AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ਪੁਲਿਸ ਵੱਲੋਂ ਵੱਡੀ ਕਾਰਵਾਈ, 4 ਹੈਂਡ ਗ੍ਰੇਨੇਡ ਸਮੇਤ ਦੋ ਦਹਿਸ਼ਤਗਰਦ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਵੱਡੀ ਕਾਰਵਾਈ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 4 ਹੈਂਡ ਗ੍ਰੇਨੇਡ ਬਰਾਮਦ ਕੀਤੇ। ਇਹ ਵਿਅਕਤੀ ISI ਨਾਲ ਜੁੜੇ ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਡਰੋਨ ਰਾਹੀਂ ਗ੍ਰੇਨੇਡ ਭੇਜੇ ਗਏ ਸਨ। ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਕੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਅੰਮ੍ਰਿਤਸਰ ਪੁਲਿਸ ਵੱਲੋਂ ਵੱਡੀ ਕਾਰਵਾਈ, 4 ਹੈਂਡ ਗ੍ਰੇਨੇਡ ਸਮੇਤ ਦੋ ਦਹਿਸ਼ਤਗਰਦ ਗ੍ਰਿਫ਼ਤਾਰ
lalit-sharma
| Updated On: 06 Oct 2025 19:36 PM IST
Share

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਵੱਡੀ ਕਾਰਵਾਈ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 4 ਹੈਂਡ ਗ੍ਰੇਨੇਡ ਬਰਾਮਦ ਕੀਤੇ। ਇਹ ਵਿਅਕਤੀ ISI ਨਾਲ ਜੁੜੇ ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਡਰੋਨ ਰਾਹੀਂ ਗ੍ਰੇਨੇਡ ਭੇਜੇ ਗਏ ਸਨ। ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਕੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਪੰਜਾਬ ਚ ਅਮਨ ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਪੁਲਿਸ ਵੱਲੋਂ ਨਿਰੰਤਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਕਾਰਵਾਈ ਤਹਿਤ ਅੰਮ੍ਰਿਤਸਰ ਦੇ ਐਸ.ਐਸ.ਪੀ. (ਦਿਹਾਤੀ) ਮਨਿੰਦਰ ਸਿੰਘ ਨੇ ਦੱਸਿਆ ਕਿ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਅੰਜਾਮ ਦਿੱਤੀ ਹੈ। ਜਿਸ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 4 ਹੈਂਡ ਗ੍ਰੇਨੇਡ ਬਰਾਮਦ ਕੀਤੇ ਗਏ ਹਨ।

4 ਹੈਂਡ ਗ੍ਰੇਨੇਡ ਸਮੇਤ ਦੋ ਦਹਿਸ਼ਤਗਰਦ ਕਾਬੂ

ਮਨਿੰਦਰ ਸਿੰਘ ਐਸ.ਐਸ.ਪੀ. ਦਿਹਾਤੀ ਨੇ ਦੱਸਿਆ ਕਿ ਬੀਤੇ ਦਿਨੀਂ ਰਵਿੰਦਰ ਰਵੀ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਤੋਂ ਪੁਲਿਸ ਨੇ 2 ਹੈਂਡ ਗ੍ਰੇਨੇਡ ਬਰਾਮਦ ਕੀਤੇ। ਪੁੱਛਗਿੱਛ ਦੌਰਾਨ ਰਵਿੰਦਰ ਦੇ ਇੱਕ ਹੋਰ ਸਾਥੀ ਹਰਪ੍ਰੀਤ ਸਿੰਘ ਉਰਫ਼ ਹੈਪੀ ਉਰਫ਼ ਮਿਲਖਾ ਨੂੰ ਵੀ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਇਸ ਤੋਂ ਵੀ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ।

ਪੁਲਿਸ ਜਾਂਚ ਵਿੱਚ ਹੋਵੇਗਾ ਵੱਡਾ ਖੁਲਾਸਾ

ਪੁਲਿਸ ਨੇ ਜਾਂਚ ਦੌਰਾਨ ਖੁਲਾਸਾ ਹੋਇਆ ਕਿ ਇਹ ਦੋਵੇਂ ਆਈਐਸਆਈ ਨਾਲ ਜੁੜੇ ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ਵਿੱਚ ਸਨ। ਪੁਲਿਸ ਅਧਿਕਾਰੀਆਂ ਅਨੁਸਾਰ ਇਨ੍ਹਾਂ ਨੂੰ ਡਰੋਨ ਰਾਹੀਂ ਗ੍ਰੇਨੇਡਾਂ ਦੀ ਕੰਸਾਈਨਮੈਂਟ ਭੇਜੀ ਗਈ ਸੀ, ਜਿਸ ਨੂੰ ਰਵਿੰਦਰ ਅਤੇ ਹਰਪ੍ਰੀਤ ਨੇ ਪ੍ਰਾਪਤ ਕਰਕੇ ਸਟੋਰ ਕੀਤਾ ਹੋਇਆ ਸੀ। ਉਨ੍ਹਾਂ ਨੂੰ ਅੱਗੇ ਟਾਰਗੇਟ ਦਿੱਤੇ ਜਾਣੇ ਸਨ, ਪਰ ਪੁਲਿਸ ਨੇ ਵਕਤ ਤੇ ਕਾਰਵਾਈ ਕਰਕੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ।

ਐਸ.ਐਸ.ਪੀ. ਨੇ ਕਿਹਾ ਕਿ ਮਾਮਲੇ ਦੀ ਤਫ਼ਤੀਸ਼ ਡੂੰਘਾਈ ਨਾਲ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਦੇ ਹੋਰ ਸਾਥੀਆਂ, ਬੈਕਵਰਡ ਲਿੰਕਸ ਅਤੇ ਹੈਂਡਲਰਾਂ ਤੱਕ ਪਹੁੰਚਣ ਲਈ ਸਪੈਸ਼ਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

Follow Us
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story...
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...