AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ‘ਚ ਸਰਹੱਦ ਪਾਰੋਂ ਹਥਿਆਰ ਮੰਗਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼, 10 ਪਿਸਤੌਲਾਂ ਸਮੇਤ 4 ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮ ਵੱਲੋਂ ਫੜੇ ਗਏ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਅਤਿ-ਆਧੁਨਿਕ ਪਿਸਤੌਲ ਅਤੇ ਭਾਰੀ ਮਾਤਰਾ ਵਿੱਚ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਅੰਮ੍ਰਿਤਸਰ 'ਚ ਸਰਹੱਦ ਪਾਰੋਂ ਹਥਿਆਰ ਮੰਗਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼, 10 ਪਿਸਤੌਲਾਂ ਸਮੇਤ 4 ਕਾਬੂ
lalit-sharma
| Published: 27 Jun 2026 13:34 PM IST
Share

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮ ਵੱਲੋਂ ਫੜੇ ਗਏ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਅਤਿ-ਆਧੁਨਿਕ ਪਿਸਤੌਲ ਅਤੇ ਭਾਰੀ ਮਾਤਰਾ ਵਿੱਚ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਸ਼ੁਰੂਆਤੀ ਜਾਂਚ-ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਇਹ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਨਾਮੀ ਤਸਕਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਇਹ ਮੁਲਜ਼ਮ ਸਰਹੱਦ ਪਾਰੋਂ ਭੇਜੀ ਗਈ ਹਥਿਆਰਾਂ ਦੀ ਖੇਪ ਨੂੰ ਪ੍ਰਾਪਤ ਕਰਦੇ ਸਨ ਅਤੇ ਫਿਰ ਉਨ੍ਹਾਂ ਨੂੰ ਅੱਗੇ ਅਪਰਾਧਿਕ ਅਨਸਰਾਂ ਤੱਕ ਪਹੁੰਚਾਉਣ ਦਾ ਕੰਮ ਕਰਦੇ ਸਨ। ਪੁਲਿਸ ਨੂੰ ਪੂਰਾ ਖ਼ਦਸ਼ਾ ਹੈ ਕਿ ਇਸ ਨੈੱਟਵਰਕ ਦੀਆਂ ਤਾਰਾਂ ਸੰਗਠਿਤ ਅੰਤਰਰਾਸ਼ਟਰੀ ਅਪਰਾਧ ਨਾਲ ਜੁੜੀਆਂ ਹੋ ਸਕਦੀਆਂ ਹਨ।

ਥਾਣਾ ਛੇਹਰਟਾ ਅਤੇ ਮਕਬੂਲਪੁਰਾ ਵਿਖੇ ਐੱਫ.ਆਈ.ਆਰ. ਦਰਜ

ਇਸ ਪੂਰੇ ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਛੇਹਰਟਾ ਅਤੇ ਥਾਣਾ ਮਕਬੂਲਪੁਰਾ ਵਿੱਚ ਮੁਕੱਦਮੇ ਦਰਜ ਕਰ ਲਏ ਗਏ ਹਨ। ਪੁਲਿਸ ਹੁਣ ਇਸ ਪੂਰੇ ਗੈਰ-ਕਾਨੂੰਨੀ ਨੈੱਟਵਰਕ ਦੀਆਂ ਕੜੀਆਂ ਨੂੰ ਆਪਸ ਵਿੱਚ ਜੋੜਨ ਦੀ ਕੋਸ਼ਿਸ਼ ਵਿੱਚ ਜੁਟੀ ਹੋਈ ਹੈ। ਜਾਂਚ ਦੌਰਾਨ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹਥਿਆਰ ਅਸਲ ਵਿੱਚ ਕਿੱਥੋਂ ਆਏ ਸਨ, ਇਹ ਕਿਹੜੇ-ਕਿਹੜੇ ਲੋਕਾਂ ਤੱਕ ਪਹੁੰਚਾਏ ਜਾਣੇ ਸਨ ਅਤੇ ਇਸ ਹਥਿਆਰ ਤਸਕਰੀ ਦੇ ਗਿਰੋਹ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।

ਜਾਂਚ ਦੌਰਾਨ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਦੇ ਆਧਾਰ ‘ਤੇ ਅੱਗੇ ਵੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਇਸ ਨੈੱਟਵਰਕ ਨਾਲ ਜੁੜੇ ਤਮਾਮ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਵਿਦੇਸ਼ ਵਿੱਚ ਬੈਠੇ ਮੁੱਖ ਤਸਕਰ ਅਤੇ ਉਸ ਦੇ ਸਥਾਨਕ ਸੰਪਰਕਾਂ (ਲੋਕਲ ਲਿੰਕਸ) ਦੀ ਪਛਾਣ ਕਰਨ ਦੀ ਪ੍ਰਕਿਰਿਆ ਵੀ ਤੇਜ਼ੀ ਨਾਲ ਚੱਲ ਰਹੀ ਹੈ। ਫਿਲਹਾਲ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਜਾਰੀ ਹੈ ਅਤੇ ਪੁਲਿਸ ਨੂੰ ਉਮੀਦ ਹੈ ਕਿ ਇਸ ਨੈੱਟਵਰਕ ਨਾਲ ਜੁੜੇ ਹੋਰਨਾਂ ਲੋਕਾਂ ਬਾਰੇ ਵੀ ਜਲਦ ਹੀ ਕੁਝ ਅਹਿਮ ਸੁਰਾਗ ਹੱਥ ਲੱਗਣਗੇ।

Follow Us
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...