AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ਪਾਕਿਸਤਾਨੀ ਤਸਕਰੀ ਮੋਡੀਊਲ ਦਾ ਪਰਦਾਫਾਸ਼, 5 ਕਿੱਲੋ ਹੇਰੋਇਨ ਤੇ ਗਲੌਕ ਪਿਸਤੌਲਾਂ ਸਣੇ 10 ਗ੍ਰਿਫ਼ਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਪੱਧਰ 'ਤੇ ਸਰਗਰਮ ਦੋ ਸੰਗਠਿਤ ਨਸ਼ਾ ਅਤੇ ਹਥਿਆਰ ਤਸਕਰੀ ਮੋਡੀਊਲਾਂ ਦਾ ਪਰਦਾਫਾਸ਼ ਕਰਦਿਆਂ ਕੁੱਲ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਅੰਮ੍ਰਿਤਸਰ 'ਚ ਪਾਕਿਸਤਾਨੀ ਤਸਕਰੀ ਮੋਡੀਊਲ ਦਾ ਪਰਦਾਫਾਸ਼, 5 ਕਿੱਲੋ ਹੇਰੋਇਨ ਤੇ ਗਲੌਕ ਪਿਸਤੌਲਾਂ ਸਣੇ 10 ਗ੍ਰਿਫ਼ਤਾਰ
ਅੰਮ੍ਰਿਤਸਰ: ਪਾਕਿਸਤਾਨੀ ਤਸਕਰੀ ਮੋਡੀਊਲ ਬੇਨਕਾਬ, 5 ਕਿਲੋ ਹੇਰੋਇਨ ਨਾਲ 10 ਕਾਬੂ
lalit-sharma
| Updated On: 28 Feb 2026 18:12 PM IST

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਪੱਧਰ ‘ਤੇ ਸਰਗਰਮ ਦੋ ਸੰਗਠਿਤ ਨਸ਼ਾ ਅਤੇ ਹਥਿਆਰ ਤਸਕਰੀ ਮੋਡੀਊਲਾਂ ਦਾ ਪਰਦਾਫਾਸ਼ ਕਰਦਿਆਂ ਕੁੱਲ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਖੁਲਾਸਾ ਕੀਤਾ ਕਿ ਇਹ ਆਪ੍ਰੇਸ਼ਨ ਕਮਿਸ਼ਨਰੇਟ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਬੇਹੱਦ ਯੋਜਨਾਬੱਧ ਤਰੀਕੇ ਨਾਲ ਚਲਾਇਆ ਗਿਆ ਸੀ।

ਭਾਰੀ ਮਾਤਰਾ ਵਿੱਚ ਹੇਰੋਇਨ ਅਤੇ ਆਧੁਨਿਕ ਹਥਿਆਰ ਬਰਾਮਦ

ਇਸ ਸਫ਼ਲ ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5.438 ਕਿਲੋਗ੍ਰਾਮ ਹੇਰੋਇਨ, ਤਿੰਨ ਅਤਿ-ਆਧੁਨਿਕ ਪਿਸਤੌਲ, 34 ਜਿੰਦਾ ਕਾਰਤੂਸ ਅਤੇ 4,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਗਲੌਕ (Glock) 9 ਐਮਐਮ ਪਿਸਤੌਲ, ਇੱਕ ਜ਼ਿਗਾਨਾ (Zigana) 9 ਐਮਐਮ ਪਿਸਤੌਲ ਅਤੇ ਇੱਕ .32 ਬੋਰ ਦਾ ਪਿਸਤੌਲ ਸ਼ਾਮਲ ਹੈ। ਪੁਲਿਸ ਅਨੁਸਾਰ ਇਹ ਹਥਿਆਰ ਅਤੇ ਨਸ਼ੀਲੇ ਪਦਾਰਥ ਸਰਹੱਦ ਪਾਰ ਤੋਂ ਤਸਕਰੀ ਰਾਹੀਂ ਭਾਰਤ ਲਿਆਂਦੇ ਗਏ ਸਨ।

ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨੀ ਤਸਕਰਾਂ ਨਾਲ ਸੰਪਰਕ

ਸ਼ੁਰੂਆਤੀ ਜਾਂਚ ਵਿੱਚ ਚੌਕਾ ਦੇਣ ਵਾਲੀ ਜਾਣਕਾਰੀ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ। ਇਹ ਸਾਰੇ ਪਾਕਿਸਤਾਨੀ ਆਕਾਵਾਂ ਦੇ ਇਸ਼ਾਰੇ ‘ਤੇ ਸਰਹੱਦ ਪਾਰ ਤੋਂ ਆਉਣ ਵਾਲੀ ਨਸ਼ੇ ਅਤੇ ਹਥਿਆਰਾਂ ਦੀ ਖੇਪ ਨੂੰ ਅੱਗੇ ਸਪਲਾਈ ਕਰਨ ਦਾ ਕੰਮ ਕਰਦੇ ਸਨ। ਪੁਲਿਸ ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਕਈਆਂ ਦਾ ਪੁਰਾਣਾ ਅਪਰਾਧਿਕ ਪਿਛੋਕੜ ਹੈ।

ਖਾਸ ਤੌਰ ‘ਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੱਟੀ, ਜੋ ਕਿ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਉੱਥੋਂ ਹੀ ਇਸ ਪੂਰੇ ਤਸਕਰੀ ਨੈੱਟਵਰਕ ਨੂੰ ਆਪ੍ਰੇਟ ਕਰ ਰਿਹਾ ਸੀ। ਗੋਪੀ ਦੀ ਪੁੱਛਗਿੱਛ ਤੋਂ ਬਾਅਦ ਹੀ ਉਸ ਦੇ ਹੋਰ ਸਾਥੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਗੁਰਪ੍ਰੀਤ ਸਿੰਘ ‘ਤੇ ਪਹਿਲਾਂ ਹੇਰੋਇਨ ਤਸਕਰੀ, ਲਵਪ੍ਰੀਤ ਸਿੰਘ ‘ਤੇ ਕਤਲ, ਅਤੇ ਸਤਨਾਮ ਸਿੰਘ ਤੇ ਮਨਪ੍ਰੀਤ ਸਿੰਘ ਮੰਨਾ ‘ਤੇ ਕਈ ਗੰਭੀਰ ਮਾਮਲੇ ਦਰਜ ਹਨ।

ਨੈੱਟਵਰਕ ਨੂੰ ਜੜ੍ਹ ਤੋਂ ਖ਼ਤਮ ਕਰਨ ਦੀ ਤਿਆਰੀ

ਪੁਲਿਸ ਹੁਣ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਹੇਰੋਇਨ ਅਤੇ ਹਥਿਆਰ ਭਾਰਤ ਪਹੁੰਚਣ ਤੋਂ ਬਾਅਦ ਕਿਹੜੇ-ਕਿਹੜੇ ਇਲਾਕਿਆਂ ਵਿੱਚ ਸਪਲਾਈ ਕੀਤੇ ਜਾਣੇ ਸਨ। ਪੁਲਿਸ ਵੱਲੋਂ ਇਸ ਨੈੱਟਵਰਕ ਦੀਆਂ ਅਗਲੀਆਂ ਅਤੇ ਪਿਛਲੀਆਂ ਕੜੀਆਂ ਨੂੰ ਜੋੜਿਆ ਜਾ ਰਿਹਾ ਹੈ। ਇਸ ਮਾਮਲੇ ਵਿੱਚ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਵੱਖ-ਵੱਖ ਐਫ਼ਆਈਆਰਾਂ ਦਰਜ ਕੀਤੀਆਂ ਗਈਆਂ ਹਨ। ਪੰਜਾਬ ਪੁਲਿਸ ਨੇ ਮੁੜ ਦੁਹਰਾਇਆ ਹੈ ਕਿ ਰਾਜ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੇ ਕਾਰੋਬਾਰ ਵਿਰੁੱਧ ‘ਜ਼ੀਰੋ ਟੋਲਰੈਂਸ’ ਨੀਤੀ ਜਾਰੀ ਰਹੇਗੀ। ਪੁਲਿਸ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਵੱਡੇ ਖੁਲਾਸੇ ਅਤੇ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।

Follow Us
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ...
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ...
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill: