AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ: NRI ਬਜ਼ੁਰਗ ਮਹਿਲਾ ਦਾ ਅਪਹਰਣ, 1 ਕਰੋੜ ਦੀ ਮੰਗ; ਪੁਲਿਸ ਨੇ ਕੀਤਾ ਰੈਸਕਿਊ

ਪੀੜਤਾ ਦੇ ਮੁਤਾਬਕ ਮੁਲਜ਼ਮ ਔਰਤ ਰੁਪਿੰਦਰ ਕੌਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਉਸ ਨੇ ਦੱਸਿਆ ਕਿ ਉਸ ਦੇ ਕੋਲੋਂ ਪਾਸਪੋਰਟ, ਅਮਰੀਕਾ ਦੇ ਕ੍ਰੈਡਿਟ ਕਾਰਡ, ਏਟੀਐਮ ਕਾਰਡ, 25 ਹਜ਼ਾਰ ਰੁਪਏ ਨਕਦ ਤੇ ਹੋਰ ਸਮਾਨ ਖੋਹ ਲਿਆ ਗਿਆ। ਇਸ ਤੋਂ ਇਲਾਵਾ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਕਿ ਜੇਕਰ ਉਹ ਪੈਸੇ ਨਹੀਂ ਦੇਵੇਗੀ ਤਾਂ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ।

ਅੰਮ੍ਰਿਤਸਰ: NRI ਬਜ਼ੁਰਗ ਮਹਿਲਾ ਦਾ ਅਪਹਰਣ, 1 ਕਰੋੜ ਦੀ ਮੰਗ; ਪੁਲਿਸ ਨੇ ਕੀਤਾ ਰੈਸਕਿਊ
NRI ਬਜ਼ੁਰਗ ਮਹਿਲਾ ਦਾ ਅਪਹਰਣ, ਮੰਗੀ 1 ਕਰੋੜ ਦੀ ਫਿਰੌਤੀ; ਪੁਲਿਸ ਵੱਲੋਂ ਤੁਰੰਤ ਰੈਸਕਿਊ
lalit-sharma
| Updated On: 06 May 2026 10:08 AM IST
Share

ਅੰਮ੍ਰਿਤਸਰ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਐਨਆਰਆਈ ਬਜ਼ੁਰਗ ਮਹਿਲਾ ਨੂੰ ਕਿਡਨੈਪ (ਅਪਹਰਣ) ਕਰਕੇ ਉਸ ਨਾਲ ਕੁੱਟਮਾਰ ਕੀਤੀ ਗਈ ਤੇ ਇੱਕ ਕਰੋੜ ਰੁਪਏ ਦੀ ਫਿਰੋਤੀ ਮੰਗਣ ਦਾ ਇਲਜ਼ਾਮ ਲੱਗਾ ਹੈ। ਪੀੜਤਾ ਅਨੀਤਾ ਕੌਰ (65 ਸਾਲ) ਪਿਛਲੇ 40 ਸਾਲਾਂ ਤੋਂ ਅਮਰੀਕਾ ‘ਚ ਰਹਿ ਰਹੀ ਹੈ। ਉਸ ਨੇ ਦੱਸਿਆ ਕਿ ਉਸ ਨੂੰ ਇੱਕ ਜਾਣ-ਪਛਾਣ ਵਾਲੀ ਔਰਤ ਵੱਲੋਂ ਘਰ ਬੁਲਾਇਆ ਗਿਆ ਤੇ ਉੱਥੇ ਉਸ ਨੂੰ ਬੰਧਕ ਬਣਾ ਲਿਆ ਗਿਆ।

ਪੀੜਤਾ ਦੇ ਮੁਤਾਬਕ ਮੁਲਜ਼ਮ ਔਰਤ ਰੁਪਿੰਦਰ ਕੌਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਉਸ ਨੇ ਦੱਸਿਆ ਕਿ ਉਸ ਦੇ ਕੋਲੋਂ ਪਾਸਪੋਰਟ, ਅਮਰੀਕਾ ਦੇ ਕ੍ਰੈਡਿਟ ਕਾਰਡ, ਏਟੀਐਮ ਕਾਰਡ, 25 ਹਜ਼ਾਰ ਰੁਪਏ ਨਕਦ ਤੇ ਹੋਰ ਸਮਾਨ ਖੋਹ ਲਿਆ ਗਿਆ। ਇਸ ਤੋਂ ਇਲਾਵਾ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਕਿ ਜੇਕਰ ਉਹ ਪੈਸੇ ਨਹੀਂ ਦੇਵੇਗੀ ਤਾਂ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ।

ਅਨੀਤਾ ਕੌਰ ਨੇ ਕਿਹਾ ਕਿ ਉਸ ਨੇ ਬਹੁਤ ਮਿੰਨਤਾਂ ਕੀਤੀਆਂ ਕਿ ਉਸ ਨੂੰ ਛੱਡ ਦਿੱਤਾ ਜਾਵੇ, ਪਰ ਕਿਡਨੈਪਰਾਂ ਨੇ ਉਸ ਦੀ ਇੱਕ ਨਾ ਸੁਣੀ। ਉਸ ਨੇ ਦੱਸਿਆ ਕਿ ਮੁਲਜ਼ਮ ਫੋਨ ਤੇ ਕਿਸੇ ਨਾਲ ਗੱਲ ਕਰਦੇ ਹੋਏ ਇੱਕ ਕਰੋੜ ਰੁਪਏ ਦੀ ਫਿਰੌਤੀ ਦੀ ਯੋਜਨਾ ਬਣਾ ਰਹੇ ਸਨ। ਹਾਲਾਂਕਿ, ਇਸ ਦੌਰਾਨ ਮੌਕਾ ਮਿਲਣ ਤੇ ਉਸ ਨੇ ਆਪਣੇ ਭਰਾ ਨੂੰ ਫੋਨ ਕਰਕੇ ਮਦਦ ਲਈ ਬੁਲਾਇਆ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਪੁਲਿਸ ਨੇ ਕੀਤੀ ਕਾਰਵਾਈ

ਦਬੁਰਜੀ ਪੁਲਿਸ ਚੌਂਕੀ ਦੇ ਅਧਿਕਾਰੀ ਹਰਜਿੰਦਰ ਸਿੰਘ ਮੁਤਾਬਕ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮਹਿਲਾ ਨੂੰ ਬਚਾ ਲਿਆ। ਉਨ੍ਹਾਂ ਦੱਸਿਆ ਕਿ ਪੀੜਤਾ ਨੂੰ ਲਗਭਗ ਦੋ ਘੰਟਿਆਂ ਤੱਕ ਬੰਦੀ ਬਣਾਕੇ ਰੱਖਿਆ ਗਿਆ ਸੀ। ਮਾਮਲੇ ‘ਚ ਸ਼ਾਮਲ ਮੁਲਜ਼ਮਾਂ ਦੀ ਪਹਿਚਾਣ ਕਰ ਲਈ ਗਈ ਹੈ ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਮਾਮਲੇ ‘ਚ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਤੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦੀ ਹੀ ਸਾਰੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਭਾਰਤ ‘ਚ ਕਾਨੂੰਨ-ਵਿਵਸਥਾ ਦੀ ਹਾਲਤ ਠੀਕ ਨਹੀਂ: NRI ਮਹਿਲਾ

ਪੀੜਤਾ ਨੇ ਇਸ ਘਟਨਾ ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਭਾਰਤ ‘ਚ ਕਾਨੂੰਨ-ਵਿਵਸਥਾ ਦੀ ਹਾਲਤ ਠੀਕ ਨਹੀਂ ਹੈ ਤੇ ਐਨਆਰਆਈ ਲੋਕ ਇੱਥੇ ਸੁਰੱਖਿਅਤ ਮਹਿਸੂਸ ਨਹੀਂ ਕਰਦੇ। ਉਸ ਨੇ ਕਿਹਾ ਕਿ ਇਸ ਤਜਰਬੇ ਤੋਂ ਬਾਅਦ ਉਹ ਮੁੜ ਭਾਰਤ ਆਉਣ ਤੋਂ ਵੀ ਡਰਦੀ ਹੈ।

Follow Us
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP...
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ...