AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਮ੍ਰਿਤਸਰ ਪੁਲਿਸ ਵੱਲੋਂ ਦੋ ਤਸਕਰ ਗ੍ਰਿਫ਼ਤਾਰ, ਇੱਕ ਗਲੌਕ ਸਮੇਤ 7 ਗੈਰ-ਕਾਨੂੰਨੀ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਵੱਡੀ ਕਾਰਵਾਈ ਵਿੱਚ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਆਧੁਨਿਕ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਗਲੌਕ, ਬੇਰੇਟਾ, ਜ਼ਿਗਾਨਾ ਅਤੇ .30 ਬੋਰ ਪਿਸਤੌਲ ਸ਼ਾਮਲ ਹਨ।

ਅੰਮ੍ਰਿਤਸਰ ਪੁਲਿਸ ਵੱਲੋਂ ਦੋ ਤਸਕਰ ਗ੍ਰਿਫ਼ਤਾਰ, ਇੱਕ ਗਲੌਕ ਸਮੇਤ 7 ਗੈਰ-ਕਾਨੂੰਨੀ ਪਿਸਤੌਲ ਬਰਾਮਦ
lalit-sharma
| Published: 03 Feb 2026 17:26 PM IST

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਵਿੱਚ ਇੱਕ ਵੱਡੀ ਕਾਰਵਾਈ ਵਿੱਚ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਆਧੁਨਿਕ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਗਲੌਕ, ਬੇਰੇਟਾ, ਜ਼ਿਗਾਨਾ ਅਤੇ .30 ਬੋਰ ਪਿਸਤੌਲ ਸ਼ਾਮਲ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸ਼ੱਕੀ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਤੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਸਨ।

ਛਾਉਣੀ ਪੁਲਿਸ ਸਟੇਸ਼ਨ ‘ਚ ਅਸਲਾ ਐਕਟ ਤਹਿਤ FIR ਦਰਜ

ਇਸ ਮਾਮਲੇ ਵਿੱਚ ਛਾਉਣੀ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਅਸਲਾ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਹੁਣ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅੱਗੇ ਅਤੇ ਪਿੱਛੇ ਦੇ ਲਿੰਕਾਂ ਦੀ ਜਾਂਚ ਕਰ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਖਿਲਾਫ ਜ਼ੀਰੋ-ਟੌਲਰੈਂਸ ਨੀਤੀ ਅਪਣਾ ਰਹੀ ਹੈ। ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਜਾਰੀ ਰਹੇਗੀ। ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਖੁਫੀਆ-ਅਧਾਰਤ ਆਪ੍ਰੇਸ਼ਨ ਜਾਰੀ ਰਹਿਣਗੇ।

ਪੰਜਾਬ ਸਰਹੱਦੀ ਸੂਬਾ ਹੈ। ਜਿਸ ਦੀ ਲੰਬੀ ਅੰਤਰਰਾਸ਼ਟਰੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਇਸ ਸਰਹੱਦ ਦਾ ਗਲਤ ਫਾਇਦਾ ਉਠਾ ਕੇ ਪਾਕਿਸਤਾਨ ਵੱਲੋਂ ਨਸ਼ਾ ਤਸਕਰੀ ਅਤੇ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਡਰੋਨ, ਸੁੰਗਰ ਅਤੇ ਸਰਹੱਦੀ ਰਸਤੇ ਇਸ ਤਸਕਰੀ ਲਈ ਵਰਤੇ ਜਾਂਦੇ ਹਨ। ਨਸ਼ਾ ਤਸਕਰੀ ਦਾ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਰਾਹ ਤੇ ਧੱਕਣਾ ਅਤੇ ਸਮਾਜਿਕ ਢਾਂਚੇ ਨੂੰ ਕਮਜ਼ੋਰ ਕਰਨਾ ਹੁੰਦਾ ਹੈ। ਹਥਿਆਰਾਂ ਦੀ ਸਪਲਾਈ ਨਾਲ ਅਮਨ-ਕਾਨੂੰਨ ਲਈ ਚੁਣੌਤੀਆਂ ਪੈਦਾ ਹੁੰਦੀਆਂ ਹਨ। ਇਸ ਖ਼ਤਰੇ ਨੂੰ ਰੋਕਣ ਲਈ ਬੀਐਸਐਫ, ਪੰਜਾਬ ਪੁਲਿਸ ਅਤੇ ਖੁਫੀਆ ਏਜੰਸੀਆਂ ਵੱਲੋਂ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

Follow Us
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ...