ਅੰਮ੍ਰਿਤਸਰ ਦਾ ਨਾਇਬ ਸੂਬੇਦਾਰ ਜੰਮੂ-ਕਸ਼ਮੀਰ ‘ਚ ਸ਼ਹੀਦ: ਅਨੰਤਨਾਗ ਵਿੱਚ ਸੀ ਤਾਇਨਾਤ, ਭਲਕੇ ਹੋਵੇਗਾ ਅੰਤਿਮ ਸਸਕਾਰ

Updated On: 

04 Jan 2026 15:21 PM IST

ਸ਼ਹੀਦ ਪ੍ਰਗਟ ਸਿੰਘ ਆਪਣੇ ਪਿੱਛੇ ਆਪਣੇ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਏ ਹਨ। ਪਰਿਵਾਰ ਡੂੰਘੇ ਸੋਗ ਵਿੱਚ ਹੈ। ਪਿੰਡ ਸੋਗ ਵਿੱਚ ਡੁੱਬਿਆ ਹੋਇਆ ਹੈ ਅਤੇ ਹਰ ਕੋਈ ਸ਼ਹੀਦ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਦੇ ਰਿਹਾ ਹੈ।

ਅੰਮ੍ਰਿਤਸਰ ਦਾ ਨਾਇਬ ਸੂਬੇਦਾਰ ਜੰਮੂ-ਕਸ਼ਮੀਰ ਚ ਸ਼ਹੀਦ: ਅਨੰਤਨਾਗ ਵਿੱਚ ਸੀ ਤਾਇਨਾਤ, ਭਲਕੇ ਹੋਵੇਗਾ ਅੰਤਿਮ ਸਸਕਾਰ

(Photo Credit: Social Media)

ਅੰਮ੍ਰਿਤਸਰ ਜ਼ਿਲ੍ਹੇ ਦੇ ਰਾਮਦਾਸ ਦੇ ਵਸਨੀਕ ਨਾਇਬ ਸੂਬੇਦਾਰ ਪ੍ਰਗਟ ਸਿੰਘ (31) ਨੂੰ ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋ ਗਏ। ਸ਼ਹੀਦ ਦੀ ਮ੍ਰਿਤਕ ਦੇਹ ਅੱਜ ਦੁਪਹਿਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ, ਰਾਜਾਸਾਂਸੀ ਵਿਖੇ ਹਵਾਈ ਜਹਾਜ਼ ਰਾਹੀਂ ਪਹੁੰਚੇਗੀ।

ਉੱਥੋਂ, ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਰਾਮਦਾਸ ਲਿਜਾਇਆ ਜਾਵੇਗਾ। ਜਿੱਥੇ ਲੋਕ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇ ਸਕਦੇ ਹਨ। ਸ਼ਹੀਦ ਦਾ ਅੰਤਿਮ ਸਸਕਾਰ ਕੱਲ੍ਹ ਪੂਰੇ ਫੌਜੀ ਸਨਮਾਨਾਂ ਨਾਲ ਕੀਤਾ ਜਾਵੇਗਾ। ਹਾਲਾਂਕਿ, ਪ੍ਰਗਟ ਸਿੰਘ ਦੀ ਸ਼ਹਾਦਤ ਕਿਵੇਂ ਹੋਈ ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਏ ਹੈ।

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਸਨ ਤਾਇਨਾਤ

ਰਿਪੋਰਟਾਂ ਦੇ ਅਨੁਸਾਰ, ਨਾਇਬ ਸੂਬੇਦਾਰ ਪ੍ਰਗਟ ਸਿੰਘ ਨੇ 23 ਦਸੰਬਰ, 2015 ਨੂੰ ਭਾਰਤੀ ਫੌਜ ਵਿੱਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਕਰਨ ਦਾ ਪ੍ਰਣ ਲਿਆ। ਪਿਛਲੇ ਨੌਂ ਸਾਲਾਂ ਤੋਂ, ਉਹ ਲਗਾਤਾਰ ਚੁਣੌਤੀਪੂਰਨ ਇਲਾਕਿਆਂ ਵਿੱਚ ਤਾਇਨਾਤ ਰਹੇ ਹਨ, ਦੇਸ਼ ਦੀ ਸੁਰੱਖਿਆ ਵਿੱਚ ਯੋਗਦਾਨ ਪਾ ਰਹੇ ਹਨ।

ਉਹ ਇਸ ਸਮੇਂ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਤਾਇਨਾਤ ਸੀ। ਉਹ ਭਾਰਤੀ ਫੌਜ ਦੀ 19ਵੀਂ ਰਾਸ਼ਟਰੀ ਰਾਈਫਲਜ਼ ਯੂਨਿਟ ਵਿੱਚ ਸੇਵਾ ਨਿਭਾ ਰਿਹਾ ਸੀ। ਪ੍ਰਗਟ ਸਿੰਘ ਦੀ ਸ਼ਹਾਦਤ ਦੀ ਖ਼ਬਰ ਮਿਲਦੇ ਹੀ ਉਨ੍ਹਾਂ ਦੇ ਜੱਦੀ ਪਿੰਡ ਰਾਮਦਾਸ ਸਮੇਤ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਦੋ ਛੋਟੇ ਬੱਚਿਆਂ ਨੂੰ ਛੱਡ ਗਏ ਪਿੱਛੇ

ਸ਼ਹੀਦ ਪ੍ਰਗਟ ਸਿੰਘ ਆਪਣੇ ਪਿੱਛੇ ਆਪਣੇ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਏ ਹਨ। ਪਰਿਵਾਰ ਡੂੰਘੇ ਸੋਗ ਵਿੱਚ ਹੈ। ਪਿੰਡ ਸੋਗ ਵਿੱਚ ਡੁੱਬਿਆ ਹੋਇਆ ਹੈ ਅਤੇ ਹਰ ਕੋਈ ਸ਼ਹੀਦ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਦੇ ਰਿਹਾ ਹੈ।

ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸੰਗਠਨਾਂ ਨੇ ਸ਼ਹੀਦ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪ੍ਰਗਟ ਸਿੰਘ ਨੇ ਕੌਮ ਲਈ ਸਰਵਉੱਚ ਕੁਰਬਾਨੀ ਦੇ ਕੇ ਪੂਰੇ ਖੇਤਰ ਦਾ ਮਾਣ ਵਧਾਇਆ। ਕੌਮ ਉਨ੍ਹਾਂ ਦੀ ਸ਼ਹਾਦਤ ਨੂੰ ਕਦੇ ਨਹੀਂ ਭੁੱਲੇਗੀ।

Loading...
Unable to load recommendations.
Follow Us