AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਪੁਲਿਸ ਵੱਲੋਂ ਹਥਿਆਰਾਂ ਤੇ ਡਰੱਗ ਤਸਕਰ ਗਿਰੋਹ ਦਾ ਪਰਦਾਫਾਸ਼; 10 ਪਿਸਤੌਲ, ਹੈਰੋਇਨ ਸਣੇ 3 ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਨੇ ਕੌਮਾਂਤਰੀ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 10 ਆਧੁਨਿਕ ਪਿਸਤੌਲਾਂ, ਲਗਭਗ ਸਵਾ ਕਿਲੋ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।

ਅੰਮ੍ਰਿਤਸਰ ਪੁਲਿਸ ਵੱਲੋਂ ਹਥਿਆਰਾਂ ਤੇ ਡਰੱਗ ਤਸਕਰ ਗਿਰੋਹ ਦਾ ਪਰਦਾਫਾਸ਼; 10 ਪਿਸਤੌਲ, ਹੈਰੋਇਨ ਸਣੇ 3 ਗ੍ਰਿਫ਼ਤਾਰ
ਅੰਮ੍ਰਿਤਸਰ ਪੁਲਿਸ ਵੱਲੋਂ ਹਥਿਆਰਾਂ ਤੇ ਡਰੱਗ ਤਸਕਰ ਗਿਰੋਹ ਦਾ ਪਰਦਾਫਾਸ਼; 10 ਪਿਸਤੌਲ, ਹੈਰੋਇਨ ਸਣੇ 3 ਗ੍ਰਿਫ਼ਤਾਰ
lalit-sharma
| Updated On: 19 Oct 2026 16:20 PM IST
Share

ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਨਾਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਕੌਮਾਂਤਰੀ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 10 ਆਧੁਨਿਕ ਪਿਸਤੌਲਾਂ, ਲਗਭਗ ਸਵਾ ਕਿਲੋ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਦੱਸਿਆ ਕਿ ਇਹ ਸਾਰੀ ਬਰਾਮਦਗੀ ਸ਼ਹਿਰ ਦੇ ਕੈਂਟੋਨਮੈਂਟ (ਛਾਉਣੀ) ਇਲਾਕੇ ਵਿੱਚੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਬੀਰ ਸਿੰਘ ਉਰਫ਼ ਰਾਜਾ (24 ਸਾਲ), ਗੌਤਮ ਉਰਫ਼ ਅਜੈ (28 ਸਾਲ) ਅਤੇ ਰਵੀ ਸ਼ੇਰ ਸਿੰਘ (22 ਸਾਲ) ਵਜੋਂ ਹੋਈ ਹੈ।

ਮੁੱਖ ਮੁਲਜ਼ਮ ਖ਼ਿਲਾਫ਼ NDPS ਐਕਟ ਤਹਿਤ 5 ਮਾਮਲੇ ਦਰਜ

ਪੁਲਿਸ ਕਮਿਸ਼ਨਰ ਅਨੁਸਾਰ, ਮੁਲਜ਼ਮਾਂ ਦਾ ਪਹਿਲਾਂ ਵੀ ਅਪਰਾਧਿਕ ਰਿਕਾਰਡ ਰਿਹਾ ਹੈ। ਮੁੱਖ ਮੁਲਜ਼ਮ ਰਾਜਬੀਰ ਸਿੰਘ ਖ਼ਿਲਾਫ਼ ਪਹਿਲਾਂ ਹੀ ਐੱਨਡੀਪੀਐੱਸ (NDPS) ਐਕਟ ਤਹਿਤ 5 ਮਾਮਲੇ ਦਰਜ ਹਨ ਅਤੇ ਮੌਜੂਦਾ ਮਾਮਲਾ ਉਸ ਖ਼ਿਲਾਫ਼ ਛੇਵਾਂ ਕੇਸ ਹੈ, ਜੋ ਆਰਮਜ਼ ਐਕਟ ਤਹਿਤ ਦਰਜ ਕੀਤਾ ਗਿਆ ਹੈ। ਉਹ ਪਲੰਬਰ ਦਾ ਕੰਮ ਕਰਦਾ ਸੀ। ਦੂਜਾ ਮੁਲਜ਼ਮ ਗੌਤਮ ਬਾਊਂਸਰ ਵਜੋਂ ਕੰਮ ਕਰਦਾ ਸੀ ਅਤੇ ਉਸ ਖ਼ਿਲਾਫ਼ ਆਰਮਜ਼ ਐਕਟ ਤਹਿਤ 2 ਮਾਮਲੇ ਦਰਜ ਹਨ। ਤੀਜਾ ਮੁਲਜ਼ਮ ਰਵੀ ਸ਼ੇਰ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਹੈ।

ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਸ ਪੂਰੇ ਨੈੱਟਵਰਕ ਦੇ ਤਾਰ ਰਵੀ ਸ਼ੇਰ ਸਿੰਘ ਰਾਹੀਂ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਜੁੜੇ ਹੋਏ ਸਨ। ਪੁਲਿਸ ਅਨੁਸਾਰ, ਪਾਕਿਸਤਾਨ ਤੋਂ ਡਰੋਨਾਂ ਰਾਹੀਂ ਸਰਹੱਦ ਪਾਰ ਕਰਕੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਭਾਰਤ ਭੇਜੀਆਂ ਜਾਂਦੀਆਂ ਸਨ।

ਗੌਤਮ ਅਤੇ ਰਾਜਬੀਰ ਡਰਾਪਿੰਗ ਜ਼ੋਨ ਤੋਂ ਇਹ ਖੇਪਾਂ ਚੁੱਕ ਕੇ ਅੱਗੇ ਰਵੀ ਸ਼ੇਰ ਸਿੰਘ ਨੂੰ ਸੌਂਪਦੇ ਸਨ। ਇਸ ਤੋਂ ਬਾਅਦ ਇਹ ਹਥਿਆਰ ਸਥਾਨਕ ਅਪਰਾਧੀਆਂ, ਫਿਰੌਤੀਆਂ ਮੰਗਣ ਵਾਲਿਆਂ ਅਤੇ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹਾਂ ਤੱਕ ਪਹੁੰਚਾਏ ਜਾਂਦੇ ਸਨ।

ਕਮਿਸ਼ਨਰ ਨੇ ਹਥਿਆਰਾਂ ਦੀ ਬਦਲਦੀ ਕਿਸਮ ‘ਤੇ ਚਿੰਤਾ ਪ੍ਰਗਟਾਈ

ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਹਥਿਆਰਾਂ ਦੀ ਬਦਲਦੀ ਕਿਸਮ ‘ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪਹਿਲਾਂ ਉੱਤਰ ਪ੍ਰਦੇਸ਼ ਜਾਂ ਬਿਹਾਰ ਤੋਂ ਦੇਸੀ ਕੱਟੇ ਅਤੇ ਪਿਸਤੌਲ ਲਿਆਂਦੇ ਜਾਂਦੇ ਸਨ, ਪਰ ਹੁਣ ਡਰੋਨ ਤਕਨੀਕ ਰਾਹੀਂ ਪਾਕਿਸਤਾਨ ਤੋਂ ਆਧੁਨਿਕ ਅਤੇ ਘਾਤਕ ਹਥਿਆਰ ਆਸਾਨੀ ਨਾਲ ਪਹੁੰਚ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਹ ਹਥਿਆਰ ਸਸਤੇ ਹੋਣ ਦੇ ਨਾਲ-ਨਾਲ ਚਲਾਉਣ ਵਿੱਚ ਆਸਾਨ ਅਤੇ ਵਧੇਰੇ ਘਾਤਕ ਵੀ ਹੁੰਦੇ ਹਨ, ਜਿਸ ਕਾਰਨ ਇਨ੍ਹਾਂ ਦੀ ਮੰਗ ਵਧ ਰਹੀ ਹੈ। ਬਰਾਮਦ ਕੀਤੇ ਗਏ 10 ਪਿਸਤੌਲਾਂ ਵਿੱਚੋਂ 3 ਗਲੌਕ (Glock) ਪਿਸਤੌਲ ਅਤੇ 7 ਪਿਸਤੌਲ .30 ਬੋਰ ਦੇ ਹਨ।

ਮੁਲਜ਼ਮਾਂ ਦੀ ਉਮਰ 22 ਤੋਂ 28 ਸਾਲ ਦੇ ਵਿਚਕਾਰ ਹੋਣ ‘ਤੇ ਚਿੰਤਾ ਜ਼ਾਹਰ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਨੌਜਵਾਨ ਥੋੜ੍ਹੇ ਜਿਹੇ ਪੈਸਿਆਂ ਦੇ ਲਾਲਚ ਵਿੱਚ ਇਸ ਅਪਰਾਧਿਕ ਜਾਲ ਵਿੱਚ ਫਸ ਰਹੇ ਹਨ। ਉਨ੍ਹਾਂ ਅਨੁਸਾਰ, ਨੌਜਵਾਨਾਂ ਨੂੰ ਹਰ ਖੇਪ ਪਹੁੰਚਾਉਣ ਬਦਲੇ ਲਗਭਗ 10 ਤੋਂ 20 ਹਜ਼ਾਰ ਰੁਪਏ ਦਿੱਤੇ ਜਾਂਦੇ ਸਨ।

ਉਨ੍ਹਾਂ ਸਪੱਸ਼ਟ ਕਿਹਾ ਕਿ ਅੱਜਕੱਲ੍ਹ ਸਮਾਜ ਵਿੱਚ ਵਧ ਰਹੇ ਅਪਰਾਧਾਂ ਅਤੇ ਗੈਂਗਸਟਰ ਸੱਭਿਆਚਾਰ ਪਿੱਛੇ ਸੋਸ਼ਲ ਮੀਡੀਆ, ਖ਼ਾਸ ਕਰਕੇ ਇੰਸਟਾਗ੍ਰਾਮ ਵਰਗੇ ਪਲੇਟਫਾਰਮਾਂ ਦੀ ਵੀ ਵੱਡੀ ਭੂਮਿਕਾ ਹੈ। ਸੋਸ਼ਲ ਮੀਡੀਆ ਰਾਹੀਂ ਨੌਜਵਾਨ ਗੁੰਮਰਾਹ ਹੋ ਕੇ ਅਪਰਾਧ ਦੀ ਦੁਨੀਆ ਵੱਲ ਆਕਰਸ਼ਿਤ ਹੋ ਰਹੇ ਹਨ।

ਪੁੱਛਗਿੱਛ ਦੌਰਾਨ ਹੋਣਗੇ ਅਹਿਮ ਖੁਲਾਸੇ

ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਕੈਂਟੋਨਮੈਂਟ ਵਿਖੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅੱਗੇ ਅਤੇ ਪਿੱਛੇ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਹਥਿਆਰਾਂ ਅਤੇ ਨਸ਼ਿਆਂ ਦੀ ਇਹ ਖੇਪ ਕਿਹੜੇ-ਕਿਹੜੇ ਵਿਅਕਤੀਆਂ ਤੱਕ ਪਹੁੰਚਾਈ ਜਾਣੀ ਸੀ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਅਪਰਾਧ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Follow Us
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ...
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...