ਅੰਮ੍ਰਿਤਸਰ ‘ਚ ਫੜੀ ਗਈ ਹਥਿਆਰਾਂ ਦੀ ਵੱਡੀ ਖੇਪ, 8 ਪਿਸਤੌਲਾਂ ਸਮੇਤ 103 ਕਾਰਤੂਸ ਜ਼ਬਤ; 2 ਕਾਬੂ
ਪੰਜਾਬ ਦੇ ਡੀਜੀਪੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ 'ਤੇ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ਾਂ 'ਚ ਬੈਠੇ ਹਥਿਆਰ ਤਸਕਰਾਂ ਦੇ ਸੰਪਰਕ 'ਚ ਸਨ। ਪੁਲਿਸ ਅਨੁਸਾਰ ਮੁਲਜ਼ਮ ਵਿਦੇਸ਼ੀ ਸਰੋਤਾਂ ਤੋਂ ਨਾਜਾਇਜ਼ ਹਥਿਆਰ ਮੰਗਵਾਉਣ ਤੇ ਉਨ੍ਹਾਂ ਨੂੰ ਪੰਜਾਬ 'ਚ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕਰਦੇ ਸਨ।
ਅੰਮ੍ਰਿਤਸਰ 'ਚ ਫੜੀ ਗਈ ਹਥਿਆਰਾਂ ਦੀ ਵੱਡੀ ਖੇਪ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਕਥਿਤ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 8 ਨਾਜਾਇਜ਼ .30 ਬੋਰ ਪਿਸਤੌਲ ਤੇ 103 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਦੀ ਇਸ ਕਾਰਵਾਈ ਨੂੰ ਨਾਜਾਇਜ਼ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।
ਪੰਜਾਬ ਦੇ ਡੀਜੀਪੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ‘ਤੇ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ਾਂ ‘ਚ ਬੈਠੇ ਹਥਿਆਰ ਤਸਕਰਾਂ ਦੇ ਸੰਪਰਕ ‘ਚ ਸਨ। ਪੁਲਿਸ ਅਨੁਸਾਰ ਮੁਲਜ਼ਮ ਵਿਦੇਸ਼ੀ ਸਰੋਤਾਂ ਤੋਂ ਨਾਜਾਇਜ਼ ਹਥਿਆਰ ਮੰਗਵਾਉਣ ਤੇ ਉਨ੍ਹਾਂ ਨੂੰ ਪੰਜਾਬ ‘ਚ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕਰਦੇ ਸਨ।
ਵਿਦੇਸ਼ੀ ਤਸਕਰਾਂ ਨਾਲ ਸੰਪਰਕ ਦੀ ਜਾਂਚ
ਪੁਲਿਸ ਹੁਣ ਇਹ ਪਤਾ ਲਗਾਉਣ ‘ਚ ਜੁਟੀ ਹੋਈ ਹੈ ਕਿ ਮੁਲਜ਼ਮਾਂ ਨੇ ਹੁਣ ਤੱਕ ਕਿੰਨੀ ਹਥਿਆਰਾਂ ਦੀਆਂ ਖੇਪਾਂ ਮੰਗਵਾਈਆਂ ਤੇ ਇਹ ਹਥਿਆਰ ਕਿਹੜੇ-ਕਿਹੜੇ ਲੋਕਾਂ ਤੱਕ ਪਹੁੰਚਾਏ ਗਏ। ਇਸ ਦੇ ਨਾਲ ਹੀ ਵਿਦੇਸ਼ ਬੈਠੇ ਤਸਕਰਾਂ ਨਾਲ ਉਨ੍ਹਾਂ ਦੇ ਸੰਪਰਕਾਂ ਤੇ ਹਥਿਆਰਾਂ ਦੀ ਸਪਲਾਈ ਦੇ ਸਰੋਤ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।
ਇਸ ਮਾਮਲੇ ਸਬੰਧੀ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ‘ਚ ਐੱਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
In a major breakthrough, Amritsar Commissionerate Police busts an illegal arms supply network, apprehends 2 accused, and recovers 8 illegal .30 bore pistols along with 103 live cartridges. Preliminary investigation reveals that the accused were allegedly in contact with pic.twitter.com/N5P1XVrYDv
— DGP Punjab Police (@DGPPunjabPolice) September 3, 2026ਇਹ ਵੀ ਪੜ੍ਹੋ
ਨੈੱਟਵਰਕ ਦੀਆਂ ਬੈਕਵਰਡ ਤੇ ਫਾਰਵਰਡ ਲਿੰਕ ਖੰਗਾਲ ਰਹੀ ਪੁਲਿਸ
ਜਾਂਚ ਏਜੰਸੀਆਂ ਹੁਣ ਇਸ ਪੂਰੇ ਨੈੱਟਵਰਕ ਦੀਆਂ ਬੈਕਵਰਡ ਤੇ ਫਾਰਵਰਡ ਲਿੰਕਸ ਦੀ ਜਾਂਚ ਕਰ ਰਹੀਆਂ ਹਨ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਥਿਆਰ ਕਿੱਥੋਂ ਲਿਆਂਦੇ ਜਾਂਦੇ ਸਨ, ਪੰਜਾਬ ‘ਚ ਉਨ੍ਹਾਂ ਨੂੰ ਕੌਣ ਪ੍ਰਾਪਤ ਕਰਦਾ ਸੀ ਤੇ ਅੱਗੇ ਕਿਹੜੇ ਲੋਕਾਂ ਤੱਕ ਪਹੁੰਚਾਇਆ ਜਾਂਦਾ ਸੀ।
ਇਸ ਦੇ ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਪੰਜਾਬ ਦੇ ਕਿਹੜੇ ਅਪਰਾਧਿਕ ਗਿਰੋਹਾਂ ਜਾਂ ਅਪਰਾਧਿਕ ਤੱਤਾਂ ਤੱਕ ਪਹੁੰਚਾਏ ਜਾਣੇ ਸਨ। ਪੁਲਿਸ ਨੂੰ ਉਮੀਦ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਬਾਰੇ ਵੀ ਅਹਿਮ ਜਾਣਕਾਰੀਆਂ ਸਾਹਮਣੇ ਆ ਸਕਦੀਆਂ ਹਨ।
ਕਰਾਸ-ਬਾਰਡਰ ਕਨੈਕਸ਼ਨ ਦੀ ਵੀ ਜਾਂਚ
ਪੁਲਿਸ ਵੱਲੋਂ ਮਾਮਲੇ ‘ਚ ਕਿਸੇ ਵੀ ਸੰਭਾਵਿਤ ਕਰਾਸ-ਬਾਰਡਰ ਕਨੈਕਸ਼ਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਵਿਦੇਸ਼ੀ ਤਸਕਰਾਂ, ਹਥਿਆਰਾਂ ਦੇ ਸਰੋਤ ਤੇ ਪੰਜਾਬ ‘ਚ ਸਪਲਾਈ ਚੇਨ ਨਾਲ ਜੁੜੀਆਂ ਕੜੀਆਂ ਨੂੰ ਜੋੜਨ ‘ਚ ਜੁਟੀਆਂ ਹੋਈਆਂ ਹਨ।
