AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ਗੋਲੀਬਾਰੀ: ਕੁੱਤੇ ਘੁੰਮਾਉਣ ਗਏ ਦੁਕਾਨਦਾਰ ਦੀ ਮੌਤ, ਪੁਲਿਸ ਨੇ ਪੁਰਾਣੇ ਝਗੜੇ ਦੀ ਕੀਤੀ ਪੁਸ਼ਟੀ; ਇੱਕ ਗ੍ਰਿਫ਼ਤਾਰ

ਮ੍ਰਿਤਕ ਦੀ ਪਤਨੀ ਬਿੰਦੂ ਨੇ ਦੱਸਿਆ ਕਿ ਜਦੋਂ ਉਹ ਆਪਣੇ ਪੁੱਤਰ ਨਾਲ ਮੌਕੇ ਤੇ ਪਹੁੰਚੀ ਤਾਂ ਨਰਾਇਣ ਦਾਸ ਸੜਕ ਤੇ ਖੂਨ ਨਾਲ ਲਥਪਥ ਹਾਲਤ 'ਚ ਪਏ ਸਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਕਿਸੇ ਨਾਲ ਕੋਈ ਵਿਵਾਦ ਨਹੀਂ ਸੀ ਤੇ ਉਹ ਸਿਰਫ ਆਪਣੇ ਪਰਿਵਾਰ ਦੀ ਰੋਜ਼ੀ-ਰੋਟੀ ਕਮਾਉਣ ਵਾਲੇ ਸਨ। ਦੁੱਖੀ ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਇਨਸਾਫ ਦੀ ਅਪੀਲ ਕੀਤੀ ਹੈ।

ਅੰਮ੍ਰਿਤਸਰ 'ਚ ਗੋਲੀਬਾਰੀ: ਕੁੱਤੇ ਘੁੰਮਾਉਣ ਗਏ ਦੁਕਾਨਦਾਰ ਦੀ ਮੌਤ, ਪੁਲਿਸ ਨੇ ਪੁਰਾਣੇ ਝਗੜੇ ਦੀ ਕੀਤੀ ਪੁਸ਼ਟੀ; ਇੱਕ ਗ੍ਰਿਫ਼ਤਾਰ
ਅੰਮ੍ਰਿਤਸਰ ‘ਚ ਗੋਲੀਬਾਰੀ: ਕੁੱਤੇ ਘੁੰਮਾਉਣ ਗਏ ਦੁਕਾਨਦਾਰ ਦੀ ਮੌਤ
lalit-sharma
| Updated On: 21 Apr 2026 12:25 PM IST
Share

ਅੰਮ੍ਰਿਤਸਰ ਦੇ ਨਵਾਂ ਕੋਟ ਇਲਾਕੇ ‘ਚ ਦੇਰ ਰਾਤ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ ‘ਚ ਨਰਾਇਣ ਦਾਸ ਨਾਮਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਰਾਇਣ ਦਾਸ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰਨ ਤੋਂ ਬਾਅਦ, ਰਾਤ ਕਰੀਬ 1:15 ਵਜੇ ਆਪਣੇ ਪਾਲਤੂ ਕੁੱਤਿਆਂ ਨੂੰ ਘੁਮਾਉਣ ਲਈ ਘਰ ਤੋਂ ਨਿਕਲੇ ਸਨ। ਕੁੱਝ ਸਮੇਂ ਬਾਅਦ ਉਨ੍ਹਾਂ ਨੇ ਆਪਣੀ ਪਤਨੀ ਨੂੰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਨੂੰ ਗੋਲੀ ਲੱਗ ਗਈ ਹੈ।

ਮ੍ਰਿਤਕ ਦੀ ਪਤਨੀ ਬਿੰਦੂ ਨੇ ਦੱਸਿਆ ਕਿ ਜਦੋਂ ਉਹ ਆਪਣੇ ਪੁੱਤਰ ਨਾਲ ਮੌਕੇ ਤੇ ਪਹੁੰਚੀ ਤਾਂ ਨਰਾਇਣ ਦਾਸ ਸੜਕ ਤੇ ਖੂਨ ਨਾਲ ਲਥਪਥ ਹਾਲਤ ‘ਚ ਪਏ ਸਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਕਿਸੇ ਨਾਲ ਕੋਈ ਵਿਵਾਦ ਨਹੀਂ ਸੀ ਤੇ ਉਹ ਸਿਰਫ ਆਪਣੇ ਪਰਿਵਾਰ ਦੀ ਰੋਜ਼ੀ-ਰੋਟੀ ਕਮਾਉਣ ਵਾਲੇ ਸਨ। ਦੁੱਖੀ ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਇਨਸਾਫ ਦੀ ਅਪੀਲ ਕੀਤੀ ਹੈ।

ਮ੍ਰਿਤਕ ਦੇ ਭਤੀਜੇ ਰਾਹੁਲ ਸਚਦੇਵਾ ਨੇ ਵੀ ਦੱਸਿਆ ਕਿ ਨਰਾਇਣ ਦਾਸ ਹਰ ਰੋਜ਼ ਦੀ ਤਰ੍ਹਾਂ ਆਪਣੇ ਕੁੱਤਿਆਂ ਨੂੰ ਘੁਮਾਉਣ ਲਈ ਗਏ ਸਨ। ਉਨ੍ਹਾਂ ਮੁਤਾਬਕ ਨਾਰਇਣ ਦਾ ਕਿਸੇ ਨਾਲ ਕੋਈ ਵੱਡਾ ਝਗੜਾ ਨਹੀਂ ਸੀ।

ਪੁਲਿਸ ਨੇ ਇੱਕ ਮੁਲਜ਼ਮ ਕੀਤਾ ਗ੍ਰਿਫ਼ਤਾਰ

ਇਸ ਮਾਮਲੇ ਤੇ ਜਾਣਕਾਰੀ ਦਿੰਦਿਆਂ ਏਡੀਸੀਪੀ ਵਿਸ਼ਾਲਜੀਤ ਸਿੰਘ ਨੇ ਕਿਹਾ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਕਿ ਨਰਾਇਣ ਦਾਸ ਦਾ ਇੱਕ ਪੁਰਾਣਾ ਝਗੜਾ ਇੱਕ ਗੁਆਂਢੀ ਨਾਲ ਸੀ। ਘਟਨਾ ਵਾਲੀ ਰਾਤ ਜਦੋਂ ਉਹ ਉਸ ਦੀ ਦੁਕਾਨ ਦੇ ਕੋਲ ਪਹੁੰਚੇ ਤਾਂ ਦੋਵਾਂ ਵਿਚਾਲੇ ਤਕਰਾਰ ਹੋ ਗਈ, ਜਿਸ ਦੌਰਾਨ ਗੁਆਂਢੀ ਨੇ ਆਪਣੀ ਲਾਇਸੈਂਸੀ 12 ਬੋਰ ਬੰਦੂਕ ਨਾਲ ਗੋਲੀ ਚਲਾ ਦਿੱਤੀ ਜੋ ਨਰਾਇਣ ਦਾਸ ਦੀ ਲੱਤ ਚ ਲੱਗੀ। ਜ਼ਿਆਦਾ ਖੂਨ ਵਹਿਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਪੁਲਿਸ ਨੇ ਇਸ ਮਾਮਲੇ ‘ਚ ਕੇਸ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਵਾਰਦਾਤ’ਚ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ। ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Follow Us
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ...
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ...
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ...
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...