AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ਪਾਕਿਸਤਾਨੀ ISI ਦੇ ਨੈੱਟਵਰਕ ਦਾ ਪਰਦਾਫਾਸ਼; 6 ਤਸਕਰਾਂ ਕੋਲੋਂ ਮਿਲੀ ਹੈਰੋਇਨ ਤੇ ਖ਼ਤਰਨਾਕ ਹਥਿਆਰ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਦੇਸ਼ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਅੰਤਰਰਾਸ਼ਟਰੀ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ।

ਅੰਮ੍ਰਿਤਸਰ 'ਚ ਪਾਕਿਸਤਾਨੀ ISI ਦੇ ਨੈੱਟਵਰਕ ਦਾ ਪਰਦਾਫਾਸ਼; 6 ਤਸਕਰਾਂ ਕੋਲੋਂ ਮਿਲੀ ਹੈਰੋਇਨ ਤੇ ਖ਼ਤਰਨਾਕ ਹਥਿਆਰ
Image Credit: @DGPPunjabPolice
lalit-sharma
| Published: 15 Mar 2026 16:05 PM IST

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਦੇਸ਼ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਅੰਤਰਰਾਸ਼ਟਰੀ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 6 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਅਤਿ-ਆਧੁਨਿਕ ਵਿਦੇਸ਼ੀ ਹਥਿਆਰ ਬਰਾਮਦ ਕੀਤੇ ਗਏ ਹਨ।

ਬਰਾਮਦਗੀ ਦਾ ਵੇਰਵਾ

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 3.513 ਕਿਲੋਗ੍ਰਾਮ ਹੈਰੋਇਨ, 60 ਜ਼ਿੰਦਾ ਕਾਰਤੂਸ ਅਤੇ 6 ਬੇਹੱਦ ਆਧੁਨਿਕ ਪਿਸਤੌਲ ਬਰਾਮਦ ਹੋਏ ਹਨ। ਇਹ ਹਥਿਆਰ PX 5.7×28 mm TISAS Turkey ਸੀਰੀਜ਼ ਦੇ ਹਨ। ਪੁਲਿਸ ਮੁਤਾਬਕ ਇਹ ਪਿਸਤੌਲ ਪਹਿਲੀ ਵਾਰ ਅਜਿਹੇ ਮਾਮਲਿਆਂ ਵਿੱਚ ਫੜੇ ਗਏ ਹਨ। ਇਹ ਹਥਿਆਰ ਆਪਣੀ ਜ਼ਬਰਦਸਤ ਪੈਨਟਰੇਸ਼ਨ ਪਾਵਰ ਅਤੇ ਆਟੋਮੈਟਿਕ ਫਾਇਰਿੰਗ ਸਮਰੱਥਾ ਕਾਰਨ ਬਹੁਤ ਹੀ ਘਾਤਕ ਅਤੇ ਖ਼ਤਰਨਾਕ ਮੰਨੇ ਜਾਂਦੇ ਹਨ।

ਪਾਕਿਸਤਾਨੀ ISI ਨਾਲ ਸਬੰਧ

ਮੁੱਢਲੀ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਇਹ ਮੋਡੀਊਲ ਸਿੱਧੇ ਤੌਰ ‘ਤੇ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਅਤੇ ਹੈਂਡਲਰਾਂ ਦੇ ਸੰਪਰਕ ਵਿੱਚ ਸੀ। ਜਾਂਚ ਵਿੱਚ ਪਾਕਿਸਤਾਨੀ ਆਈ.ਐਸ.ਆਈ. ਏਜੰਟ ਸ਼ਹਜ਼ਾਦ ਭੱਟੀ ਦਾ ਨਾਮ ਪ੍ਰਮੁੱਖਤਾ ਨਾਲ ਸਾਹਮਣੇ ਆਇਆ ਹੈ। ਸ਼ਹਜ਼ਾਦ ਭੱਟੀ ਭਾਰਤ ਵਿੱਚ ਹਥਿਆਰਾਂ ਅਤੇ ਨਸ਼ਿਆਂ ਦੀ ਸਪਲਾਈ ਦਾ ਨੈੱਟਵਰਕ ਚਲਾ ਰਿਹਾ ਸੀ। ਪੁਲਿਸ ਹੁਣ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਇਸ ਤੋਂ ਪਹਿਲਾਂ ਕਿੰਨੀਆਂ ਕਨਸਾਈਨਮੈਂਟਾਂ ਭਾਰਤ ਭੇਜੀਆਂ ਜਾ ਚੁੱਕੀਆਂ ਹਨ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ

ਫੜੇ ਗਏ ਮੁਲਜ਼ਮਾਂ ਵਿੱਚ ਕਰਨ ਅਤੇ ਗੁਰਪ੍ਰੀਤ ਗੋਪੀ ਮੁੱਖ ਹਨ। ਇਸ ਤੋਂ ਇਲਾਵਾ ਮੱਖਣਦੀਨ, ਰਾਕੇਸ਼ ਕੇਸ਼ੂ, ਜਮਕੌਰ ਸਿੰਘ ਅਤੇ ਜਸਬੀਰ ਵੀਰਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਰਾਕੇਸ਼ ਕੇਸ਼ੂ ਇੱਕ ਪੁਰਾਣਾ ਅਪਰਾਧੀ ਹੈ, ਜਿਸ ਵਿਰੁੱਧ ਪਹਿਲਾਂ ਹੀ ਨਸ਼ਾ ਤਸਕਰੀ ਅਤੇ ਹਥਿਆਰਾਂ ਨਾਲ ਸਬੰਧਤ ਚਾਰ ਅਪਰਾਧਿਕ ਮਾਮਲੇ ਦਰਜ ਹਨ। ਇਸ ਸਬੰਧੀ ਥਾਣਾ ਗੇਟ ਹਕੀਮਾ, ਛੇਹਰਟਾ ਅਤੇ ਵੇਰਕਾ ਵਿੱਚ ਮੁਕੱਦਮੇ ਦਰਜ ਕਰਕੇ ਪੁਲਿਸ ਪੂਰੇ ਨੈੱਟਵਰਕ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।

ਨੌਜਵਾਨਾਂ ਅਤੇ ਮਾਪਿਆਂ ਨੂੰ ਅਪੀਲ

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਮਾਜ ਅਤੇ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਇੱਕ ਭਾਵੁਕ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਥੋੜ੍ਹੇ ਜਿਹੇ ਪੈਸਿਆਂ ਦੇ ਲਾਲਚ ਵਿੱਚ ਆ ਕੇ ਅਜਿਹੇ ਗੈਰ-ਕਾਨੂੰਨੀ ਕੰਮਾਂ ਵਿੱਚ ਫਸ ਕੇ ਆਪਣੀ ਜ਼ਿੰਦਗੀ ਬਰਬਾਦ ਨਾ ਕਰਨ। ਉਨ੍ਹਾਂ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਅਤੇ ਉਨ੍ਹਾਂ ਨੂੰ ਸਹੀ ਰਸਤੇ ‘ਤੇ ਚੱਲਣ ਲਈ ਪ੍ਰੇਰਿਤ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਮਿਹਨਤ ਦੀ ਕਮਾਈ ਵਿੱਚ ਹੀ ਅਸਲੀ ਬਰਕਤ ਅਤੇ ਇੱਜ਼ਤ ਹੈ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...