AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ਦਰਦਨਾਕ ਹਾਦਸਾ, ਪਤੀ-ਪਤਨੀ ਤੇ ਧੀ ਦੀ ਮੌਤ, ਐਕਟਿਵਾ ‘ਤੇ ਸਵਾਰ ਤਿੰਨਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ

ਟੱਕਰ ਇੰਨੀ ਭਿਆਨਕ ਸੀ ਕਿ ਰੇਸ਼ਮ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦੀ ਪਤਨੀ ਤੇ ਧੀ ਨੂੰ ਗੰਭੀਰ ਜ਼ਖ਼ਮੀ ਹੋ ਗਈਆਂ। ਸੂਚਨਾ ਮਿਲਣ 'ਤੇ, ਸੜਕ ਸੁਰੱਖਿਆ ਬਲ ਤੇ ਮਹਿਤਾ ਪੁਲਿਸ ਸਟੇਸ਼ਨ ਦੇ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਜ਼ਖਮੀਆਂ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹਾਲਾਂਕਿ, ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ, ਉਨ੍ਹਾਂ ਨੂੰ ਬਾਅਦ ਵਿੱਚ ਅੰਮ੍ਰਿਤਸਰ ਦੇ ਇੱਕ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ।

ਅੰਮ੍ਰਿਤਸਰ 'ਚ ਦਰਦਨਾਕ ਹਾਦਸਾ, ਪਤੀ-ਪਤਨੀ ਤੇ ਧੀ ਦੀ ਮੌਤ, ਐਕਟਿਵਾ 'ਤੇ ਸਵਾਰ ਤਿੰਨਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
lalit-sharma
| Published: 27 Apr 2026 10:17 AM IST
Share

ਅੰਮ੍ਰਿਤਸਰ ਦੇ ਮਹਿਤਾ ਰੋਡ ‘ਤੇ ਇੱਕ ਦਰਦਨਾਕ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਇਹ ਘਟਨਾ ਘਣਸ਼ਾਮਪੁਰ ਤੇ ਤਨੇਲ ਪਿੰਡ ਦੇ ਵਿਚਕਾਰ ਵਾਪਰੀ, ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਕੂਟੀ ‘ਤੇ ਸਵਾਰ ਪਰਿਵਾਰ ਨੂੰ ਟਕਰ ਮਾਰ ਦਿੱਤੀ।

ਜਾਣਕਾਰੀ ਮੁਤਾਬਕ, ਕਸਬਾ ਘੁਮਾਣ ਦੇ ਨੇੜਲੇ ਬਲੜਵਾਲ ਪਿੰਡ ਦਾ ਵਸਨੀਕ ਰੇਸ਼ਮ ਸਿੰਘ ਆਪਣੀ ਪਤਨੀ ਸੀਮਾ ਤੇ ਧੀ ਕਵਲਦੀਪ ਕੌਰ ਨਾਲ ਆਪਣੀ ਐਕਟਿਵਾ ‘ਤੇ ਸਵਾਰ ਹੋ ਕੇ ਭੱਟੀ ਪਿੰਡ ‘ਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਜਾ ਰਿਹਾ ਸੀ। ਜਿਵੇਂ ਹੀ ਉਹ ਮਹਿਤਾ ਰੋਡ ‘ਤੇ ਪਹੁੰਚੇ, ਇੱਕ ਤੇਜ਼ ਰਫ਼ਤਾਰ ਕਾਲੀ ਹੁੰਡਈ ਕਰੇਟਾ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਇੱਕ ਦੀ ਮੌਕੇ ‘ਤੇ ਮੌਤ, ਦੋ ਨੇ ਇਲਾਜ਼ ਦੌਰਾਨ ਤੋੜ੍ਹਿਆ ਦਮ

ਟੱਕਰ ਇੰਨੀ ਭਿਆਨਕ ਸੀ ਕਿ ਰੇਸ਼ਮ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦੀ ਪਤਨੀ ਤੇ ਧੀ ਨੂੰ ਗੰਭੀਰ ਜ਼ਖ਼ਮੀ ਹੋ ਗਈਆਂ। ਸੂਚਨਾ ਮਿਲਣ ‘ਤੇ, ਸੜਕ ਸੁਰੱਖਿਆ ਬਲ ਤੇ ਮਹਿਤਾ ਪੁਲਿਸ ਸਟੇਸ਼ਨ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਜ਼ਖਮੀਆਂ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹਾਲਾਂਕਿ, ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ, ਉਨ੍ਹਾਂ ਨੂੰ ਬਾਅਦ ਵਿੱਚ ਅੰਮ੍ਰਿਤਸਰ ਦੇ ਇੱਕ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ।

ਸੀਮਾ ਅਤੇ ਕਵਲਦੀਪ ਕੌਰ ਨੇ ਅੰਮ੍ਰਿਤਸਰ ਦੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਨੇ ਪੂਰੇ ਖੇਤਰ ‘ਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੇ ਸਥਾਨਕ ਨਿਵਾਸੀਆਂ ‘ਚ ਦੁੱਖ ਤੇ ਗੁੱਸਾ ਪੈਦਾ ਕਰ ਦਿੱਤਾ ਹੈ।

Follow Us
ਗੱਡੇ 'ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ, ਪੈਟਰੋਲ-ਡੀਜਲ ਦੇ ਵਧੇ ਰੇਟਾਂ ਖਿਲਾਫ਼ ਪ੍ਰਦਰਸ਼ਨ
ਗੱਡੇ 'ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ, ਪੈਟਰੋਲ-ਡੀਜਲ ਦੇ ਵਧੇ ਰੇਟਾਂ ਖਿਲਾਫ਼ ਪ੍ਰਦਰਸ਼ਨ...
ਚੰਡੀਗੜ੍ਹ ਵਿੱਚ ਖੌਫਨਾਕ ਨਜਾਰਾ, ਗੈਸ ਸਿਲੰਡਰ ਫਟਣ ਨਾਲ ਕਈ ਲੋਕ ਝੁਲਸੇ
ਚੰਡੀਗੜ੍ਹ ਵਿੱਚ ਖੌਫਨਾਕ ਨਜਾਰਾ, ਗੈਸ ਸਿਲੰਡਰ ਫਟਣ ਨਾਲ ਕਈ ਲੋਕ ਝੁਲਸੇ...
ਦਿੱਲੀ ਟ੍ਰੈਫਿਕ ਪੁਲਿਸ ਨੂੰ ਭਿਆਨਕ ਗਰਮੀ ਤੋਂ ਰਾਹਤ ਦਿਆਉਣ ਲਈ ਮਿਲੇ ਏਸੀ ਹੈਲਮੇਟ
ਦਿੱਲੀ ਟ੍ਰੈਫਿਕ ਪੁਲਿਸ ਨੂੰ ਭਿਆਨਕ ਗਰਮੀ ਤੋਂ ਰਾਹਤ ਦਿਆਉਣ ਲਈ ਮਿਲੇ ਏਸੀ ਹੈਲਮੇਟ...
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ...
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ...
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ...
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ...
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ...
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ...