AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 8 ਕਿਲੋ 378 ਗ੍ਰਾਮ ਹੈਰੋਇਨ ਸਣੇ ਡਰੱਗ ਮਨੀ ਬਰਾਮਦ, ਦੋ ਮੁਲਜ਼ਮ ਗ੍ਰਿਫ਼ਤਾਰ

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਹ ਕਾਰਵਾਈ ਇੰਟੈਲੀਜੈਂਸ ਅਧਾਰਿਤ ਆਪ੍ਰੇਸ਼ਨ ਤਹਿਤ ਕੀਤੀ ਗਈ। ਪਹਿਲੇ ਪੜਾਅ ਵਿੱਚ ਥਾਣਾ ਛੇਹਰਟਾ ਦੀ ਪੁਲਿਸ ਨੇ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਇੱਕ ਜੁਵੇਨਾਈਲ ਨੂੰ ਗ੍ਰਿਫ਼ਤਾਰ ਕਰਕੇ 2 ਕਿਲੋ ਹੈਰੋਇਨ ਬਰਾਮਦ ਕੀਤੀ। ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਨੇ ਹੋਰ 3 ਕਿਲੋ 10 ਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 8 ਕਿਲੋ 378 ਗ੍ਰਾਮ ਹੈਰੋਇਨ ਸਣੇ ਡਰੱਗ ਮਨੀ ਬਰਾਮਦ, ਦੋ ਮੁਲਜ਼ਮ ਗ੍ਰਿਫ਼ਤਾਰ
tv9-punjabi
| Updated On: 10 Jul 2026 17:08 PM IST
Share

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਨਾਲ ਜੁੜੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ 8 ਕਿਲੋ 378 ਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਵਿੱਚ ਇੱਕ ਜੁਵੇਨਾਈਲ ਵੀ ਸ਼ਾਮਲ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

8 ਕਿਲੋ 378 ਗ੍ਰਾਮ ਹੈਰੋਇਨ ਸਣੇ ਡਰੱਗ ਮਨੀ ਬਰਾਮਦ

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਹ ਕਾਰਵਾਈ ਇੰਟੈਲੀਜੈਂਸ ਅਧਾਰਿਤ ਆਪ੍ਰੇਸ਼ਨ ਤਹਿਤ ਕੀਤੀ ਗਈ। ਪਹਿਲੇ ਪੜਾਅ ਵਿੱਚ ਥਾਣਾ ਛੇਹਰਟਾ ਦੀ ਪੁਲਿਸ ਨੇ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਇੱਕ ਜੁਵੇਨਾਈਲ ਨੂੰ ਗ੍ਰਿਫ਼ਤਾਰ ਕਰਕੇ 2 ਕਿਲੋ ਹੈਰੋਇਨ ਬਰਾਮਦ ਕੀਤੀ। ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਨੇ ਹੋਰ 3 ਕਿਲੋ 10 ਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਇਸ ਤਰ੍ਹਾਂ ਪਹਿਲੇ ਆਪ੍ਰੇਸ਼ਨ ਵਿੱਚ ਕੁੱਲ 5 ਕਿਲੋ 10 ਗ੍ਰਾਮ ਹੈਰੋਇਨ ਹੱਥ ਲੱਗੀ। ਇਸ ਤੋਂ ਬਾਅਦ ਜਾਂਚ ਨੂੰ ਅੱਗੇ ਵਧਾਉਂਦਿਆਂ ਪੁਲਿਸ ਨੇ ਇੱਕ ਹੋਰ ਆਪ੍ਰੇਸ਼ਨ ਚਲਾਇਆ। ਜਿਸ ਦੌਰਾਨ 3 ਕਿਲੋ 368 ਗ੍ਰਾਮ ਹੈਰੋਇਨ ਹੋਰ ਬਰਾਮਦ ਕੀਤੀ ਗਈ। ਇਸ ਨਾਲ ਕੁੱਲ ਬਰਾਮਦਗੀ 8 ਕਿਲੋ 378 ਗ੍ਰਾਮ ਹੈਰੋਇਨ ਤੱਕ ਪਹੁੰਚ ਗਈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੁਲਜ਼ਮ ਲਵਪ੍ਰੀਤ ਸਿੰਘ ਖਾਸਾ ਪਿੰਡ ਦਾ 28 ਸਾਲਾ ਬੀ.ਏ. ਪਾਸ ਨੌਜਵਾਨ ਹੈ। ਜਿਸ ਖ਼ਿਲਾਫ਼ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਸੀ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਅਤੇ ਰਾਤੋ-ਰਾਤ ਅਮੀਰ ਬਣਨ ਦੀ ਸੋਚ ਕਾਰਨ ਕਈ ਨੌਜਵਾਨ ਨਸ਼ਾ ਤਸਕਰਾਂ ਦੇ ਜਾਲ ਵਿੱਚ ਫਸ ਰਹੇ ਹਨ।

ਇਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਪਾਕਿਸਤਾਨ ਅਧਾਰਿਤ ਸਮੱਗਲਰ ਡਰੋਨਾਂ ਰਾਹੀਂ ਭਾਰਤੀ ਸਰਹੱਦ ਅੰਦਰ ਪਹਿਲਾਂ ਤੋਂ ਤੈਅ ਕੀਤੀਆਂ ਥਾਵਾਂ ‘ਤੇ ਹੈਰੋਇਨ ਸੁੱਟਦੇ ਸਨ। ਜਿੱਥੋਂ ਸਥਾਨਕ ਨੌਜਵਾਨ ਇਸ ਨੂੰ ਚੁੱਕ ਕੇ ਅੱਗੇ ਸਪਲਾਈ ਕਰਦੇ ਸਨ। ਪੁਲਿਸ ਨੇ ਕਿਹਾ ਕਿ ਇਸ ਗਿਰੋਹ ਨਾਲ ਜੁੜੇ ਕਈ ਲੋਕਾਂ ਦੀ ਪਛਾਣ ਹੋ ਚੁੱਕੀ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਗੁਆਂਢੀ ਮੁਲਕ ਪੰਜਾਬ ਦੇ ਨੌਜਵਾਨਾਂ ਨੂੰ ਕਰ ਰਿਹਾ ਗੁਮਰਾਹ

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮਾਪਿਆਂ ਅਤੇ ਸਮਾਜ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਹੀ ਕਾਊਂਸਲਿੰਗ ਕਰਨ ਤਾਂ ਜੋ ਉਹ ਨਸ਼ਾ ਤਸਕਰਾਂ ਦੇ ਝਾਂਸੇ ਵਿੱਚ ਨਾ ਆਉਣ। ਉਨ੍ਹਾਂ ਕਿਹਾ ਕਿ ਗੁਆਂਢੀ ਮੁਲਕ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਰਾਹੀਂ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਿਸ ਦਾ ਮੁਕਾਬਲਾ ਸਮਾਜ ਅਤੇ ਪੁਲਿਸ ਨੂੰ ਮਿਲ ਕੇ ਕਰਨਾ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਖੁਲਾਸੇ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

Follow Us
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ...
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ...
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ...
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ...
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ...
Germany 'ਚ ਭਿਆਨਕ ਗਰਮੀ, ਤਕਨੀਕ ਦੇ ਬਾਵਜੂਦ ਕੁਦਰਤ ਦੇ ਅੱਗੇ ਬੇਬਸ ਲੋਕ
Germany 'ਚ ਭਿਆਨਕ ਗਰਮੀ, ਤਕਨੀਕ ਦੇ ਬਾਵਜੂਦ ਕੁਦਰਤ ਦੇ ਅੱਗੇ ਬੇਬਸ ਲੋਕ...