ਅੰਮ੍ਰਿਤਸਰ ‘ਚ ਸਰਹੱਦ ਪਾਰ ਦੇ ਦੋ ਨੈੱਟਵਰਕਾਂ ਦਾ ਪਰਦਾਫਾਸ਼: 7 ਪਿਸਤੌਲਾਂ ਸਮੇਤ 2 ਕਿਲੋ 30 ਗ੍ਰਾਮ ਹੈਰੋਇਨ ਬਰਾਮਦ, 5 ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ 7 ਗੈਰ-ਕਾਨੂੰਨੀ ਪਿਸਤੌਲਾਂ ਅਤੇ 2 ਕਿਲੋ 30 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕਰਦਿਆਂ ਕੁੱਲ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 30 ਬੋਰ ਦੇ 4 ਪਿਸਤੌਲ ਅਤੇ 9 ਐਮਐਮ ਦੇ 3 ਪਿਸਤੌਲ ਸ਼ਾਮਲ ਹਨ।
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖਿਲਾਫ ਕਾਰਵਾਈ ਕਰਦਿਆਂ ਸਰਹੱਦ ਪਾਰ ਦੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਕਾਰਵਾਈ ਦੌਰਾਨ ਪੰਜ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਗੈਰ-ਕਾਨੂੰਨੀ ਪਿਸਤੌਲ ਅਤੇ 2 ਕਿਲੋ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਹਥਿਆਰਾਂ ਦੀ ਸਪਲਾਈ ਦਾ ਵਿਦੇਸ਼ੀ ਤਸਕਰਾਂ ਨਾਲ ਸਬੰਧ
ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ‘ਤੇ ਵਿਦੇਸ਼ਾਂ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਅਤੇ ਤਰਨਤਾਰਨ ਖੇਤਰਾਂ ਵਿੱਚ ਸਪਲਾਈ ਕਰਨ ਦੀ ਤਿਆਰੀ ਕਰਨ ਦਾ ਇਲਜ਼ਾਮ ਹੈ। ਪੁਲਿਸ ਹੁਣ ਵਿਦੇਸ਼ੀ ਤਸਕਰਾਂ ਨਾਲ ਉਨ੍ਹਾਂ ਦੇ ਕਥਿਤ ਸਬੰਧਾਂ ਦੀ ਜਾਂਚ ਕਰ ਰਹੀ ਹੈ।
Taking stringent action against crime, Commissionerate Police Amritsar has busted two major networks involved in supplying drugs and illegal weapons from across the border.
During the operation, five accused, identified as Pargat Singh @ Pagga, Janbar Singh, Balwinder Singh @ pic.twitter.com/zBny3snR5Y — Commissionerate Police Amritsar (@cpamritsar) August 13, 2026
ਇਸ ਪੂਰੇ ਮਾਮਲੇ ਵਿੱਚ ਇਸਲਾਮਾਬਾਦ ਪੁਲਿਸ ਸਟੇਸ਼ਨ ਅਤੇ ਅੰਮ੍ਰਿਤਸਰ ਦੇ ਸੁਲਤਾਨਵਿੰਡ ਪੁਲਿਸ ਸਟੇਸ਼ਨ ਵਿੱਚ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਇਹ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ ਕਿ ਇਸ ਨੈੱਟਵਰਕ ਵਿੱਚ ਹੋਰ ਕੌਣ ਸ਼ਾਮਲ ਹੈ ਅਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪੰਜਾਬ ਵਿੱਚ ਕਿਨ੍ਹਾਂ ਤਰੀਕਿਆਂ ਨਾਲ ਪਹੁੰਚਾਈ ਜਾ ਰਹੀ ਸੀ।
ਪੁਲਿਸ ਹਰ ਪਹਿਲੂ ਤੋਂ ਕਰ ਰਹੀ ਜਾਂਚ
ਜਾਂਚ ਏਜੰਸੀਆਂ ਮੁਲਜ਼ਮਾਂ ਦੇ ਅੱਗੇ ਅਤੇ ਪਿੱਛੇ ਲਿੰਕਾਂ ਦੀ ਜਾਂਚ ਕਰ ਰਹੀਆਂ ਹਨ। ਸਰਹੱਦ ਪਾਰ ਦੇ ਹੈਂਡਲਰਾਂ ਅਤੇ ਉਨ੍ਹਾਂ ਦੇ ਸਥਾਨਕ ਸੰਪਰਕਾਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਪੁਲਿਸ ਦਾ ਕਹਿਣਾ ਹੈ ਕਿ ਹੋਰ ਜਾਂਚ ਨਾਲ ਇਸ ਨੈੱਟਵਰਕ ਨਾਲ ਜੁੜੇ ਹੋਰ ਸ਼ੱਕੀ ਵਿਅਕਤੀਆਂ ਅਤੇ ਸਪਲਾਈ ਚੇਨਾਂ ਦਾ ਪਤਾ ਲੱਗ ਸਕਦਾ ਹੈ।।
