AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ਪੁਲਿਸ ਵੱਲੋਂ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼, 5 ਮੁਲਜ਼ਮ ਸਣੇ 8 ਅਤਿਆਧੁਨਿਕ ਪਿਸਤੌਲਾਂ ਤੇ ਜਿੰਦਾ ਕਾਰਤੂਸ ਬਰਾਮਦ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸ ਦੌਰਾਨ ਪੁਲਿਸ ਨੇ ਅੰਤਰ ਰਾਜੀ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਪੁਲਿਸ ਨੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਤੋਂ 8 ਅਤਿਆਧੁਨਿਕ ਪਿਸਤੌਲਾਂ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਮੁਲਜ਼ਮ ਵਿਦੇਸ਼ੀ ਤਸਕਰਾਂ ਅਤੇ ਪਾਕਿਸਤਾਨੀ ਹੈਂਡਲਰਾਂ ਨਾਲ ਜੁੜੇ ਹੋਏ ਸਨ ਅਤੇ ਡਰੋਨ ਰਾਹੀਂ ਹਥਿਆਰ ਮੰਗਵਾਉਂਦਾ ਸਨ।

ਅੰਮ੍ਰਿਤਸਰ ਪੁਲਿਸ ਵੱਲੋਂ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼, 5 ਮੁਲਜ਼ਮ ਸਣੇ 8 ਅਤਿਆਧੁਨਿਕ ਪਿਸਤੌਲਾਂ ਤੇ ਜਿੰਦਾ ਕਾਰਤੂਸ ਬਰਾਮਦ
tv9-punjabi
| Updated On: 27 May 2026 18:15 PM IST
Share

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਅੰਤਰਰਾਜੀ ਗੈਰਕਾਨੂੰਨੀ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼ ਕਰਦਿਆਂ ਪੰਜ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਆਰੋਪੀਆਂ ਦੇ ਕਬਜ਼ੇ ਵਿੱਚੋਂ 8 ਅਤਿਆਧੁਨਿਕ ਪਿਸਤੌਲਾਂ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਦੀ ਇਸ ਕਾਰਵਾਈ ਨੂੰ ਪੰਜਾਬ ਵਿੱਚ ਸੰਗਠਿਤ ਅਪਰਾਧ ਅਤੇ ਸਰਹੱਦ ਪਾਰ ਤੋਂ ਹੋ ਰਹੀ ਤਸਕਰੀ ਖ਼ਿਲਾਫ਼ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।

ਇਸ ਮਾਮਲੇ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਰਗਨਾਈਜ਼ਡ ਕਰਾਈਮ ਅਤੇ ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਨੂੰ ਇੱਕ ਮਹੱਤਵਪੂਰਨ ਇੰਟੈਲੀਜੈਂਸ ਇਨਪੁਟ ਮਿਲਿਆ ਸੀ, ਜਿਸ ਦੇ ਆਧਾਰ ਤੇ ਇਹ ਕਾਰਵਾਈ ਕੀਤੀ ਗਈ।

ਪਾਕਿਸਤਾਨੀ ਹੈਂਡਲਰਾਂ ਨਾਲ ਜੁੜੇ ਹੋਏ ਸਨ ਮੁਲਜ਼ਮ

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨੀ ਹੈਂਡਲਰਾਂ ਅਤੇ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ। ਇਹ ਆਰੋਪੀ ਡਰੋਨ ਰਾਹੀਂ ਭਾਰਤ-ਪਾਕ ਸਰਹੱਦ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਮੰਗਵਾਉਂਦੇ ਸਨ। ਉਨ੍ਹਾਂ ਦੱਸਿਆ ਕਿ ਇਹ ਤਸਕਰੀ ਨੈੱਟਵਰਕ ਖ਼ਾਸ ਤੌਰ ਤੇ ਤਰਨਤਾਰਨ ਅਤੇ ਅਟਾਰੀ ਸੈਕਟਰ ਰਾਹੀਂ ਚਲਾਇਆ ਜਾ ਰਿਹਾ ਸੀ। ਆਰੋਪੀ ਸੋਸ਼ਲ ਮੀਡੀਆ ਐਪਸ ਅਤੇ ਵਰਚੁਅਲ ਨੰਬਰਾਂ ਰਾਹੀਂ ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ਵਿੱਚ ਰਹਿੰਦੇ ਸਨ।

ਭੁੱਲਰ ਨੇ ਦੱਸਿਆ ਕਿ ਬਰਾਮਦ ਕੀਤੇ ਹਥਿਆਰਾਂ ਵਿੱਚ 9 ਐਮਐਮ ਦੀਆਂ ਅਤਿਆਧੁਨਿਕ ਪਿਸਤੌਲਾਂ, ਚਾਈਨਾ ਮੇਡ ਹਥਿਆਰ ਅਤੇ ਹੋਰ ਵਿਦੇਸ਼ੀ ਹਥਿਆਰ ਸ਼ਾਮਲ ਹਨ। ਗ੍ਰਿਫ਼ਤਾਰ ਆਰੋਪੀਆਂ ਦੀ ਪਹਿਚਾਣ ਅਰਸ਼ਦੀਪ ਸਿੰਘ, ਮਨਪ੍ਰੀਤ ਸਿੰਘ ਉਰਫ਼ ਮਨ, ਸੁਖਰਾਜ ਸਿੰਘ ਉਰਫ਼ ਬਿੱਲਾ, ਰਾਹੁਲ ਗਿੱਲ ਅਤੇ ਅਰਸ਼ਦੀਪ ਗਾਗੜ ਵਜੋਂ ਹੋਈ ਹੈ। ਪੁਲਿਸ ਮੁਤਾਬਕ ਸਾਰੇ ਆਰੋਪੀਆਂ ਦਾ ਅਪਰਾਧਿਕ ਪਿਛੋਕੜ ਰਿਹਾ ਹੈ ਅਤੇ ਕਈਆਂ ਖ਼ਿਲਾਫ਼ ਪਹਿਲਾਂ ਤੋਂ ਕਤਲ, ਐਨਡੀਪੀਐਸ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਹਨ।

ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਹਿਲਾਂ ਜੇਲ੍ਹਾਂ ਵਿੱਚ ਰਹਿ ਚੁੱਕੇ ਹਨ। ਜਿੱਥੇ ਉਨ੍ਹਾਂ ਦੀ ਜਾਣ-ਪਛਾਣ ਹੋਰ ਅਪਰਾਧੀਆਂ ਅਤੇ ਤਸਕਰੀ ਨੈੱਟਵਰਕ ਨਾਲ ਜੁੜੇ ਲੋਕਾਂ ਨਾਲ ਹੋਈ। ਬਾਅਦ ਵਿੱਚ ਵਿਦੇਸ਼ੀ ਹੈਂਡਲਰਾਂ ਵੱਲੋਂ ਲਾਲਚ ਦੇ ਕੇ ਉਨ੍ਹਾਂ ਨੂੰ ਇਸ ਨੈੱਟਵਰਕ ਨਾਲ ਜੋੜਿਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਇਹ ਮੋਡੀਊਲ ਕਾਫੀ ਸਮੇਂ ਤੋਂ ਸਰਗਰਮ ਸੀ ਅਤੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਤੱਕ ਗੈਰਕਾਨੂੰਨੀ ਹਥਿਆਰ ਪਹੁੰਚਾਉਣ ਦਾ ਕੰਮ ਕਰ ਰਿਹਾ ਸੀ।

ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਜਾਰੀ

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਛੇਹਰਟਾ ਵਿੱਚ ਆਰੋਪੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਹੁਣ ਇਨ੍ਹਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਖੰਗਾਲ ਰਹੀ ਹੈ ਤਾਂ ਜੋ ਇਸ ਗਿਰੋਹ ਨਾਲ ਜੁੜੇ ਹੋਰ ਲੋਕਾਂ ਨੂੰ ਵੀ ਕਾਬੂ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰੀ, ਹਥਿਆਰ ਤਸਕਰੀ ਅਤੇ ਗੈਂਗਸਟਰ ਨੈੱਟਵਰਕ ਨੂੰ ਖ਼ਤਮ ਕਰਨ ਲਈ ਲਗਾਤਾਰ ਮੁਹਿੰਮ ਚਲਾ ਰਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।

Follow Us
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......