AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, 12 ਪਿਸਤੌਲਾਂ, 2 ਹੈਂਡ ਗ੍ਰਨੇਡ ਤੇ ਹੈਰੋਇਨ ਸਣੇ 11 ਕਾਬੂ; DGP ਵੱਲੋਂ ਖ਼ੁਲਾਸਾ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧ ਅਤੇ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਜਾਇਜ਼ ਅਸਲੇ ਅਤੇ ਨਸ਼ਾ ਸਪਲਾਈ ਕਰਨ ਵਾਲੇ ਤਿੰਨ ਵੱਖ-ਵੱਖ ਗਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 11 ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, 12 ਪਿਸਤੌਲਾਂ, 2 ਹੈਂਡ ਗ੍ਰਨੇਡ ਤੇ ਹੈਰੋਇਨ ਸਣੇ 11 ਕਾਬੂ; DGP ਵੱਲੋਂ ਖ਼ੁਲਾਸਾ
tv9-punjabi
| Updated On: 03 Nov 2026 18:29 PM IST
Share

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧ ਅਤੇ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਜਾਇਜ਼ ਅਸਲੇ ਅਤੇ ਨਸ਼ਾ ਸਪਲਾਈ ਕਰਨ ਵਾਲੇ ਤਿੰਨ ਵੱਖ-ਵੱਖ ਗਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 11 ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 12 ਨਜਾਇਜ਼ ਪਿਸਤੌਲ, 2 ਹੈਂਡ ਗ੍ਰਨੇਡ, 310.10 ਗ੍ਰਾਮ ਹੈਰੋਇਨ ਅਤੇ 33 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਅਧਿਕਾਰਤ ਐਕਸ (ਪਹਿਲਾਂ ਟਵਿੱਟਰ) ਹੈਂਡਲ ਤੇ ਪੋਸਟ ਸਾਂਝੀ ਕਰਕੇ ਇਸ ਵੱਡੀ ਸਫ਼ਲਤਾ ਦੀ ਪੁਸ਼ਟੀ ਕੀਤੀ ਹੈ।

ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ‘ਚ ਸੀ ਮੁਲਜ਼ਮ

ਡੀਜੀਪੀ ਗੌਰਵ ਯਾਦਵ ਅਨੁਸਾਰ ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਤਫ਼ਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਫੜੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਅਤੇ ਗੈਂਗਸਟਰਾਂ ਦੇ ਸਿੱਧੇ ਰਾਬਤੇ ਵਿੱਚ ਸਨ। ਇਹ ਵਿਦੇਸ਼ੀ ਹੈਂਡਲਰ ਸਰਹੱਦ ਪਾਰੋਂ ਡਰੋਨਾਂ ਦੀ ਵਰਤੋਂ ਕਰਕੇ ਨਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਭਾਰਤੀ ਖੇਤਰ ਵਿੱਚ ਸੁੱਟਦੇ ਸਨ। ਇਸ ਤੋਂ ਬਾਅਦ ਇਹ ਗ੍ਰਿਫ਼ਤਾਰ ਮੁਲਜ਼ਮ ਉਨ੍ਹਾਂ ਖੇਪਾਂ ਨੂੰ ਇਕੱਠਾ ਕਰਕੇ ਅੱਗੇ ਸਥਾਨਕ ਅਪਰਾਧਿਕ ਅਨਸਰਾਂ ਤੱਕ ਪਹੁੰਚਾਉਣ ਦਾ ਕੰਮ ਕਰਦੇ ਸਨ।

ਜਾਂਚ ਦੌਰਾਨ ਇਹ ਵੀ ਖ਼ੁਲਾਸਾ ਹੋਇਆ ਹੈ ਕਿ ਮੁਲਜ਼ਮ ਇਨ੍ਹਾਂ ਹਥਿਆਰਾਂ ਦੀ ਵਰਤੋਂ ਆਮ ਨਾਗਰਿਕਾਂ ਅਤੇ ਕਾਰੋਬਾਰੀਆਂ ਨੂੰ ਡਰਾਉਣ-ਧਮਕਾਉਣ ਅਤੇ ਫ਼ਿਰੌਤੀਆਂ ਵਸੂਲਣ ਲਈ ਕਰਦੇ ਸਨ। ਜਦੋਂ ਕੋਈ ਵਿਅਕਤੀ ਫ਼ਿਰੌਤੀ ਦੇਣ ਤੋਂ ਇਨਕਾਰ ਕਰਦਾ ਸੀ, ਤਾਂ ਇਹ ਗਿਰੋਹ ਉਸ ਦੇ ਘਰ ਜਾਂ ਦੁਕਾਨ ‘ਤੇ ਗੋਲੀਬਾਰੀ ਕਰਕੇ ਦਹਿਸ਼ਤ ਫੈਲਾਉਂਦੇ ਸਨ। ਪੁਲਿਸ ਹੁਣ ਇਸ ਪਹਿਲੂ ਦੀ ਬਾਰੀਕੀ ਨਾਲ ਪੜਤਾਲ ਕਰ ਰਹੀ ਹੈ ਕਿ ਹਾਲ ਹੀ ਵਿੱਚ ਹੋਈਆਂ ਫ਼ਾਇਰਿੰਗ ਦੀਆਂ ਵਾਰਦਾਤਾਂ ਵਿੱਚ ਇਨ੍ਹਾਂ ਵਿੱਚੋਂ ਕਿਹੜੇ-ਕਿਹੜੇ ਮੁਲਜ਼ਮ ਸ਼ਾਮਲ ਸਨ ਅਤੇ ਹਥਿਆਰਾਂ ਦੀ ਸਪਲਾਈ ਚੇਨ ਕਿੱਥੋਂ ਤੱਕ ਫੈਲੀ ਹੋਈ ਸੀ।

ਤਿੰਨ ਥਾਣਿਆਂ ‘ਚ ਕੇਸ ਦਰਜ

ਪੁਲਿਸ ਪ੍ਰਸ਼ਾਸਨ ਨੇ ਇਸ ਕਾਰਵਾਈ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਤਿੰਨ ਵੱਖ-ਵੱਖ ਥਾਣਿਆਂ ਥਾਣਾ ਰਣਜੀਤ ਐਵੇਨਿਊ, ਥਾਣਾ ਛੇਹਰਟਾ ਅਤੇ ਥਾਣਾ ਸੁਲਤਾਨਵਿੰਡ ਵਿੱਚ ਮੁਲਜ਼ਮਾਂ ਖ਼ਿਲਾਫ਼ ਵੱਖੋ-ਵੱਖਰੀਆਂ ਤਿੰਨ ਐੱਫ.ਆਈ.ਆਰ. (FIRs) ਦਰਜ ਕੀਤੀਆਂ ਹਨ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਅਤੇ ਸਰਗਣਿਆਂ ਦੇ ਨਾਵਾਂ ਦਾ ਪਤਾ ਲਗਾਇਆ ਜਾ ਸਕੇ। ਇਸ ਦੇ ਨਾਲ ਹੀ ਪੁਲਿਸ ਹਥਿਆਰਾਂ ਅਤੇ ਨਸ਼ਿਆਂ ਦੀ ਸਪਲਾਈ ਲੜੀ ਦੇ ਅਗਲੇ-ਪਿਛਲੇ ਸਾਰੇ ਸੰਪਰਕਾਂ ਨੂੰ ਖੰਗਾਲਣ ਵਿੱਚ ਜੁਟੀ ਹੋਈ ਹੈ ਤਾਂ ਜੋ ਪੂਰੇ ਗਿਰੋਹ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।

Follow Us
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ...
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ...
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ...
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!...
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...