555ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੇ ਪਾਕਿਸਤਾਨ ਭੇਜੀ ਪਾਲਕੀ, ਵ੍ਹਾਘਾ ਬਾਰਡਰ ਦੀਆਂ ਮਨਮੋਹਕ ਤਸਵੀਰਾਂ

Updated On: 

15 Nov 2024 11:57 AM

Prakash Purab: 15 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਸਾਹਿਬ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਜਿਸ ਵਿੱਚ ਭਾਰਤ ਤੋਂ ਕਰੀਬ 3 ਹਜ਼ਾਰ ਸ਼ਰਧਾਲੂ ਪਹੁੰਚੇ ਹਨ। ਇਸ ਤੋਂ ਇਲਾਵਾ ਦੁਨੀਆਂ ਦੇ ਹੋਰ ਦੇਸ਼ਾਂ ਵਿੱਚੋਂ ਵੀ ਸੰਗਤਾਂ ਗੁਰਪੁਰਬ ਮੌਕੇ ਦਰਸ਼ਨ ਕਰਨ ਪਹੁੰਚੀਆਂ ਹਨ।

555ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੇ ਪਾਕਿਸਤਾਨ ਭੇਜੀ ਪਾਲਕੀ, ਵ੍ਹਾਘਾ ਬਾਰਡਰ ਦੀਆਂ ਮਨਮੋਹਕ ਤਸਵੀਰਾਂ

555ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੇ ਪਾਕਿਸਤਾਨ ਭੇਜੀ ਪਾਲਕੀ

Follow Us On

ਸਾਹਿਬ ਸ਼੍ਰੀ ਗੁਰੂ ਨਾਨਕ ਜੀ ਪਾਤਸ਼ਾਹ ਦਾ 555ਵਾਂ ਪ੍ਰਕਾਸ਼ਪੁਰਬ ਜਿੱਥੇ ਸੰਗਤਾਂ ਬੜੇ ਪਿਆਰ ਅਤੇ ਸਤਿਕਾਰ ਨਾਲ ਮਨਾ ਰਹੀਆਂ ਹਨ ਤਾਂ ਉੱਥੇ ਹੀ ਭਾਰਤ ਦੀਆਂ ਸਿੱਖ ਸੰਗਤਾਂ ਵੱਲੋਂ ਪਾਲਕੀ ਸਾਹਿਬ ਦੀ ਸੇਵਾ ਕੀਤੀ ਗਈ ਹੈ। ਇਹ ਪਾਲਕੀ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਅਟਾਰੀ ਵ੍ਹਾਘਾ ਰਾਹੀਂ ਪਾਕਿਸਤਾਨ ਭੇਜੀ ਗਈ।

ਇਸ ਮੌਕੇ ਸਿੱਖ ਸੰਗਤ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ। ਪਾਲਕੀ ਸਾਹਿਬ ਦੀ ਸੇਵਾ ਨਰੋਲ ਸੇਵਾ ਸੰਸਥਾ ਵੱਲੋਂ ਕੀਤੀ ਗਈ ਹੈ। ਸੇਵਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਥਾ ਦੇ ਆਗੂਆਂ ਨੇ ਆਪਣੇ ਆਪ ਨੂੰ ਭਾਗਾਂ ਵਾਲੇ ਦੱਸਿਆ। ਉਹਨਾਂ ਕਿਹਾ ਕਿ ਉਹ ਬਹੁਤ ਖੁਸ਼ ਹਨ। ਕਿ ਉਹਨਾਂ ਨੂੰ ਇਹ ਸੇਵਾ ਕਰਨ ਦਾ ਮੌਕਾ ਮਿਲਿਆ ਹੈ।

15 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਸਾਹਿਬ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਜਿਸ ਵਿੱਚ ਭਾਰਤ ਤੋਂ ਕਰੀਬ 3 ਹਜ਼ਾਰ ਸ਼ਰਧਾਲੂ ਪਹੁੰਚੇ ਹਨ। ਇਸ ਤੋਂ ਇਲਾਵਾ ਦੁਨੀਆਂ ਦੇ ਹੋਰ ਦੇਸ਼ਾਂ ਵਿੱਚੋਂ ਵੀ ਸੰਗਤਾਂ ਗੁਰਪੁਰਬ ਮੌਕੇ ਦਰਸ਼ਨ ਕਰਨ ਪਹੁੰਚੀਆਂ ਹਨ।