ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, 4 ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ 7 ਮੁਲਜ਼ਮ ਗ੍ਰਿਫ਼ਤਾਰ; ਹਥਿਆਰ ਤੇ ਹੈਰੋਇਨ ਜ਼ਬਤ

Updated On: 

25 Nov 2026 23:37 PM IST

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਚਾਰ ਵੱਡੇ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਟੀਮਾਂ ਨੇ ਚਾਰ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 9 ਨਾਜਾਇਜ਼ ਪਿਸਤੌਲ, 13 ਜ਼ਿੰਦਾ ਕਾਰਤੂਸ ਅਤੇ 1.313 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, 4 ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ 7 ਮੁਲਜ਼ਮ ਗ੍ਰਿਫ਼ਤਾਰ; ਹਥਿਆਰ ਤੇ ਹੈਰੋਇਨ ਜ਼ਬਤ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਚਾਰ ਵੱਡੇ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਟੀਮਾਂ ਨੇ ਚਾਰ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 9 ਨਾਜਾਇਜ਼ ਪਿਸਤੌਲ, 13 ਜ਼ਿੰਦਾ ਕਾਰਤੂਸ ਅਤੇ 1.313 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

ਇਸ ਤੋਂ ਇਲਾਵਾ ਪੁਲਿਸ ਨੇ ਮੁਲਜ਼ਮਾਂ ਕੋਲੋਂ 60 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ, ਮੁੱਢਲੀ ਤਫ਼ਤੀਸ਼ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸਿੱਧੇ ਸੰਪਰਕ ਵਿੱਚ ਸਨ। ਪੁਲਿਸ ਨੇ ਚਾਰਾਂ ਮਾਮਲਿਆਂ ਵਿੱਚ ਵੱਖ-ਵੱਖ ਐੱਫ.ਆਈ.ਆਰ. (FIR) ਦਰਜ ਕਰਕੇ ਇਸ ਪੂਰੇ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਦੀ ਭਾਲ ਅਤੇ ਅਗਲੇਰੀ ਜਾਂਚ ਤੇਜ਼ ਕਰ ਦਿੱਤੀ ਹੈ।

ਚਾਰ ਵੱਖ-ਵੱਖ ਆਪ੍ਰੇਸ਼ਨਾਂ ਵਿੱਚ ਸੱਤ ਮੁਲਜ਼ਮ ਆਏ ਅੜਿੱਕੇ

ਪੰਜਾਬ ਦੇ ਡੀ.ਜੀ.ਪੀ. (DGP) ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਨਾਲ ਜੁੜੇ ਚਾਰ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ ਸੱਤ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਰੋਸ਼ਨ ਲਾਲ (42) ਵਾਸੀ ਪਿੰਡ ਚੀਚਾ (ਅੰਮ੍ਰਿਤਸਰ), ਮਨਜੀਤ ਸਿੰਘ ਉਰਫ਼ ਬੀਟਾ (33) ਵਾਸੀ ਪਿੰਡ ਹੇਰ (ਅੰਮ੍ਰਿਤਸਰ), ਜਸਬੀਰ ਸਿੰਘ ਉਰਫ਼ ਬੌਬੀ (24) ਅਤੇ ਗੁਰਲਾਲ ਸਿੰਘ (26) ਵਾਸੀ ਅਟਾਰੀ (ਅੰਮ੍ਰਿਤਸਰ), ਸ਼ੁਭਮ ਭੰਡਾਰੀ (32) ਵਾਸੀ ਗਵਾਲ ਮੰਡੀ/ਵਾਲੀ (ਅੰਮ੍ਰਿਤਸਰ), ਗੁਰਭੇਜ ਸਿੰਘ ਉਰਫ਼ ਭੇਜਾ (33) ਵਾਸੀ ਰਾਜਾਸਾਂਸੀ (ਅੰਮ੍ਰਿਤਸਰ) ਅਤੇ ਪਵਨਦੀਪ ਸਿੰਘ ਉਰਫ਼ ਸਾਹਿਲ (18) ਵਾਸੀ ਪਿੰਡ ਨੌਸ਼ਹਿਰਾ ਢੱਲਾ (ਤਰਨਤਾਰਨ) ਵਜੋਂ ਹੋਈ ਹੈ।

ਪਹਿਲੇ ਆਪ੍ਰੇਸ਼ਨ ਦੌਰਾਨ ਹੈਰੋਇਨ ਅਤੇ ਡਰੱਗ ਮਨੀ ਬਰਾਮਦ

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੇ ਆਪ੍ਰੇਸ਼ਨ ਤਹਿਤ ਪੁਲਿਸ ਨੇ ਪੁਖ਼ਤਾ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਰੋਸ਼ਨ ਲਾਲ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 1.313 ਕਿਲੋਗ੍ਰਾਮ ਹੈਰੋਇਨ ਅਤੇ 60 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਦੂਜੇ ਅਤੇ ਤੀਜੇ ਆਪ੍ਰੇਸ਼ਨ ਵਿੱਚ ਚਾਰ ਮੁਲਜ਼ਮ ਕਾਬੂ

ਪੁਲਿਸ ਕਮਿਸ਼ਨਰ ਅਨੁਸਾਰ, ਦੂਜੇ ਆਪ੍ਰੇਸ਼ਨ ਵਿੱਚ ਥਾਣਾ ਛੇਹਰਟਾ ਦੀਆਂ ਪੁਲਿਸ ਟੀਮਾਂ ਨੇ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਮਨਜੀਤ ਸਿੰਘ ਉਰਫ਼ ਬੀਟਾ ਨੂੰ ਦਬੋਚਿਆ, ਜਿਸ ਕੋਲੋਂ ਇੱਕ ਨਾਜਾਇਜ਼ ਪਿਸਤੌਲ ਅਤੇ ਛੇ ਜ਼ਿੰਦਾ ਕਾਰਤੂਸ ਬਰਾਮਦ ਹੋਏ। ਇਸੇ ਤਰ੍ਹਾਂ, ਤੀਜੇ ਆਪ੍ਰੇਸ਼ਨ ਦੌਰਾਨ ਪੁਲਿਸ ਟੀਮ ਨੇ ਜਸਬੀਰ ਸਿੰਘ ਉਰਫ਼ ਬੌਬੀ, ਗੁਰਲਾਲ ਸਿੰਘ ਅਤੇ ਸ਼ੁਭਮ ਭੰਡਾਰੀ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਤਿੰਨਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਤਿੰਨ ਨਾਜਾਇਜ਼ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਮਿਲੇ ਹਨ।

ਚੌਥੇ ਆਪ੍ਰੇਸ਼ਨ ਵਿੱਚ ਦੋ ਮੁਲਜ਼ਮਾਂ ਕੋਲੋਂ ਪੰਜ ਪਿਸਤੌਲ ਬਰਾਮਦ

ਚੌਥੇ ਆਪ੍ਰੇਸ਼ਨ ਦਾ ਵੇਰਵਾ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਰਣਜੀਤ ਐਵੇਨਿਊ ਦੀਆਂ ਟੀਮਾਂ ਨੇ ਮੁਸਤੈਦੀ ਦਿਖਾਉਂਦਿਆਂ ਗੁਰਭੇਜ ਸਿੰਘ ਉਰਫ਼ ਭੇਜਾ ਅਤੇ ਪਵਨਦੀਪ ਸਿੰਘ ਉਰਫ਼ ਸਾਹਿਲ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਦੋਵਾਂ ਕੋਲੋਂ ਪੰਜ ਨਾਜਾਇਜ਼ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਵਿਦੇਸ਼ੀ ਹੈਂਡਲਰਾਂ ਨਾਲ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਜਾਰੀ

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਸਾਰੇ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰਾਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਪੁਲਿਸ ਮੁਤਾਬਕ, ਵਿਦੇਸ਼ੀ ਹੈਂਡਲਰ ਸੂਬੇ ਵਿੱਚ ਅਪਰਾਧਿਕ ਅਨਸਰਾਂ ਨੂੰ ਅੱਗੇ ਸਪਲਾਈ ਕਰਨ ਲਈ ਨਾਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਮੁਹੱਈਆ ਕਰਵਾਉਂਦੇ ਸਨ। ਹੁਣ ਪੁਲਿਸ ਇਸ ਨੈੱਟਵਰਕ ਦੀ ਪੂਰੀ ਸਪਲਾਈ ਚੇਨ ਨੂੰ ਤੋੜਨ ਅਤੇ ਬਾਕੀ ਫ਼ਰਾਰ ਮੁਲਜ਼ਮਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ।

ਚਾਰ ਵੱਖ-ਵੱਖ FIR ਦਰਜ

ਪੁਲਿਸ ਨੇ ਇਨ੍ਹਾਂ ਚਾਰਾਂ ਆਪ੍ਰੇਸ਼ਨਾਂ ਸਬੰਧੀ ਵੱਖ-ਵੱਖ ਮੁਕੱਦਮੇ ਦਰਜ ਕੀਤੇ ਹਨ, ਜਿਨ੍ਹਾਂ ਵਿੱਚੋਂ ਤਿੰਨ ਮਾਮਲੇ ਥਾਣਾ ਛੇਹਰਟਾ ਵਿਖੇ ਦਰਜ ਹੋਏ ਹਨ:

ਪਹਿਲੀ FIR: ਮੁਕੱਦਮਾ ਨੰਬਰ 282 (ਮਿਤੀ 12 ਨਵੰਬਰ 2026) ਐੱਨ.ਡੀ.ਪੀ.ਐੱਸ. (NDPS) ਐਕਟ ਦੀਆਂ ਧਾਰਾਵਾਂ 21-ਬੀ, 21-ਸੀ, 27-ਏ ਅਤੇ 29 ਤਹਿਤ ਦਰਜ ਕੀਤਾ ਗਿਆ।

ਦੂਜੀ ਅਤੇ ਤੀਜੀ FIR: ਮੁਕੱਦਮਾ ਨੰਬਰ 289 (ਮਿਤੀ 16 ਨਵੰਬਰ 2026) ਅਤੇ ਮੁਕੱਦਮਾ ਨੰਬਰ 291 (ਮਿਤੀ 18 ਨਵੰਬਰ 2026) ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(6,7,8) ਤਹਿਤ ਦਰਜ ਕੀਤੇ ਗਏ ਹਨ।

ਚੌਥੀ FIR: ਮੁਕੱਦਮਾ ਨੰਬਰ 173 (ਮਿਤੀ 20 ਨਵੰਬਰ 2026) ਥਾਣਾ ਰਣਜੀਤ ਐਵੇਨਿਊ ਵਿਖੇ ਅਸਲਾ ਐਕਟ ਦੀ ਧਾਰਾ 25(6,7,8) ਤਹਿਤ ਦਰਜ ਕੀਤਾ ਗਿਆ ਹੈ।

Loading...
Unable to load recommendations.
Follow Us
Related Stories
SAD-BJP ਗਠਜੋੜ ‘ਤੇ ਵਿਧਾਇਕ ਧਾਲੀਵਾਲ ਦਾ ਤਿੱਖਾ ਹਮਲਾ, ਕਿਹਾ-ਜਾਂਚ ਏਜੰਸੀਆਂ ਦੇ ਡਰੋਂ ਦਿੱਲੀ ਝੁਕੇ ਸੁਖਬੀਰ ਬਾਦਲ
ਪੰਜਾਬ ਚੋਣਾਂ ਲਈ ਭਾਜਪਾ ਦਾ ਦਾਅ… ਰਾਘਵ ਚੱਢਾ ਤੇ ਸਵਾਤੀ ਮਾਲੀਵਾਲ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਕੀ ਹੈ ਪੂਰੀ ਰਣਨੀਤੀ?
ਲੁਧਿਆਣਾ ‘ਚ ਮੰਤਰੀ ਸੰਜੀਵ ਅਰੋੜਾ ਦੇ ਘਰ ਪਹੁੰਚੇ ਅਰਵਿੰਦ ਕੇਜਰੀਵਾਲ ਤੇ CM ਮਾਨ, ਪਰਿਵਾਰ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
ਸੁਖਬੀਰ ਬਾਦਲ ਦਾ ਚੰਨੀ ‘ਤੇ ਪਲਟਵਾਰ, ਕਿਹਾ- ਕਾਂਗਰਸ ਨੇ ਦਰਬਾਰ ਸਾਹਿਬ ‘ਤੇ ਹਮਲਾ ਕਰਵਾਇਆ, ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ
ਛੇਤੀ ਫਾਈਨਲ ਹੋਵੇਗੀ ਉਮੀਦਵਾਰਾਂ ਦੀ ਲਿਸਟ… ਪੰਜਾਬ ਕਾਂਗਰਸ ‘ਚ ਚੋਣਾਂ ਨੂੰ ਲੈ ਕੇ ਡੂੰਘਾ ਮੰਥਨ, ਦਿੱਲੀ ਜਾਵੇਗੀ ਰਿਪੋਰਟ, CEC ਕਰੇਗੀ ਫੈਸਲਾ
ਪੰਜਾਬ ‘ਚ BJP-SAD ਵਿਚਾਲੇ ਹੋਈ ਸੀਟਾਂ ਦੀ ਵੰਡ! ਜਾਣੋ ਕਿਹੜੀ ਪਾਰਟੀ ਕਿੱਥੋਂ ਤੇ ਕਿੰਨੀਆਂ ਸੀਟਾਂ ‘ਤੇ ਲੜੇਗੀ ਚੋਣ