AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਨਸ਼ਾ ਛੁਡਾਉ ਸੈਂਟਰ ਚਲਾਉਣ ਵਾਲਾ ਨਿਕਲਿਆ ਹਥਿਆਰ ਤਸਕਰੀ ਮਾਡਿਊਲ ਦਾ ਮੈਂਬਰ, 2 ਮੁਲਜ਼ਮ ਗ੍ਰਿਫ਼ਤਾਰ; 7 ਪਿਸਤੌਲ ਬਰਾਮਦ

ਪੁਲਿਸ ਨੇ ਖੁਲਾਸਾ ਕੀਤਾ ਕਿ ਦੂਜਾ ਮੁਲਜ਼ਮ ਗੁਲਬਾਗ ਸਿੰਘ ਸੁਲਤਾਨਵਿੰਡ ਸਥਿਤ ਭਾਈ ਮੰਝ ਸਿੰਘ ਰੋਡ 'ਤੇ ਇੱਕ ਡੀ-ਐਡਿਕਸ਼ਨ ਸੈਂਟਰ ਚਲਾ ਰਿਹਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਸ ਸੈਂਟਰ ਦੀ ਆੜ 'ਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਇਸ ਸਬੰਧੀ ਸਿਵਲ ਸਰਜਨ ਦੀ ਟੀਮ ਨਾਲ ਮਿਲ ਕੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਫੰਡਾਂ ਦੇ ਸਰੋਤਾਂ ਦੀ ਵੀ ਵਿੱਤੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨਸ਼ਾ ਛੁਡਾਉ ਸੈਂਟਰ ਚਲਾਉਣ ਵਾਲਾ ਨਿਕਲਿਆ ਹਥਿਆਰ ਤਸਕਰੀ ਮਾਡਿਊਲ ਦਾ ਮੈਂਬਰ, 2 ਮੁਲਜ਼ਮ ਗ੍ਰਿਫ਼ਤਾਰ; 7 ਪਿਸਤੌਲ ਬਰਾਮਦ
lalit-sharma
| Updated On: 01 Jul 2026 15:11 PM IST
Share

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਸਰਹੱਦ ਪਾਰ ਤੋਂ ਚੱਲ ਰਹੇ ਇੱਕ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ‘ਚੋਂ 7 ਅਤਿਆਧੁਨਿਕ ਪਿਸਤੌਲ ਤੇ 40 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਕਮਿਸ਼ਨਰ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਾਰੇ ਹਥਿਆਰ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਤਰਨਤਾਰਨ ਖੇਤਰ ‘ਚ ਪਹਿਲਾਂ ਤੋਂ ਨਿਰਧਾਰਤ ਥਾਵਾਂ ‘ਤੇ ਸੁੱਟੇ ਜਾਂਦੇ ਸਨ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਤਰਨਤਾਰਨ ਦੇ ਸਰਾਹਣਾ (ਸੁਰਸਿੰਘ) ਪਿੰਡ ਦੇ ਰਹਿਣ ਵਾਲੇ ਸੁਰਜੀਤ ਸਿੰਘ ਤੇ ਗੁਲਬਾਗ ਸਿੰਘ ਬਾਠ ਵਜੋਂ ਹੋਈ ਹੈ। ਸੁਰਜੀਤ ਸਿੰਘ ਪਹਿਲਾਂ ਤੋਂ ਹੀ ਐਨਡੀਪੀਐਸ ਐਕਟ ਦੇ ਇੱਕ ਮਾਮਲੇ ‘ਚ ਫਰਾਰ ਚੱਲ ਰਿਹਾ ਸੀ, ਜਿਸ ‘ਚ 5,000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਸਨ।

ਪੁਲਿਸ ਨੇ ਖੁਲਾਸਾ ਕੀਤਾ ਕਿ ਦੂਜਾ ਮੁਲਜ਼ਮ ਗੁਲਬਾਗ ਸਿੰਘ ਸੁਲਤਾਨਵਿੰਡ ਸਥਿਤ ਭਾਈ ਮੰਝ ਸਿੰਘ ਰੋਡ ‘ਤੇ ਇੱਕ ਡੀ-ਐਡਿਕਸ਼ਨ ਸੈਂਟਰ ਚਲਾ ਰਿਹਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਸ ਸੈਂਟਰ ਦੀ ਆੜ ‘ਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਇਸ ਸਬੰਧੀ ਸਿਵਲ ਸਰਜਨ ਦੀ ਟੀਮ ਨਾਲ ਮਿਲ ਕੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਫੰਡਾਂ ਦੇ ਸਰੋਤਾਂ ਦੀ ਵੀ ਵਿੱਤੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਬਰਾਮਦ ਹਥਿਆਰਾਂ ‘ਚ ਇੱਕ 9 ਐਮਐਮ ਗਲੌਕ ਪਿਸਤੌਲ, ਇੱਕ ਤੁਰਕੀ ਬਣਿਆ .30 ਬੋਰ ਪਿਸਤੌਲ, ਇੱਕ ਖਾਸ ਤੌਰ ‘ਤੇ ਮੋਡੀਫਾਈਡ .30 ਬੋਰ ਪਿਸਤੌਲ, ਇੱਕ ਚੀਨੀ ਬਣਿਆ .30 ਬੋਰ ਪਿਸਤੌਲ ਤੇ ਇੱਕ ਪਾਕਿਸਤਾਨੀ ਬਣਿਆ .30 ਬੋਰ ਪਿਸਤੌਲ ਸਮੇਤ ਕੁੱਲ ਸੱਤ ਹਥਿਆਰ ਸ਼ਾਮਲ ਹਨ। ਇਸ ਤੋਂ ਇਲਾਵਾ 40 ਜ਼ਿੰਦਾ .30 ਬੋਰ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਾਕਿਸਤਾਨ ਅਧਾਰਿਤ ਤਸਕਰਾਂ ਨਾਲ ਸੋਸ਼ਲ ਮੀਡੀਆ ਤੇ ਇਨਕ੍ਰਿਪਟਡ ਐਪਲੀਕੇਸ਼ਨਾਂ ਰਾਹੀਂ ਸੰਪਰਕ ‘ਚ ਸਨ। ਸੰਚਾਰ ਲਈ ਵ੍ਹਟਸਐਪ, ਸਿਗਨਲ ਤੇ Zangi ਵਰਗੀਆਂ ਐਪਾਂ ਦੀ ਵਰਤੋਂ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਜਾਂਚ ਅਜੇ ਜਾਰੀ ਹੈ ਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਕਿੰਨੀ ਵਾਰ ਹਥਿਆਰਾਂ ਜਾਂ ਨਸ਼ਿਆਂ ਦੀਆਂ ਖੇਪਾਂ ਮੰਗਵਾਈਆਂ ਗਈਆਂ ਤੇ ਇਹ ਹਥਿਆਰ ਕਿਨ੍ਹਾਂ ਲੋਕਾਂ ਤੱਕ ਪਹੁੰਚਾਏ ਜਾਣੇ ਸਨ। ਨਾਲ ਹੀ ਹੋਰ ਡੀ-ਐਡਿਕਸ਼ਨ ਸੈਂਟਰਾਂ ਦੀ ਭੂਮਿਕਾ ਨੂੰ ਵੀ ਜਾਂਚ ਦੇ ਘੇਰੇ ‘ਚ ਲਿਆਂਦਾ ਜਾ ਰਿਹਾ ਹੈ।

Follow Us
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...