AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਪੁਲਿਸ ਨੇ 6 ਆਧੁਨਿਕ ਪਿਸਤੌਲ, ਹੈਰੋਇਨ ਤੇ ਅਫ਼ੀਮ ਸਮੇਤ ਡਰੱਗ ਮਨੀ ਕੀਤੀ ਬਰਾਮਦ; 2 ਤਸਕਰ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਮਾਡਿਊਲ ਦਾ ਭੰਡਾਫੋੜ ਕਰਦਿਆਂ 2 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀਆਂ ਦੇ ਕਬਜ਼ੇ 'ਚੋਂ 6 ਆਧੁਨਿਕ ਪਿਸਤੌਲ, 1 ਕਿੱਲੋ ਹੈਰੋਇਨ, 1 ਕਿੱਲੋ ਅਫ਼ੀਮ ਅਤੇ ਤਸਕਰੀ ਨਾਲ ਜੁੜੀ 10 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਅੰਮ੍ਰਿਤਸਰ ਪੁਲਿਸ ਨੇ 6 ਆਧੁਨਿਕ ਪਿਸਤੌਲ, ਹੈਰੋਇਨ ਤੇ ਅਫ਼ੀਮ ਸਮੇਤ ਡਰੱਗ ਮਨੀ ਕੀਤੀ ਬਰਾਮਦ; 2 ਤਸਕਰ ਕਾਬੂ
lalit-sharma
| Published: 23 Jul 2026 16:34 PM IST
Share

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਮਾਡਿਊਲ ਦਾ ਭੰਡਾਫੋੜ ਕਰਦਿਆਂ 2 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀਆਂ ਦੇ ਕਬਜ਼ੇ ‘ਚੋਂ 6 ਆਧੁਨਿਕ ਪਿਸਤੌਲ, 1 ਕਿੱਲੋ ਹੈਰੋਇਨ, 1 ਕਿੱਲੋ ਅਫ਼ੀਮ ਅਤੇ ਤਸਕਰੀ ਨਾਲ ਜੁੜੀ 10 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਪੁਲਿਸ ਦੀ ਇਸ ਕਾਰਵਾਈ ਨੂੰ ਸੀਮਾ ਪਾਰ ਤੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਵਿਰੁੱਧ ਇੱਕ ਵੱਡੀ ਸਫ਼ਲਤਾ ਮੰਨਿਆ ਜਾ ਰਿਹਾ ਹੈ। ਪ੍ਰਾਰੰਭਿਕ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਦੋਸ਼ੀ ਸਿੱਧੇ ਤੌਰ ‘ਤੇ ਵਿਦੇਸ਼ ਵਿੱਚ ਬੈਠੇ ਇੱਕ ਹੈਂਡਲਰ ਦੇ ਸੰਪਰਕ ਵਿੱਚ ਸਨ। ਇਹੋ ਹੈਂਡਲਰ ਅੰਤਰਰਾਸ਼ਟਰੀ ਸਰਹੱਦ ਰਾਹੀਂ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਭਾਰਤ ਭੇਜਦਾ ਸੀ। ਫੜੇ ਗਏ ਦੋਸ਼ੀਆਂ ਦਾ ਕੰਮ ਹਥਿਆਰਾਂ ਅਤੇ ਨਸ਼ੇ ਦੀ ਇਸ ਖੇਪ ਨੂੰ ਪ੍ਰਾਪਤ ਕਰਕੇ ਪੰਜਾਬ ਵਿੱਚ ਸਰਗਰਮ ਅਪਰਾਧੀਆਂ ਅਤੇ ਤਸਕਰਾਂ ਤੱਕ ਪਹੁੰਚਾਉਣਾ ਸੀ।

ਪੁਲਿਸ ਅਨੁਸਾਰ ਬਰਾਮਦ ਕੀਤੇ ਗਏ ਹਥਿਆਰ ਬੇਹੱਦ ਆਧੁਨਿਕ ਸ਼੍ਰੇਣੀ ਦੇ ਹਨ, ਜਿਨ੍ਹਾਂ ਦੀ ਵਰਤੋਂ ਕਿਸੇ ਵੱਡੀ ਅਪਰਾਧਿਕ ਗਤੀਵਿਧੀ ਵਿੱਚ ਕੀਤੀ ਜਾ ਸਕਦੀ ਸੀ। ਪੁਲਿਸ ਦਾ ਮੰਨਣਾ ਹੈ ਕਿ ਸਮਾਂ ਰਹਿੰਦੇ ਇਸ ਨੈੱਟਵਰਕ ਦਾ ਪਰਦਾਫ਼ਾਸ਼ ਹੋਣ ਨਾਲ ਕਈ ਵੱਡੀਆਂ ਵਾਰਦਾਤਾਂ ਨੂੰ ਟਾਲਣ ਵਿੱਚ ਮਦਦ ਮਿਲੀ ਹੈ।

ਅੰਮ੍ਰਿਤਸਰ ਦੇ ਅਲੱਗ-ਅਲੱਗ ਥਾਣਿਆਂ ‘ਚ FIR ਦਰਜ

ਇਸ ਮਾਮਲੇ ਵਿੱਚ ਥਾਣਾ ਛੇਹਰਟਾ ਅਤੇ ਥਾਣਾ ਕੈਂਟ, ਅੰਮ੍ਰਿਤਸਰ ਵਿੱਚ ਵੱਖ-ਵੱਖ ਐੱਫ.ਆਈ.ਆਰ. (FIR) ਦਰਜ ਕਰ ਲਈਆਂ ਗਈਆਂ ਹਨ। ਪੁਲਿਸ ਹੁਣ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ। ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ। ਇਸ ਦੇ ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਵਿਦੇਸ਼ ਵਿੱਚ ਬੈਠੇ ਹੈਂਡਲਰ ਨਾਲ ਜੁੜੇ ਹੋਰ ਕਿਹੜੇ ਵਿਅਕਤੀ ਹਨ ਅਤੇ ਇਸ ਤਸਕਰੀ ਗਿਰੋਹ ਦਾ ਜਾਲ ਕਿਹੜੇ-ਕਿਹੜੇ ਖੇਤਰਾਂ ਤੱਕ ਫੈਲਿਆ ਹੋਇਆ ਹੈ।

ਸੂਬੇ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਬਣਾਏਗੀ ਪੁਲਿਸ

ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਪੁਲਿਸ ਦਾ ਮੁੱਖ ਉਦੇਸ਼ ਅਜਿਹੇ ਗਿਰੋਹਾਂ ਨੂੰ ਜੜ੍ਹੋਂ ਖ਼ਤਮ ਕਰਨਾ ਅਤੇ ਪੰਜਾਬ ਨੂੰ ਸੁਰੱਖਿਅਤ, ਅਪਰਾਧ ਮੁਕਤ ਅਤੇ ਨਸ਼ਾ ਮੁਕਤ ਬਣਾਉਣਾ ਹੈ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...