨੂੰ ਦੋ ਗੋਲੀਆਂ ਲੱਗੀਆਂ। ਗੋਲੀਆਂ ਲੱਗਣ ਨਾਲ ਉਹ ਗੰਭੀਰ ਜ਼ਖਮੀ ਹੋ ਗਏ ਤੇ ਥੋੜ੍ਹੀ ਦੇਰ ਬਾਅਦ ਮੌਕੇ ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।

ਮੌਕੇ ਤੇ ਪੁਲਿਸ ਪਹੁੰਚੀ, ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਤੇ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ। ਪੁਲਿਸ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰ ਲਏ ਹਨ ਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਹਾਲਾਂਕਿ, ਹੁਣ ਤੱਕ ਹਮਲਾਵਰਾਂ ਬਾਰੇ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਗੁਰਦਾਸਪੁਰ ਦੇ ਰਹਿਣ ਵਾਲੇ ਸਨ ASI ਜੋਗਾ ਸਿੰਘ

ਪੰਜਾਬ ਪੁਲਿਸ ਦੇ ਟ੍ਰੈਫਿਕ ਵਿਭਾਗ ‘ਚ ਤਾਇਨਾਤ ASI ਜੋਗਾ ਸਿੰਘ ਗੁਰਦਾਸਪੁਰ ਦੇ ਬਾਂਗਰ ਇਲਾਕੇ ਦੇ ਪਿੰਡ ਘਣੀਏ ਦੇ ਰਹਿਣ ਵਾਲੇ ਸਨ। ਸਵੇਰੇ ਕਰੀਬ 6 ਵਜੇ ਉਹ ਆਪਣੀ ਸਕੂਟੀ ‘ਤੇ ਡਿਊਟੀ ਲਈ ਅੰਮ੍ਰਿਤਸਰ ਜਾ ਰਹੇ ਸਨ। ਮਜੀਠਾ ਤੋਂ ਕਰੀਬ 1 ਕਿਲੋਮੀਟਰ ਪਹਿਲਾਂ ਬਾਈਕ ‘ਤੇ ਆਏ 2 ਅਣਪਛਾਤੇ ਹਮਲਾਵਰਾਂ ਨੇ ਰਸਤੇ ‘ਚ ਉਨ੍ਹਾਂ ਦੀ ਸਕੂਟੀ ਨੂੰ ਘੇਰ ਲਿਆ।

ਇਸ ਤੋਂ ਬਾਅਦ ਉਨ੍ਹਾਂ ‘ਤੇ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ASI ਨੂੰ 2 ਗੋਲੀਆਂ ਲੱਗੀਆਂ, ਇੱਕ ਛਾਤੀ ਦੇ ਖੱਬੇ ਪਾਸੇ ਤੇ ਦੂਜੀ ਕਮਰ ‘ਚ। ਇਸ ਕਾਰਨ ASI ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਹਾਲਾਂਕਿ ਸਵੇਰੇ ਦਾ ਸਮਾਂ ਹੋਣ ਕਰਕੇ ਮਦਦ ਲਈ ਕੋਈ ਨਹੀਂ ਪਹੁੰਚ ਸਕਿਆ, ਜਿਸ ਕਾਰਨ ਉਨ੍ਹਾਂ ਨੇ ਮੌਕੇ ‘ਤੇ ਹੀ ਜਾਨ ਚਲੀ ਗਈ ।

ਪੁਲਿਸ ਜਾਂਚ

ਘਟਨਾ ਦੀ ਸੂਚਨਾ ਮਿਲਣ ਤੇ, SSP ਸੁਹੈਲ ਮੀਰ ਕਾਸਿਮ, ਡੀਐਸਪੀ ਕਮਲਮੀਤ ਸਿੰਘ ਤੇ ਐਸਐਚਓ ਕਰਮਪਾਲ ਸਿੰਘ ਪੁਲਿਸ ਟੀਮ ਨਾਲ ਮੌਕੇ ਤੇ ਪਹੁੰਚੇ। ਇੱਕ ਫੋਰੈਂਸਿਕ ਟੀਮ ਨੂੰ ਵੀ ਮੌਕੇ ਤੇ ਬੁਲਾਇਆ ਗਿਆ, ਜਿਸ ਨੇ ਸਬੂਤ ਇਕੱਠੇ ਕੀਤੇ। ਘਟਨਾ ਸਥਾਨ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ ਤੇ ਦੋਸ਼ੀਆਂ ਦੀ ਭਾਲ ਕਰ ਰਹੀ ਹੈ।

ਹਿਲੇ ਵੀ TTH ਲੈ ਚੁੱਕਿਆ ਜ਼ਿੰਮੇਵਾਰੀ

ਗੁਰਦਾਸਪੁਰ ‘ਚ ਇਸੇ ਸਾਲ 22 ਫਰਵਰੀ ਨੂੰ ਆਦਿਆਂ ਪੁਲਿਸ ਚੌਂਕੀ ਤੇ ASI ਗੁਰਨਾਮ ਸਿੰਘ ਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦੀ ਲਾਸ਼ ਮਿਲੀ ਸੀ। ਜਿਨ੍ਹਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਚ ਵੀ ਕਤਲ ਦੀ ਜ਼ਿਮੇਵਾਰੀ ਤਹਿਰੀਕ-ਏ-ਤਾਲਿਬਾਨ ਨੇ ਲਈ ਸੀ।

Follow Us
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...