AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਤੜਕਸਾਰ ਹੀ ਐਕਸ਼ਨ ‘ਚ ਅੰਮ੍ਰਿਤਸਰ ਪੁਲਿਸ, CASO ਆਪਰੇਸ਼ਨ ਤਹਿਤ ਕੀਤੀ ਗਈ ਛਾਪੇਮਾਰੀ; 6 ਹਿਰਾਸਤ ‘ਚ ਲਏ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਆਰੰਭੀ ਗਈ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਸੂਬੇ ਦੇ ਡੀਜੀਪੀ (DGP) ਵੱਲੋਂ ਜਾਰੀ ਹਦਾਇਤਾਂ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ 'ਕਾਸੋ' (ਕੋਰਡਨ ਐਂਡ ਸਰਚ ਆਪਰੇਸ਼ਨ - CASO) ਚਲਾਇਆ ਜਾ ਰਿਹਾ ਹੈ।

ਤੜਕਸਾਰ ਹੀ ਐਕਸ਼ਨ 'ਚ ਅੰਮ੍ਰਿਤਸਰ ਪੁਲਿਸ, CASO ਆਪਰੇਸ਼ਨ ਤਹਿਤ ਕੀਤੀ ਗਈ ਛਾਪੇਮਾਰੀ; 6 ਹਿਰਾਸਤ 'ਚ ਲਏ
lalit-sharma
| Updated On: 03 Oct 2026 11:17 AM IST
Share

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਆਰੰਭੀ ਗਈ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਸੂਬੇ ਦੇ ਡੀਜੀਪੀ (DGP) ਵੱਲੋਂ ਜਾਰੀ ਹਦਾਇਤਾਂ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ‘ਕਾਸੋ’ (ਕੋਰਡਨ ਐਂਡ ਸਰਚ ਆਪਰੇਸ਼ਨ – CASO) ਚਲਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਤੜਕਸਾਰ ਥਾਣਾ ਛੇਹਰਟਾ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਇਲਾਕੇ ਗੁਰੂ ਕੀ ਵਡਾਲੀ ਵਿਖੇ ਪੁਲਿਸ ਵੱਲੋਂ ਇੱਕ ਵਿਸ਼ੇਸ਼ ਅਤੇ ਵਿਆਪਕ ਸਾਂਝੀ ਸਰਚ ਮੁਹਿੰਮ ਚਲਾਈ ਗਈ।

100 ਤੋਂ ਵੱਧ ਜਵਾਨਾਂ ਨੇ ਕੀਤੀ ਘੇਰਾਬੰਦੀ, 6 ਵਿਅਕਤੀ ਰਾਊਂਡਅਪ

ਇਸ ਵੱਡੇ ਆਪਰੇਸ਼ਨ ਦੀ ਅਗਵਾਈ ਕਰਦਿਆਂ 100 ਤੋਂ ਵਧੇਰੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੇ ਪੂਰੇ ਇਲਾਕੇ ਨੂੰ ਚਾਰੇ ਪਾਸਿਓਂ ਘੇਰ ਲਿਆ। ਇਹ ਸਰਚ ਅਭਿਆਨ ਤੜਕੇ ਤੋਂ ਸ਼ੁਰੂ ਹੋ ਕੇ ਸਵੇਰੇ ਲਗਭਗ 8 ਵਜੇ ਤੱਕ ਲਗਾਤਾਰ ਜਾਰੀ ਰਿਹਾ, ਜਿਸ ਦੌਰਾਨ ਚੱਪੇ-ਚੱਪੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਟੀਮਾਂ ਵੱਲੋਂ 06 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ (ਰਾਊਂਡਅਪ) ਵਿੱਚ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਪਿਛੋਕੜ ਦੀ ਤਸਦੀਕ ਕੀਤੀ ਜਾ ਰਹੀ ਹੈ।

ਨਸ਼ੀਲੇ ਪਦਾਰਥ ਤੇ ਨਾਜਾਇਜ਼ ਸ਼ਰਾਬ ਬਰਾਮਦ

ਇਸ ਤੋਂ ਇਲਾਵਾ ਚੈਕਿੰਗ ਦੌਰਾਨ ਪੁਲਿਸ ਨੇ ਐਕਸਾਈਜ਼ ਐਕਟ (Excise Act) ਅਤੇ ਐੱਨ.ਡੀ.ਪੀ.ਐੱਸ. ਐਕਟ (NDPS Act) ਨਾਲ ਸਬੰਧਤ ਨਸ਼ੀਲੀਆਂ ਵਸਤਾਂ ਅਤੇ ਨਾਜਾਇਜ਼ ਸਮੱਗਰੀ ਦੀ ਰਿਕਵਰੀ ਕਰਨ ਵਿੱਚ ਵੀ ਸਫ਼ਲਤਾ ਹਾਸਲ ਕੀਤੀ ਹੈ, ਜਿਸ ਸਬੰਧੀ ਥਾਣਾ ਛੇਹਰਟਾ ਵਿਖੇ ਢੁਕਵੀਆਂ ਧਾਰਾਵਾਂ ਤਹਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਮੌਕੇ ਤੋਂ 3 ਸ਼ੱਕੀ ਵਾਹਨਾਂ ਨੂੰ ਵੀ ਆਪਣੇ ਕਬਜ਼ੇ ਵਿੱਚ ਲਿਆ ਹੈ। ਇਨ੍ਹਾਂ ਵਾਹਨਾਂ ਦੇ ਦਸਤਾਵੇਜ਼ਾਂ ਅਤੇ ਰਜਿਸਟ੍ਰੇਸ਼ਨ ਨੰਬਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਇਹ ਵਾਹਨ ਕਿਸ ਦੇ ਨਾਂ ਤੇ ਹਨ ਅਤੇ ਕੀ ਇਨ੍ਹਾਂ ਦੀ ਵਰਤੋਂ ਕਿਸੇ ਅਪਰਾਧਿਕ ਗਤੀਵਿਧੀ ਵਿੱਚ ਤਾਂ ਨਹੀਂ ਕੀਤੀ ਜਾ ਰਹੀ ਸੀ।

ਸੰਵੇਦਨਸ਼ੀਲ ਪੁਆਇੰਟਾਂ ਅਤੇ ਘਰਾਂ ਦੀ ਡੂੰਘਾਈ ਨਾਲ ਜਾਂਚ

ਪੁਲਿਸ ਟੀਮਾਂ ਨੇ ਇਸ ਕਾਸੋ ਆਪਰੇਸ਼ਨ ਦੌਰਾਨ ਵਿਸ਼ੇਸ਼ ਤੌਰ ਤੇ ਉਨ੍ਹਾਂ ਸੰਵੇਦਨਸ਼ੀਲ ਪੁਆਇੰਟਾਂ ਅਤੇ ਘਰਾਂ ਤੇ ਧਿਆਨ ਕੇਂਦਰਿਤ ਕੀਤਾ, ਜਿਨ੍ਹਾਂ ਬਾਰੇ ਪਹਿਲਾਂ ਗ਼ੈਰ-ਕਾਨੂੰਨੀ ਧੰਦਿਆਂ ਅਤੇ ਨਸ਼ਾ ਤਸਕਰੀ ਸਬੰਧੀ ਸ਼ਿਕਾਇਤਾਂ ਜਾਂ ਗੁਪਤ ਸੂਚਨਾਵਾਂ ਮਿਲ ਰਹੀਆਂ ਸਨ। ਟੀਮਾਂ ਨੇ ਘਰ-ਘਰ ਜਾ ਕੇ ਸ਼ੱਕੀ ਥਾਵਾਂ ਦੀ ਜਾਂਚ ਕੀਤੀ ਤਾਂ ਜੋ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਸਮੱਗਲਰਾਂ ਅਤੇ ਉਨ੍ਹਾਂ ਦੇ ਮਦਦਗਾਰਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਤੇ ਸ਼ਿਕੰਜਾ ਕੱਸਿਆ ਜਾ ਸਕੇ।

ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ: DCP

ਇਸ ਪੂਰੇ ਆਪਰੇਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡੀਸੀਪੀ ਇਨਵੈਸਟੀਗੇਸ਼ਨ ਅੰਮ੍ਰਿਤਸਰ, ਸ੍ਰੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅੱਜ ਦੀ ਇਸ ਵਿਸ਼ੇਸ਼ ਕਾਰਵਾਈ ਦੌਰਾਨ ਜੋ ਵੀ ਵਿਅਕਤੀ ਗ਼ੈਰ-ਕਾਨੂੰਨੀ ਧੰਦਿਆਂ ਜਾਂ ਸ਼ੱਕੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਹਨ, ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

ਸਪਲਾਈ ਚੇਨ ਤੋੜਨ ਤੇ ਜ਼ੋਰ

ਡੀਸੀਪੀ ਵਿਰਕ ਨੇ ਅੱਗੇ ਕਿਹਾ ਕਿ ਪੁਲਿਸ ਦੀ ਇਹ ਕਾਰਵਾਈ ਮਹਿਜ਼ ਗਲੀਆਂ-ਮੁਹੱਲਿਆਂ ਵਿੱਚ ਨਸ਼ਾ ਵੇਚਣ ਵਾਲਿਆਂ ਤੱਕ ਸੀਮਤ ਨਹੀਂ ਰਹੇਗੀ, ਸਗੋਂ ਨਸ਼ਿਆਂ ਦੀ ਮੁੱਖ ਸਪਲਾਈ ਚੇਨ (Supply Chain), ਇਸ ਨੈੱਟਵਰਕ ਦੇ ਅਸਲ ਸਰਗਣਿਆਂ ਅਤੇ ਨਸ਼ਾ ਪ੍ਰਭਾਵਿਤ ਹੌਟਸਪਾਟ ਬਣ ਚੁੱਕੇ ਇਲਾਕਿਆਂ ਤੇ ਤਿੱਖੀ ਨਜ਼ਰ ਰੱਖ ਕੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਅਚਨਚੇਤ ਸਰਚ ਆਪਰੇਸ਼ਨ ਲਗਾਤਾਰ ਜਾਰੀ ਰਹਿਣਗੇ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...