AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਪੁਲਿਸ ਨੇ 4.13 ਕਿਲੋਗ੍ਰਾਮ ਹੈਰੋਇਨ ਸਣੇ 2 ਮੁਲਜ਼ਮਾਂ ਨੂੰ ਕੀਤਾ ਕਾਬੂ, Pak ਤੋਂ ਡਰੋਨ ਰਾਹੀਂ ਮੰਗਵਾਈ ਜਾਂਦੀ ਸੀ ਖੇਪ

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦੇ ਸੰਪਰਕ ਯੂਰਪ ਵਿੱਚ ਬੈਠੇ ਨਸ਼ਾ ਤਸਕਰਾਂ ਅਤੇ ਜੇਲ੍ਹ ਵਿੱਚ ਬੰਦ ਕੁਝ ਕਾਰਕੁਨਾਂ ਨਾਲ ਸਨ। ਇਹ ਗਿਰੋਹ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ੇ ਦੀ ਖੇਪ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਫੈਲਾਉਣ ਦਾ ਕੰਮ ਕਰਦਾ ਸੀ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨਾਲ ਇਸ ਨਸ਼ਾ ਤਸਕਰੀ ਦੇ ਜਾਲ ਨੂੰ ਵੱਡਾ ਝਟਕਾ ਲੱਗਿਆ ਹੈ।

ਅੰਮ੍ਰਿਤਸਰ ਪੁਲਿਸ ਨੇ 4.13 ਕਿਲੋਗ੍ਰਾਮ ਹੈਰੋਇਨ ਸਣੇ 2 ਮੁਲਜ਼ਮਾਂ ਨੂੰ ਕੀਤਾ ਕਾਬੂ, Pak ਤੋਂ ਡਰੋਨ ਰਾਹੀਂ ਮੰਗਵਾਈ ਜਾਂਦੀ ਸੀ ਖੇਪ
lalit-sharma
| Updated On: 05 Apr 2026 13:47 PM IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਤੋਂ 4.13 ਕਿਲੋਗ੍ਰਾਮ ਹੀਰੋਇਨ ਬਰਾਮਦ ਕੀਤੀ ਹੈ। ਪੁਲਿਸ ਦੇ ਮੁਤਾਬਕ ਦੋਵੇਂ ਮੁਲਜ਼ਮ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ੇ ਦੀ ਖੇਪ ਮੰਗਵਾਉਂਦੇ ਸਨ ਅਤੇ ਉਸ ਨੂੰ ਮਾਝਾ ਅਤੇ ਦੁਆਬਾ ਖੇਤਰਾਂ ਵਿੱਚ ਸਪਲਾਈ ਕਰਦੇ ਸਨ।

ਯੂਰਪ ਵਿੱਚ ਬੈਠੇ ਨਸ਼ਾ ਤਸਕਰਾਂ ਨਾਲ ਸੰਬੰਧ

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦੇ ਸੰਪਰਕ ਯੂਰਪ ਵਿੱਚ ਬੈਠੇ ਨਸ਼ਾ ਤਸਕਰਾਂ ਅਤੇ ਜੇਲ੍ਹ ਵਿੱਚ ਬੰਦ ਕੁਝ ਕਾਰਕੁਨਾਂ ਨਾਲ ਸਨ। ਇਹ ਗਿਰੋਹ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ੇ ਦੀ ਖੇਪ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਫੈਲਾਉਣ ਦਾ ਕੰਮ ਕਰਦਾ ਸੀ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨਾਲ ਇਸ ਨਸ਼ਾ ਤਸਕਰੀ ਦੇ ਜਾਲ ਨੂੰ ਵੱਡਾ ਝਟਕਾ ਲੱਗਿਆ ਹੈ।

ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਆਤਿਸ਼ ਸੁਮਨ ਅਤੇ ਸੁਖਵਿੰਦਰ ਉਰਫ਼ ਸੁੰਦਰੀ ਵਜੋਂ ਹੋਈ ਹੈ। ਆਤਿਸ਼ ਸੁਮਨ ਫਗਵਾੜਾ ਦੇ ਨੇੜਲੇ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਸ ਨੇ ਡੀਜ਼ਲ ਮਕੈਨਿਕ ਦਾ ਡਿਪਲੋਮਾ ਕੀਤਾ ਹੋਇਆ ਹੈ ਅਤੇ ਮਹਿੰਦਰਾ ਕੰਪਨੀ ਵਿੱਚ ਮਕੈਨਿਕ ਵਜੋਂ ਕੰਮ ਕਰਦਾ ਸੀ। ਉਸ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ ਅਤੇ ਪੁਲਿਸ ਮੁਤਾਬਕ ਉਸ ਦੇ ਯੂਰਪ ਵਿੱਚ ਬੈਠੇ ਨਸ਼ਾ ਤਸਕਰਾਂ ਨਾਲ ਸਿੱਧੇ ਸੰਪਰਕ ਸਨ। ਉਸ ਦੇ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਪਿਛਲੇ ਕੁਝ ਸਮੇਂ ਤੋਂ ਉਹ ਨਸ਼ਾ ਤਸਕਰੀ ਦੇ ਕੰਮ ਵਿੱਚ ਕਾਫੀ ਸਰਗਰਮ ਸੀ।

ਦੂਜਾ ਦੋਸ਼ੀ ਸੁਖਵਿੰਦਰ ਉਰਫ਼ ਸੁੰਦਰੀ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਬੋਪਰ ਰਾਏ ਕਲਾ ਦਾ ਰਹਿਣ ਵਾਲਾ ਹੈ। ਉਸ ਦੀ ਉਮਰ 28 ਸਾਲ ਹੈ ਅਤੇ ਉਹ ਦਸਵੀਂ ਪਾਸ ਹੈ। ਉਹ ਡਰਾਈਵਰੀ ਦਾ ਕੰਮ ਕਰਦਾ ਸੀ। ਪੁਲਿਸ ਮੁਤਾਬਕ ਉਸ ਦੇ ਖਿਲਾਫ ਵੀ ਪਹਿਲਾਂ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਵੀ ਨਸ਼ਾ ਤਸਕਰੀ ਦੇ ਇਸ ਗਿਰੋਹ ਨਾਲ ਜੁੜਿਆ ਹੋਇਆ ਸੀ।

840 ਗ੍ਰਿਫਤਾਰੀਆਂ ਤੇ 31 ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਾਲ 2026 ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਹੁਣ ਤੱਕ ਐਨਡੀਪੀਐਸ ਐਕਟ ਹੇਠ 488 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਅਤੇ 840 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ 31 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਅਤੇ 18 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰੀ ਖਿਲਾਫ ਸਖ਼ਤ ਕਾਰਵਾਈ ਜਾਰੀ ਰੱਖੇਗੀ ਅਤੇ ਅਜਿਹੇ ਗਿਰੋਹਾਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਵਿੱਚ ਹੋਰ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਤੱਕ ਵੀ ਪਹੁੰਚ ਕੀਤੀ ਜਾ ਸਕੇ।

Follow Us
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...