AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ: ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਹਮਲਾ, 2 ਖਿਲਾਫ਼ ਮਾਮਲਾ ਦਰਜ; ਸ਼ਰਧਾਲੂਆਂ ‘ਚ ਦਹਿਸ਼ਤ

ਪੁਲਿਸ ਕੋਲ ਦਰਜ ਸ਼ਿਕਾਇਤ ਦੇ ਅਨੁਸਾਰ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਯਾਤਰਾ ਕਰ ਰਹੇ ਸ਼ਰਧਾਲੂਆਂ ਨਾਲ ਭਰੀ ਬੱਸ ਵਾਘਾ ਬਾਰਡਰ ਵੱਲ ਜਾ ਰਹੀ ਸੀ। ਯਾਤਰਾ ਦੌਰਾਨ, ਦੋ ਨੌਜਵਾਨਾਂ ਨੇ ਆਪਣੀ ਗੱਡੀ ਬੱਸ ਦੇ ਅੱਗੇ ਖੜ੍ਹੀ ਕਰਕੇ ਬੱਸ ਦਾ ਰਸਤਾ ਰੋਕ ਲਿਆ। ਇਲਜ਼ਾਮ ਹੈ ਕਿ ਦੋਵਾਂ ਨੇ ਯਾਤਰੀਆਂ ਨਾਲ ਗਾਲੀ-ਗਲੋਚ ਕੀਤੀ ਤੇ ਝਗੜਾ ਕਰਨ ਦੀ ਕੋਸ਼ਿਸ਼ ਕੀਤੀ।

ਅੰਮ੍ਰਿਤਸਰ: ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ, 2 ਖਿਲਾਫ਼ ਮਾਮਲਾ ਦਰਜ; ਸ਼ਰਧਾਲੂਆਂ 'ਚ ਦਹਿਸ਼ਤ
ਅੰਮ੍ਰਿਤਸਰ: ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਹਮਲਾ
lalit-sharma
| Updated On: 22 Jul 2026 14:50 PM IST
Share

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਹਮਲੇ ਸਬੰਧੀ ਘਟਨਾ ‘ਚ ਪੁਲਿਸਨੇ ਦੋ ਅਣਪਛਾਤੇ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਹ ਘਟਨਾ ਘਰਿੰਡਾ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ‘ਚ ਵਾਪਰੀ। ਮੁਲਜ਼ਮਾਂ ਵਿਰੁੱਧ ਭਾਰਤੀ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਪੁਲਿਸ ਨੇ ਭਾਰਤੀ ਨਿਆਏ ਸੰਹਿਤਾ (ਬੀਐਨਐਸ) ਦੀ ਧਾਰਾ 281, 125A, 126(2), 351 ਅਤੇ 109 ਤਹਿਤ ਮਾਮਲਾ ਦਰਜ ਹੈ।

ਪੁਲਿਸ ਕੋਲ ਦਰਜ ਸ਼ਿਕਾਇਤ ਦੇ ਅਨੁਸਾਰ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਯਾਤਰਾ ਕਰ ਰਹੇ ਸ਼ਰਧਾਲੂਆਂ ਨਾਲ ਭਰੀ ਬੱਸ ਵਾਘਾ ਬਾਰਡਰ ਵੱਲ ਜਾ ਰਹੀ ਸੀ। ਯਾਤਰਾ ਦੌਰਾਨ, ਦੋ ਨੌਜਵਾਨਾਂ ਨੇ ਆਪਣੀ ਗੱਡੀ ਬੱਸ ਦੇ ਅੱਗੇ ਖੜ੍ਹੀ ਕਰਕੇ ਬੱਸ ਦਾ ਰਸਤਾ ਰੋਕ ਲਿਆ। ਇਲਜ਼ਾਮ ਹੈ ਕਿ ਦੋਵਾਂ ਨੇ ਯਾਤਰੀਆਂ ਨਾਲ ਗਾਲੀ-ਗਲੋਚ ਕੀਤੀ ਤੇ ਝਗੜਾ ਕਰਨ ਦੀ ਕੋਸ਼ਿਸ਼ ਕੀਤੀ।

ਅਪਾਹਜ ਸ਼ਰਧਾਲੂ ਨੂੰ ਧੱਕਾ ਦੇ ਕੇ ਸੁੱਟਿਆ

ਸ਼ਿਕਾਇਤ ਮੁਤਾਬਕ, ਦੋਵੇਂ ਨੌਜਵਾਨਾਂ ਨੇ ਬੇਸਬਾਲ ਬੈਟ ਤੇ ਗੰਡਾਸਾ ਨਾਲ ਲੈਸ ਹੋ ਕੇ ਆਪਣੀ ਗੱਡੀ ਵਿੱਚੋਂ ਬਾਹਰ ਨਿਕਲੇ ਤੇ ਬੱਸ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਘਟਨਾ ਸਮੇਂ, ਲਗਭਗ 45 ਸ਼ਰਧਾਲੂ ਬੱਸ ‘ਚ ਸਵਾਰ ਸਨ, ਜਿਨ੍ਹਾਂ ‘ਚ ਲਗਭਗ 80 ਫ਼ੀਸਦੀ ਔਰਤਾਂ ਤੇ 20 ਫ਼ੀਸਦੀ ਬਜ਼ੁਰਗ ਵਿਅਕਤੀ ਸਨ। ਇਹ ਵੀ ਇਲਜ਼ਾਮ ਲਗਾਇਆ ਗਿਆ ਹੈ ਕਿ ਨੌਜਵਾਨਾਂ ਘਟਨਾ ਦੌਰਾਨ ਇੱਕ ਅਪਾਹਜ ਸ਼ਰਧਾਲੂ ਨੂੰ ਧੱਕਾ ਦੇ ਕੇ ਸੁੱਟ ਦਿੱਤਾ ਗਿਆ, ਜਿਸ ਨਾਲ ਯਾਤਰੀਆਂ ‘ਚ ਡਰ ਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

ਸੀਸੀਟੀਵੀ ਫੁਟੇਜ ਦੀ ਜਾਂਚ

ਘਟਨਾ ਦੀ ਜਾਣਕਾਰੀ ਮਿਲਣ ‘ਤੇ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਤੇ ਦੋਵਾਂ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਘਟਨਾ ਨਾਲ ਸਬੰਧਤ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ ਤੇ ਅਧਿਕਾਰੀਆਂ ਨੇ ਕਿਹਾ ਹੈ ਕਿ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...