ਅੰਮ੍ਰਿਤਸਰ ਮੇਅਰ ਚੋਣ ਵਿਵਾਦ: ਅੱਜ ਹਾਈ ਕੋਰਟ ਵਿੱਚ ਮੁੜ ਸੁਣਵਾਈ, ਡਬਲ ਬੈਂਚ ਨੇ 20 ਫਰਵਰੀ ਨੂੰ ਫੈਸਲਾ ਰਾਖਵਾਂ ਰੱਖਿਆ
Amritsar Mayor Election: 27 ਜਨਵਰੀ 2025 ਨੂੰ ਹੋਈਆਂ ਨਗਰ ਨਿਗਮ ਚੋਣਾਂ ਵਿੱਚ, ਜਤਿੰਦਰ ਸਿੰਘ ਮੋਤੀ ਭਾਟੀਆ ਮੇਅਰ, ਪ੍ਰਿਯੰਕਾ ਸ਼ਰਮਾ ਸੀਨੀਅਰ ਡਿਪਟੀ ਮੇਅਰ ਤੇ ਅਨੀਤਾ ਰਾਣੀ ਡਿਪਟੀ ਮੇਅਰ ਚੁਣੇ ਗਏ। ਪਰ ਕਾਂਗਰਸੀ ਕੌਂਸਲਰ ਵਿਕਾਸ ਸੋਨੀ ਨੇ 28 ਜਨਵਰੀ ਨੂੰ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਚੋਣ ਰੱਦ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਕੋਲ ਬਹੁਮਤ ਹੋਣ ਦੇ ਬਾਵਜੂਦ, ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਜ਼ਬਰਦਸਤੀ ਆਪਣੇ ਉਮੀਦਵਾਰਾਂ ਨੂੰ ਜੇਤੂ ਐਲਾਨ ਦਿੱਤਾ।

ਅੰਮ੍ਰਿਤਸਰ ਨਗਰ ਨਿਗਮ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਡਬਲ ਬੈਂਚ ਅੱਜ (ਵੀਰਵਾਰ) ਇਸ ਮਾਮਲੇ ਦੀ ਦੁਬਾਰਾ ਸੁਣਵਾਈ ਕਰੇਗਾ। 20 ਫਰਵਰੀ ਨੂੰ ਜਸਟਿਸ ਸੁਧੀਰ ਸਿੰਘ ਅਤੇ ਸੁਖਵਿੰਦਰ ਕੌਰ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
27 ਜਨਵਰੀ 2025 ਨੂੰ ਹੋਈਆਂ ਨਗਰ ਨਿਗਮ ਚੋਣਾਂ ਵਿੱਚ, ਜਤਿੰਦਰ ਸਿੰਘ ਮੋਤੀ ਭਾਟੀਆ ਮੇਅਰ, ਪ੍ਰਿਯੰਕਾ ਸ਼ਰਮਾ ਸੀਨੀਅਰ ਡਿਪਟੀ ਮੇਅਰ ਤੇ ਅਨੀਤਾ ਰਾਣੀ ਡਿਪਟੀ ਮੇਅਰ ਚੁਣੇ ਗਏ। ਪਰ ਕਾਂਗਰਸੀ ਕੌਂਸਲਰ ਵਿਕਾਸ ਸੋਨੀ ਨੇ 28 ਜਨਵਰੀ ਨੂੰ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਚੋਣ ਰੱਦ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਕੋਲ ਬਹੁਮਤ ਹੋਣ ਦੇ ਬਾਵਜੂਦ, ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਜ਼ਬਰਦਸਤੀ ਆਪਣੇ ਉਮੀਦਵਾਰਾਂ ਨੂੰ ਜੇਤੂ ਐਲਾਨ ਦਿੱਤਾ।
ਹਾਈ ਕੋਰਟ ਵਿੱਚ ਹੁਣ ਤੱਕ ਸੁਣਵਾਈ
ਇਸ ਮਾਮਲੇ ਦੀ ਪਹਿਲੀ ਸੁਣਵਾਈ 29 ਜਨਵਰੀ ਨੂੰ ਹਾਈ ਕੋਰਟ ਦੇ ਦੋਹਰੇ ਬੈਂਚ ਦੁਆਰਾ ਕੀਤੀ ਗਈ ਸੀ, ਪਰ ਉਦੋਂ ਕੋਈ ਨੋਟਿਸ ਜਾਰੀ ਨਹੀਂ ਕੀਤਾ ਗਿਆ ਸੀ। 10 ਫਰਵਰੀ ਨੂੰ, ਅਦਾਲਤ ਨੇ ਐਲਾਨ ਕੀਤਾ ਕਿ ਮੋਸ਼ਨ ਨੋਟਿਸ 11 ਫਰਵਰੀ ਨੂੰ ਅਪਲੋਡ ਕੀਤਾ ਜਾਵੇਗਾ। ਹੁਕਮ ਵਿੱਚ ਅਗਲੀ ਸੁਣਵਾਈ 21 ਅਪ੍ਰੈਲ ਨੂੰ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤੋਂ ਬਾਅਦ ਕਾਂਗਰਸੀ ਕੌਂਸਲਰ ਵਿਕਾਸ ਸੋਨੀ ਦੇ ਵਕੀਲਾਂ ਨੇ ਜਲਦੀ ਸੁਣਵਾਈ ਦੀ ਅਪੀਲ ਕੀਤੀ, ਜਿਸ ਨੂੰ ਸਵੀਕਾਰ ਕਰ ਲਿਆ ਗਿਆ ਅਤੇ ਸੁਣਵਾਈ 20 ਫਰਵਰੀ ਨੂੰ ਤੈਅ ਕੀਤੀ ਗਈ।
ਕਾਂਗਰਸ ਨੇ AAP ‘ਤੇ ਲਗਾਏ ਚੋਣਾਂ ਵਿੱਚ ਧਾਂਦਲੀ ਦਾ ਦੋਸ਼
ਕਾਂਗਰਸ ਨੇ ਆਮ ਆਦਮੀ ਪਾਰਟੀ ‘ਤੇ ਚੋਣ ਪ੍ਰਕਿਰਿਆ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ। ਕਾਂਗਰਸੀ ਆਗੂਆਂ ਨੇ ਵੋਟਿੰਗ ਦੀਆਂ ਵੀਡੀਓਜ਼ ਅਤੇ ਸੀਸੀਟੀਵੀ ਫੁਟੇਜ ਜਾਰੀ ਕੀਤੀਆਂ ਸਨ ਅਤੇ ਦਾਅਵਾ ਕੀਤਾ ਸੀ ਕਿ ‘ਆਪ’ ਕੌਂਸਲਰਾਂ ਨੇ ਸਹੁੰ ਚੁੱਕ ਸਮਾਗਮ ਦੌਰਾਨ ਸਹੁੰ ਨਹੀਂ ਚੁੱਕੀ। ਇਹ ਵੀਡੀਓ ਹਾਈ ਕੋਰਟ ਦੇ ਹੁਕਮਾਂ ‘ਤੇ ਬਣਾਇਆ ਗਿਆ ਸੀ। ਕਾਂਗਰਸ ਦਾ ਦੋਸ਼ ਹੈ ਕਿ ‘ਆਪ’ ਨੇ ਅਦਾਲਤ ਦੇ ਹੁਕਮਾਂ ਦੀ ਅਣਦੇਖੀ ਕੀਤੀ ਅਤੇ ਜ਼ਬਰਦਸਤੀ ਚੋਣਾਂ ਆਪਣੇ ਹੱਕ ਵਿੱਚ ਕਰ ਦਿੱਤੀਆਂ।
ਹਾਈ ਕੋਰਟ ਵਿੱਚ ਹੁਣ ਤੱਕ ਸੁਣਵਾਈ
ਇਸ ਮਾਮਲੇ ਦੀ ਪਹਿਲੀ ਸੁਣਵਾਈ 29 ਜਨਵਰੀ ਨੂੰ ਹਾਈ ਕੋਰਟ ਦੇ ਡਬਲ ਬੈਂਚ ਦੁਆਰਾ ਕੀਤੀ ਗਈ ਸੀ, ਪਰ ਉਦੋਂ ਕੋਈ ਨੋਟਿਸ ਜਾਰੀ ਨਹੀਂ ਕੀਤਾ ਗਿਆ ਸੀ। 10 ਫਰਵਰੀ ਨੂੰ ਅਦਾਲਤ ਨੇ ਐਲਾਨ ਕੀਤਾ ਕਿ ਮੋਸ਼ਨ ਨੋਟਿਸ 11 ਫਰਵਰੀ ਨੂੰ ਅਪਲੋਡ ਕੀਤਾ ਜਾਵੇਗਾ। ਹੁਕਮ ਵਿੱਚ ਅਗਲੀ ਸੁਣਵਾਈ 21 ਅਪ੍ਰੈਲ ਨੂੰ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤੋਂ ਬਾਅਦ ਕਾਂਗਰਸੀ ਕੌਂਸਲਰ ਵਿਕਾਸ ਸੋਨੀ ਦੇ ਵਕੀਲਾਂ ਨੇ ਜਲਦੀ ਸੁਣਵਾਈ ਦੀ ਅਪੀਲ ਕੀਤੀ, ਜਿਸ ਨੂੰ ਸਵੀਕਾਰ ਕਰ ਲਿਆ ਗਿਆ ਅਤੇ ਸੁਣਵਾਈ 20 ਫਰਵਰੀ ਨੂੰ ਤੈਅ ਕੀਤੀ ਗਈ।
ਇਹ ਵੀ ਪੜ੍ਹੋ
ਕਾਂਗਰਸ ਨੇ AAP ‘ਤੇ ਲਗਾਏ ਚੋਣਾਂ ਧਾਂਦਲੀ ਦੇ ਦੋਸ਼
ਕਾਂਗਰਸ ਨੇ ਆਮ ਆਦਮੀ ਪਾਰਟੀ ‘ਤੇ ਚੋਣ ਪ੍ਰਕਿਰਿਆ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ। ਕਾਂਗਰਸੀ ਆਗੂਆਂ ਨੇ ਵੋਟਿੰਗ ਦੀਆਂ ਵੀਡੀਓਜ਼ ਤੇ ਸੀਸੀਟੀਵੀ ਫੁਟੇਜ ਜਾਰੀ ਕੀਤੀਆਂ ਸਨ ਅਤੇ ਦਾਅਵਾ ਕੀਤਾ ਸੀ ਕਿ ‘ਆਪ’ ਕੌਂਸਲਰਾਂ ਨੇ ਸਹੁੰ ਚੁੱਕ ਸਮਾਗਮ ਦੌਰਾਨ ਸਹੁੰ ਨਹੀਂ ਚੁੱਕੀ। ਇਹ ਵੀਡੀਓ ਹਾਈ ਕੋਰਟ ਦੇ ਹੁਕਮਾਂ ‘ਤੇ ਬਣਾਇਆ ਗਿਆ ਸੀ। ਕਾਂਗਰਸ ਦਾ ਇਲਜ਼ਾਮ ਹੈ ਕਿ ‘ਆਪ’ ਨੇ ਅਦਾਲਤ ਦੇ ਹੁਕਮਾਂ ਦੀ ਅਣਦੇਖੀ ਕੀਤੀ ਤੇ ਜ਼ਬਰਦਸਤੀ ਚੋਣਾਂ ਆਪਣੇ ਹੱਕ ਵਿੱਚ ਕਰ ਦਿੱਤੀਆਂ।