AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ਨਗਰ ਨਿਗਮ ਨੇ ਅੱਖਾਂ ਦੇ ਨਾਮੀ ਹਸਪਤਾਲ ਦਾ ਕੱਟਿਆ 10 ਹਜਾਰ ਦਾ ਚਲਾਨ, ਸੜਕ ‘ਤੇ ਸੁੱਟਿਆ ਸੀ ਮੈਡੀਕਲ ਵੇਸਟ

ਅੰਮ੍ਰਿਤਸਰ ਵਿੱਚ ਸਫ਼ਾਈ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਵਿਰੁੱਧ ਨਗਰ ਨਿਗਮ ਨੇ ਹੁਣ ਪੂਰੀ ਤਰ੍ਹਾਂ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਇਸੇ ਤਹਿਤ ਨਿਗਮ ਵੱਲੋਂ ਸ਼ਹਿਰ ਦੇ ਇੱਕ ਪ੍ਰਸਿੱਧ ਅਤੇ ਪੁਰਾਣੇ ਅੱਖਾਂ ਦੇ ਹਸਪਤਾਲ ਖ਼ਿਲਾਫ਼ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਅੰਮ੍ਰਿਤਸਰ ਨਗਰ ਨਿਗਮ ਨੇ ਅੱਖਾਂ ਦੇ ਨਾਮੀ ਹਸਪਤਾਲ ਦਾ ਕੱਟਿਆ 10 ਹਜਾਰ ਦਾ ਚਲਾਨ, ਸੜਕ 'ਤੇ ਸੁੱਟਿਆ ਸੀ ਮੈਡੀਕਲ ਵੇਸਟ
lalit-sharma
| Updated On: 28 Jun 2026 15:11 PM IST
Share

ਅੰਮ੍ਰਿਤਸਰ ਵਿੱਚ ਸਫ਼ਾਈ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਵਿਰੁੱਧ ਨਗਰ ਨਿਗਮ ਨੇ ਹੁਣ ਪੂਰੀ ਤਰ੍ਹਾਂ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਇਸੇ ਤਹਿਤ ਨਿਗਮ ਵੱਲੋਂ ਸ਼ਹਿਰ ਦੇ ਇੱਕ ਪ੍ਰਸਿੱਧ ਅਤੇ ਪੁਰਾਣੇ ਅੱਖਾਂ ਦੇ ਹਸਪਤਾਲ ਖ਼ਿਲਾਫ਼ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਖ਼ੁਦ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਨਿਯਮਾਂ ਦੀ ਉਲੰਘਣਾ ਕਰਨ ਬਦਲੇ ਹਸਪਤਾਲ ਪ੍ਰਬੰਧਕਾਂ ਨੂੰ 10 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਪ੍ਰਬੰਧਕਾਂ ਨੂੰ ਸਖ਼ਤ ਲਹਿਜੇ ਵਿੱਚ ਚੇਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿੱਚ ਅਜਿਹੀ ਲਾਪਰਵਾਹੀ ਦੁਹਰਾਈ ਗਈ ਤਾਂ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮਿਲੀ ਜਾਣਕਾਰੀ ਮੁਤਾਬਕ ਇਹ ਸਾਰਾ ਮਾਮਲਾ ਦੇਰ ਰਾਤ ਉਸ ਵੇਲੇ ਸਾਹਮਣੇ ਆਇਆ ਜਦੋਂ ਸੜਕ ਕਿਨਾਰੇ ਕੂੜੇ ਨਾਲ ਨੱਕੋ-ਨੱਕ ਭਰੇ ਕੁਝ ਲਿਫਾਫੇ ਲਾਵਾਰਿਸ ਹਾਲਤ ਵਿੱਚ ਪਏ ਮਿਲੇ। ਨਗਰ ਨਿਗਮ ਦੀ ਵਿਸ਼ੇਸ਼ ਚੈਕਿੰਗ ਟੀਮ ਨੇ ਜਦੋਂ ਤੁਰੰਤ ਉਸ ਸੁੱਟੇ ਗਏ ਕੂੜੇ ਦੀ ਗੰਭੀਰਤਾ ਨਾਲ ਜਾਂਚ-ਪੜਤਾਲ ਕੀਤੀ, ਤਾਂ ਉਸ ਦੇ ਅੰਦਰੋਂ ਕੁਝ ਅਜਿਹੇ ਪੁਖਤਾ ਸਬੂਤ ਅਤੇ ਦਸਤਾਵੇਜ਼ ਬਰਾਮਦ ਹੋਏ, ਜਿਸ ਨਾਲ ਇਹ ਸਾਫ਼ ਹੋ ਗਿਆ ਕਿ ਇਹ ਸਾਰਾ ਕੂੜਾ ਓਮ ਪ੍ਰਕਾਸ਼ ਹਸਪਤਾਲ ਨਾਲ ਹੀ ਸਬੰਧਿਤ ਸੀ। ਇਨ੍ਹਾਂ ਸਬੂਤਾਂ ਦੇ ਆਧਾਰ ‘ਤੇ ਨਿਗਮ ਦੀ ਟੀਮ ਨੇ ਬਿਨਾਂ ਕੋਈ ਦੇਰੀ ਕੀਤੇ ਹਸਪਤਾਲ ਕੰਪਲੈਕਸ ਪਹੁੰਚ ਕੇ ਅਗਲੇਰੀ ਕਾਰਵਾਈ ਨੂੰ ਅੰਜਾਮ ਦਿੱਤਾ।

ਦਰਜ ਹੋਵੇਗੀ ਐਫਆਈਆਰ: ਕਮਿਸ਼ਨਰ ਸ਼ੇਰਗਿੱਲ

ਮਾਮਲੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸੜਕ ‘ਤੇ ਸੁੱਟੇ ਗਏ ਇਸ ਕੂੜੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜੇਕਰ ਇਸ ਕੂੜੇ ਦੇ ਢੇਰ ਵਿੱਚੋਂ ਕਿਸੇ ਵੀ ਤਰ੍ਹਾਂ ਦਾ ਮੈਡੀਕਲ ਵੇਸਟ ਬਰਾਮਦ ਹੁੰਦਾ ਹੈ, ਤਾਂ ਹਸਪਤਾਲ ਪ੍ਰਬੰਧਨ ਵਿਰੁੱਧ ਤੁਰੰਤ ਪ੍ਰਭਾਵ ਨਾਲ ਪੁਲਿਸ ਕੇਸ ਦਰਜ ਕਰਵਾਇਆ ਜਾਵੇਗਾ।

ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਮੈਡੀਕਲ ਕਚਰੇ ਦੇ ਨਿਪਟਾਰੇ ਲਈ ਸਰਕਾਰ ਅਤੇ ਪ੍ਰਦੂਸ਼ਣ ਬੋਰਡ ਵੱਲੋਂ ਤੈਅ ਕੀਤੇ ਗਏ ਵਿਸ਼ੇਸ਼ ਨਿਯਮਾਂ ਦੀ ਪਾਲਣਾ ਕਰਨਾ ਹਰ ਸਿਹਤ ਸੰਸਥਾ ਲਈ ਬੇਹੱਦ ਲਾਜ਼ਮੀ ਹੈ ਅਤੇ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਕਿਸੇ ਵੀ ਪੱਧਰ ‘ਤੇ ਵਰਤੀ ਗਈ ਢਿੱਲ ਜਾਂ ਲਾਪਰਵਾਹੀ ਨੂੰ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਵੱਡੇ ਅਦਾਰੇ ਕਰ ਰਹੇ ਨੇ ਲਾਪਰਵਾਹੀ

ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸ਼ਹਿਰ ਵਾਸੀਆਂ ਅਤੇ ਵਪਾਰਕ ਸੰਸਥਾਵਾਂ ਦੀ ਸਹੂਲਤ ਲਈ ਨਗਰ ਨਿਗਮ ਵੱਲੋਂ 24 ਘੰਟਿਆਂ ਦੌਰਾਨ ਤਿੰਨ ਵੱਖ-ਵੱਖ ਸਮਿਆਂ ‘ਤੇ ਕੂੜਾ ਚੁੱਕਣ ਦੀ ਪੁਖਤਾ ਵਿਵਸਥਾ ਕੀਤੀ ਗਈ ਹੈ। ਇਸ ਦੇ ਬਾਵਜੂਦ ਇਹ ਬੇਹੱਦ ਮੰਦਭਾਗਾ ਹੈ ਕਿ ਕੁਝ ਵੱਡੇ ਨਿੱਜੀ ਅਦਾਰੇ, ਹਸਪਤਾਲ ਅਤੇ ਵਪਾਰਕ ਇਕਾਈਆਂ ਜ਼ਿੰਮੇਵਾਰੀ ਸਮਝਣ ਦੀ ਬਜਾਏ ਅੱਧੀ ਰਾਤ ਨੂੰ ਸੜਕਾਂ ‘ਤੇ ਕੂੜਾ ਸੁੱਟ ਕੇ ਪੂਰੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਪਲੀਤ ਕਰ ਰਹੀਆਂ ਹਨ ਅਤੇ ਸੁੰਦਰੀਕਰਨ ਨੂੰ ਪ੍ਰਭਾਵਿਤ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਲੋਕਾਂ ਨੂੰ ਵਾਰ-ਵਾਰ ਜਾਗਰੂਕ ਕਰਨ ਅਤੇ ਮੁਹਿੰਮਾਂ ਚਲਾਉਣ ਦੇ ਬਾਵਜੂਦ ਜੇਕਰ ਕੋਈ ਅਦਾਰਾ ਨਿਯਮਾਂ ਨੂੰ ਛਿੱਕੇ ਟੰਗੇਗਾ, ਤਾਂ ਹੁਣ ਸਿਰਫ਼ ਜੁਰਮਾਨੇ ਤੱਕ ਸੀਮਤ ਨਹੀਂ ਰਿਹਾ ਜਾਵੇਗਾ, ਸਗੋਂ ਸਖ਼ਤ ਕਾਨੂੰਨੀ ਕਦਮ ਚੁੱਕੇ ਜਾਣਗੇ। ਨਗਰ ਨਿਗਮ ਨੇ ਅੰਮ੍ਰਿਤਸਰ ਦੇ ਸਮੂਹ ਹਸਪਤਾਲਾਂ, ਨਿੱਜੀ ਲੈਬਾਰਟਰੀਆਂ, ਵਪਾਰਕ ਕੇਂਦਰਾਂ ਅਤੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਆਪਣੇ ਕੂੜੇ ਦਾ ਨਿਪਟਾਰਾ ਸਿਰਫ਼ ਨਿਰਧਾਰਤ ਨਿਯਮਾਂ ਅਤੇ ਸਹੀ ਤਰੀਕੇ ਨਾਲ ਹੀ ਕਰਨ, ਤਾਂ ਜੋ ਗੁਰੂ ਕੀ ਨਗਰੀ ਨੂੰ ਹਰ ਪੱਖੋਂ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਤੋਂ ਮੁਕਤ ਰੱਖਿਆ ਜਾ ਸਕੇ।

Follow Us
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...