AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ਤੋਂ ਤੀਰਥ ਯਾਤਰਾ ਲਈ ਬੱਸਾਂ ਦਾ ਕਾਫ਼ਲਾ ਰਵਾਨਾ, ਵਿਧਾਇਕ ਡਾ. ਅਜੇ ਗੁਪਤਾ ਨੇ ਦਿੱਤੀ ਹਰੀ ਝੰਡੀ

ਬੱਸਾਂ ਵਿੱਚ ਸਵਾਰ ਹੋਣ ਤੋਂ ਪਹਿਲਾਂ ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਰਥਿਕ ਤੌਰ ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਆਪਣੇ ਖਰਚੇ ਤੇ ਦੂਰ-ਦੁਰਾਡੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨਾ ਮੁਸ਼ਕਲ ਹੁੰਦਾ ਹੈ। ਸਰਕਾਰ ਦੀ ਇਸ ਯੋਜਨਾ ਨੇ ਉਨ੍ਹਾਂ ਨੂੰ ਬਿਨਾਂ ਵੱਡਾ ਆਰਥਿਕ ਬੋਝ ਚੁੱਕੇ ਆਪਣੀ ਧਾਰਮਿਕ ਆਸਥਾ ਪੂਰੀ ਕਰਨ ਦਾ ਮੌਕਾ ਦਿੱਤਾ ਹੈ।

ਅੰਮ੍ਰਿਤਸਰ ਤੋਂ ਤੀਰਥ ਯਾਤਰਾ ਲਈ ਬੱਸਾਂ ਦਾ ਕਾਫ਼ਲਾ ਰਵਾਨਾ, ਵਿਧਾਇਕ ਡਾ. ਅਜੇ ਗੁਪਤਾ ਨੇ ਦਿੱਤੀ ਹਰੀ ਝੰਡੀ
lalit-sharma
| Published: 16 Aug 2026 23:00 PM IST
Share

ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੰਮ੍ਰਿਤਸਰ ਤੋਂ ਨਵੇਂ ਰੂਟਾਂ ਲਈ ਬੱਸਾਂ ਦਾ ਕਾਫ਼ਲਾ ਰਵਾਨਾ ਕੀਤਾ ਗਿਆ। ਵਿਧਾਇਕ ਡਾ. ਅਜੇ ਗੁਪਤਾ ਨੇ ਹਰੀ ਝੰਡੀ ਦਿਖਾ ਕੇ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਸ਼ਹਿਰ ਵਾਸੀ ਮੌਜੂਦ ਰਹੇ।

ਅੰਮ੍ਰਿਤਸਰ ਤੋਂ ਤੀਰਥ ਯਾਤਰਾ ਲਈ ਨਵੇਂ ਰੂਟਾਂ ਦੀ ਸ਼ੁਰੂਆਤ

ਨਵੇਂ ਰੂਟਾਂ ਤਹਿਤ ਸ਼ਰਧਾਲੂਆਂ ਨੂੰ ਖਾਟੂ ਸ਼ਿਆਮ, ਸਾਲਾਸਰ ਬਾਲਾਜੀ ਅਤੇ ਮਥੁਰਾ-ਵ੍ਰਿੰਦਾਵਨ ਵਰਗੇ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਬੱਸਾਂ ਦੀ ਰਵਾਨਗੀ ਮੌਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਕਈ ਸ਼ਰਧਾਲੂ ਭਜਨ ਗਾਉਂਦੇ, ਨੱਚਦੇ ਅਤੇ ਖੁਸ਼ੀ ਮਨਾਉਂਦੇ ਨਜ਼ਰ ਆਏ। ਜਿਸ ਕਾਰਨ ਪੂਰਾ ਮਾਹੌਲ ਧਾਰਮਿਕ ਰੰਗ ਵਿੱਚ ਰੰਗਿਆ ਹੋਇਆ ਸੀ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦਿਆਂ ਇਹ ਵਿਲੱਖਣ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਦੀ ਇੱਛਾ ਹੁੰਦੀ ਹੈ ਕਿ ਉਹ ਆਪਣੇ ਪਰਿਵਾਰ ਸਮੇਤ ਧਾਰਮਿਕ ਅਸਥਾਨਾਂ ਤੇ ਜਾ ਕੇ ਨਤਮਸਤਕ ਹੋਵੇ, ਪਰ ਆਰਥਿਕ ਜਾਂ ਪਰਿਵਾਰਕ ਮਜ਼ਬੂਰੀਆਂ ਕਾਰਨ ਕਈ ਲੋਕ ਇਹ ਇੱਛਾ ਪੂਰੀ ਨਹੀਂ ਕਰ ਸਕਦੇ।

ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਯੋਜਨਾ ਅਜਿਹੇ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਸਰਕਾਰ ਵੱਲੋਂ ਯਾਤਰੀਆਂ ਦੇ ਸਫ਼ਰ ਦੇ ਨਾਲ-ਨਾਲ ਰਹਿਣ, ਖਾਣ-ਪੀਣ ਅਤੇ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੁਵਿਧਾਜਨਕ ਅਤੇ ਸੁਰੱਖਿਅਤ ਯਾਤਰਾ ਮੁਹੱਈਆ ਕਰਵਾਉਣਾ ਸਰਕਾਰ ਦੀ ਵਚਨਬੱਧਤਾ ਹੈ।

ਡਾ. ਅਜੇ ਗੁਪਤਾ ਨੇ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂ ਵੱਖ-ਵੱਖ ਧਾਰਮਿਕ ਅਸਥਾਨਾਂ ਤੇ ਦਰਸ਼ਨ ਕਰਨ ਦੇ ਨਾਲ-ਨਾਲ ਉੱਥੋਂ ਦੇ ਮਹੱਤਵਪੂਰਨ ਸਥਾਨਾਂ ਦੀ ਯਾਤਰਾ ਵੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਯਾਤਰਾ ਦਾ ਮੌਕਾ ਮਿਲ ਰਿਹਾ ਹੈ।

ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ

ਬੱਸਾਂ ਵਿੱਚ ਸਵਾਰ ਹੋਣ ਤੋਂ ਪਹਿਲਾਂ ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਰਥਿਕ ਤੌਰ ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਆਪਣੇ ਖਰਚੇ ਤੇ ਦੂਰ-ਦੁਰਾਡੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨਾ ਮੁਸ਼ਕਲ ਹੁੰਦਾ ਹੈ। ਸਰਕਾਰ ਦੀ ਇਸ ਯੋਜਨਾ ਨੇ ਉਨ੍ਹਾਂ ਨੂੰ ਬਿਨਾਂ ਵੱਡਾ ਆਰਥਿਕ ਬੋਝ ਚੁੱਕੇ ਆਪਣੀ ਧਾਰਮਿਕ ਆਸਥਾ ਪੂਰੀ ਕਰਨ ਦਾ ਮੌਕਾ ਦਿੱਤਾ ਹੈ।

ਸ਼ਰਧਾਲੂਆਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਇਸੇ ਤਰ੍ਹਾਂ ਨਿਰੰਤਰ ਜਾਰੀ ਰੱਖਿਆ ਜਾਵੇ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਧਾਰਮਿਕ ਅਸਥਾਨਾਂ ਨੂੰ ਵੀ ਇਸ ਯੋਜਨਾ ਨਾਲ ਜੋੜਿਆ ਜਾਵੇ। ਬੱਸਾਂ ਦੇ ਰਵਾਨਾ ਹੋਣ ਸਮੇਂ ਸ਼ਰਧਾਲੂਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਰਿਹਾ। ਵਿਧਾਇਕ ਡਾ. ਅਜੇ ਗੁਪਤਾ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ।

Follow Us
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ...
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ...
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ...
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ...