ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਮ੍ਰਿਤਸਰ: ਭਰੇ ਬਾਜ਼ਾਰ ‘ਚ ਚਲੀਆਂ ਗੋਲੀਆਂ, ਬਿਊਟੀ ਪਾਰਲਰ ‘ਚ ਔਰਤ ਜ਼ਖ਼ਮੀ

ਘਟਨਾ ਦੀ ਅੱਖੋਂ ਦੇਖੀ ਗਵਾਹ ਅਨੂ ਬਾਲਾ ਨੇ ਦੱਸਿਆ ਕਿ ਉਹ ਕੰਪਨੀ 'ਚ ਬੈਠੀ ਸੀ, ਜਦੋਂ ਅਚਾਨਕ ਗੋਲੀਆਂ ਦੀ ਆਵਾਜ਼ ਸੁਣਾਈ ਦਿੱਤੀ। ਬਾਹਰ ਆ ਕੇ ਉਸ ਨੇ ਵੇਖਿਆ ਕਿ ਇੱਕ ਮਹਿਲਾ ਖੂਨ ਨਾਲ ਲਥਪਥ ਪਈ ਸੀ। ਉਸ ਮੁਤਾਬਕ ਲਗਭਗ 4 ਤੋਂ 5 ਫਾਇਰ ਕੀਤੇ ਗਏ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਅੰਮ੍ਰਿਤਸਰ: ਭਰੇ ਬਾਜ਼ਾਰ 'ਚ ਚਲੀਆਂ ਗੋਲੀਆਂ, ਬਿਊਟੀ ਪਾਰਲਰ 'ਚ ਔਰਤ ਜ਼ਖ਼ਮੀ
Follow Us
lalit-sharma
| Published: 09 Jan 2026 23:10 PM IST

ਅੰਮ੍ਰਿਤਸਰ ਦੇ ਅਧਿਨ ਆਉਂਦੇ ਜੰਡਿਆਲਾ ਗੁਰੂ ਦੇ ਗੌਸ਼ਾਲਾ ਰੋਡ ਤੋਂ ਇੱਕ ਘਟਨਾ ਸਾਹਮਣੇ ਆ ਹੈ, ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਮੋਬਾਈਲ ਰਿਪੇਅਰ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਧਾਧੁੰਦ ਫਾਇਰਿੰਗ ਕੀਤੀ ਗਈ। ਇਸ ਗੋਲੀਬਾਰੀ ਦੌਰਾਨ ਨਾਲ ਲੱਗਦੇ ਬਿਊਟੀ ਪਾਰਲਰ ਚ ਕੰਮ ਕਰ ਰਹੀ ਇੱਕ ਮਹਿਲਾ ਦੇ ਪੈਰ ਚ ਗੋਲੀ ਲੱਗੀ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਘਟਨਾ ਦੀ ਅੱਖੋਂ ਦੇਖੀ ਗਵਾਹ ਅਨੂ ਬਾਲਾ ਨੇ ਦੱਸਿਆ ਕਿ ਉਹ ਕੰਪਨੀ ਬੈਠੀ ਸੀ, ਜਦੋਂ ਅਚਾਨਕ ਗੋਲੀਆਂ ਦੀ ਆਵਾਜ਼ ਸੁਣਾਈ ਦਿੱਤੀ। ਬਾਹਰ ਆ ਕੇ ਉਸ ਨੇ ਵੇਖਿਆ ਕਿ ਇੱਕ ਮਹਿਲਾ ਖੂਨ ਨਾਲ ਲਥਪਥ ਪਈ ਸੀ। ਉਸ ਮੁਤਾਬਕ ਲਗਭਗ 4 ਤੋਂ 5 ਫਾਇਰ ਕੀਤੇ ਗਏ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਜ਼ਖ਼ਮੀ ਮਹਿਲਾ ਦੇ ਪਤੀ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਸ ਦੀ ਮੋਬਾਈਲ ਰਿਪੇਅਰ ਦੀ ਦੁਕਾਨ ਹੈ ਤੇ ਉਹ ਘਟਨਾ ਵੇਲੇ ਸਲੂਨ ਚ ਮੌਜੂਦ ਸਨ। ਉਨ੍ਹਾਂ ਮੁਤਾਬਕ ਦੋ ਨੌਜਵਾਨ ਮੋਟਰਸਾਈਕਲ ਤੇ ਆਏ ਸਨ, ਜਿਨ੍ਹਾਂ ਦੇ ਮੂੰਹ ਢੱਕੇ ਹੋਏ ਸਨ। ਪਰਿਵਾਰ ਨੇ ਫਿਲਹਾਲ ਕਿਸੇ ਤਰ੍ਹਾਂ ਦੀ ਧਮਕੀ ਜਾਂ ਪੈਸਿਆਂ ਦੀ ਮੰਗ ਤੋਂ ਇਨਕਾਰ ਕੀਤਾ ਹੈ।

ਉੱਧਰ ਡੀਐਸਪੀ ਰਵਿੰਦਰ ਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੋਲੀ ਸ਼ਟਰ ਬੰਦ ਹੋਣ ਦੇ ਬਾਵਜੂਦ ਚਲਾਈ ਗਈ, ਜੋ ਲੇਡੀ ਦੇ ਪੈਰ ਨੂੰ ਲੱਗ ਕੇ ਪਾਰ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਚੁੱਕੀ ਹੈ ਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ। ਫਿਲਹਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕ ਸੁਰੱਖਿਆ ਪ੍ਰਬੰਧਾਂ ਤੇ ਸਵਾਲ ਉਠਾ ਰਹੇ ਹਨ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...