ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ਦੇ ਮੇਅਰ ਦੀ ਚੋਣ ਰੱਦ ਕਰਨ ਦੀ ਮੰਗ ਖਾਰਜ, ਹਾਈ ਕੋਰਟ ਨੇ ਕਿਹਾ- ਇਲੈਕਸ਼ਨ ਟ੍ਰਿਬਿਊਨਲ ਕੋਲ ਜਾਓ

Amritsar Nagar Nigam :ਆਮ ਆਦਮੀ ਪਾਰਟੀ ਦੇ 24 ਕੌਂਸਲਰ ਜਿੱਤੇ ਸਨ। ਇਸ ਤੋਂ ਇਲਾਵਾ, ਉਨ੍ਹਾਂ ਨੇ 7 ਆਜ਼ਾਦ ਅਤੇ 2 ਭਾਜਪਾ ਕੌਂਸਲਰਾਂ ਦੇ ਸਮਰਥਨ ਦਾ ਵੀ ਦਾਅਵਾ ਕੀਤਾ। ਕਾਂਗਰਸ ਨੇ ਇੱਕ ਆਜ਼ਾਦ ਦੇ ਸਮਰਥਨ ਦਾ ਹਵਾਲਾ ਦਿੰਦੇ ਹੋਏ 41 ਕੌਂਸਲਰਾਂ ਦੇ ਸਮਰਥਨ ਦਾ ਦਾਅਵਾ ਕੀਤਾ ਸੀ। ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ, ਕਾਂਗਰਸ ਮੇਅਰ ਬਣਾਉਣਨ ਤੋਂ ਖੁੰਝ ਗਈ।

ਅੰਮ੍ਰਿਤਸਰ ਦੇ ਮੇਅਰ ਦੀ ਚੋਣ ਰੱਦ ਕਰਨ ਦੀ ਮੰਗ ਖਾਰਜ, ਹਾਈ ਕੋਰਟ ਨੇ ਕਿਹਾ- ਇਲੈਕਸ਼ਨ ਟ੍ਰਿਬਿਊਨਲ ਕੋਲ ਜਾਓ
ਪੰਜਾਬ ਅਤੇ ਹਰਿਆਣਾ ਹਾਈ ਕੋਰਟ
Follow Us
tv9-punjabi
| Updated On: 29 Jan 2025 13:52 PM

Highcourt On Amritsr Nagar Nigam: ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਰੱਦ ਕਰਨ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਪਟੀਸ਼ਨ ਵਿਚਾਰਨਯੋਗ ਨਹੀਂ ਹੈ, ਤੁਸੀਂ ਇਲੈਕਸ਼ਨ ਟ੍ਰਿਬਿਊਨਲ ਸਾਹਮਣੇ ਚੋਣ ਪਟੀਸ਼ਨ ਦਾਇਰ ਕਰ ਸਕਦੇ ਹੋ।

ਕਾਂਗਰਸ ਦੇ ਵਿਕਾਸ ਸੋਨੀ ਨੇ ਇਹ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਪਾਰਟੀ ਨੇ ਸਦਨ ਵਿੱਚ ਸਭ ਤੋਂ ਵੱਧ 40 ਸੀਟਾਂ ਜਿੱਤੀਆਂ ਸਨ, ਇਸ ਦੇ ਬਾਵਜੂਦ ਸੱਤਾਧਾਰੀ ਪਾਰਟੀ ਨੇ ਬਿਨਾਂ ਕੋਈ ਚੋਣ ਕਰਵਾਏ ਮੇਅਰ ਦੀ ਚੋਣ ਕਰ ਲਈ। ਕਾਂਗਰਸੀ ਕੌਂਸਲਰਾਂ ਨੇ ਇਸ ਵਿਰੁੱਧ ਆਵਾਜ਼ ਵੀ ਉਠਾਈ, ਪਰ ਕੋਈ ਸੁਣਵਾਈ ਨਹੀਂ ਹੋਈ।

ਇਸ ਲਈ, ਹੁਣ ਇਹ ਚੋਣ ਰੱਦ ਕਰਦਿਆਂ ਕਿਸੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਇੱਕ ਨਵੀਂ ਚੋਣ ਕਰਵਾਈ ਜਾਵੇ। ਇਸ ਤੋਂ ਇਲਾਵਾ, 28 ਜਨਵਰੀ ਨੂੰ ਹੋਈਆਂ ਚੋਣਾਂ ਦੀ ਵੀਡੀਓਗ੍ਰਾਫੀ ਦੇ ਹਾਈ ਕੋਰਟ ਦੇ ਹੁਕਮਾਂ ਅਨੁਸਾਰ, ਉਸ ਦਿਨ ਦਾ ਪੂਰਾ ਰਿਕਾਰਡ ਹਾਈ ਕੋਰਟ ਦੇ ਸਾਹਮਣੇ ਪੇਸ਼ ਕਰਨ ਦਾ ਹੁਕਮ ਦੇਣ ਦੀ ਵੀ ਮੰਗ ਕੀਤੀ ਗਈ ਸੀ।

ਸਭ ਤੋਂ ਵੱਡੀ ਪਾਰਟੀ ਬਣੀ ਸੀ ਕਾਂਗਰਸ

ਸੋਮਵਾਰ ਨੂੰ ਅੰਮ੍ਰਿਤਸਰ ਨਗਰ ਨਿਗਮ ਦੀ ਪਹਿਲੀ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਜਤਿੰਦਰ ਸਿੰਘ ਮੋਤੀ ਭਾਟੀਆ ਨੂੰ ਮੇਅਰ ਐਲਾਨਿਆ ਗਿਆ। ਕੌਂਸਲਰ ਪ੍ਰਿਯੰਕਾ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਅਨੀਤਾ ਨੂੰ ਡਿਪਟੀ ਮੇਅਰ ਐਲਾਨਿਆ ਗਿਆ।

ਇਸ ਤੋਂ ਬਾਅਦ, ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵਰਕਰਾਂ ਨੇ ਸੜਕ ‘ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ। 36 ਦਿਨ ਪਹਿਲਾਂ ਹੋਈਆਂ ਚੋਣਾਂ ਵਿੱਚ ਕਾਂਗਰਸ 40 ਸੀਟਾਂ ਜਿੱਤ ਕੇ ਪਹਿਲੇ ਸਥਾਨ ‘ਤੇ ਰਹੀ ਸੀ। ਪਾਰਟੀ ਨੇ ਆਪਣੇ ਵਿੱਚ ਇੱਕ ਆਜ਼ਾਦ ਕੌਂਸਲਰ ਵੀ ਸ਼ਾਮਲ ਕੀਤਾ ਹੈ। ਜਦੋਂ ਕਿ ਆਮ ਆਦਮੀ ਪਾਰਟੀ ਨੇ ਆਜ਼ਾਦ ਕੌਂਸਲਰਾਂ ਤੋਂ ਇਲਾਵਾ, ਦੋ ਭਾਜਪਾ ਕੌਂਸਲਰਾਂ ਨੂੰ ਆਪਣੇ ਨਾਲ ਲਿਆ ਕੇ 40 ਦਾ ਅੰਕੜਾ ਛੂਹ ਲਿਆ ਸੀ।

ਅਣਪਛਾਤੇ ਕੌਂਸਲਰਾਂ ਖਿਲਾਫ ਦਰਜ ਹੋਈ ਸੀ ਐਫਆਈਆਰ

ਉੱਧਰ, ਅੰਮ੍ਰਿਤਸਰ ‘ਚ ਨਗਰ ਨਿਗਮ ਦੇ ਨਵੇਂ ਚੁਣੇ ਗਏ ਕੁਝ ਅਣਪਛਾਤੇ ਕੌਂਸਲਰਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਇਨ੍ਹਾਂ ਤੇ ਆਰੋਪ ਹੈ ਕਿ ਇਨ੍ਹਾਂ ਨੇ ਮੇਅਰ ਚੋਣਾਂ ਦੌਰਾਨ CCTV ਦੀ ਭੰਨਤੋੜ ਕੀਤੀ ਸੀ। ਪੁਲਿਸ ਥਾਣਾ ਮਜੀਠਾ ਰੋਡ ਨੇ ਨਗਰ ਨਿਗਮ ਕਮਿਸ਼ਨਰ ਦੀ ਸ਼ਿਕਾਇਤ ਦੇ ਆਧਾਰ ‘ਤੇ FIR ਦਰਜ ਕੀਤੀ ਸੀ। ਅਤੇ ਇਨ੍ਹਾਂ ਖਿਲਾਫ ਆਈਪੀਸੀ ਦੀ ਧਾਰਾ 324, 304 , 190 ਤਹਿਤ ਮਾਮਲਾ ਦਰਜ ਕੀਤਾ ਗਿਆ।

ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?...
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!...
ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...