AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਮ੍ਰਿਤਸਰ: ਨਵੇਂ ਸਾਲ ਦੇ ਜਸ਼ਨਾਂ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ, ਪੂਰੇ ਸ਼ਹਿਰ ‘ਚ ਲਗਾਏ ਗਏ ਸਪੈਸ਼ਲ ਨਾਕੇ

ਥਾਣਾ ਸਿਵਲ ਲਾਈਨ ਦੇ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਹਰ ਕੋਨੇ 'ਚ ਨਾਕੇ ਲਗਾਏ ਗਏ ਹਨ ਤੇ ਹਰ ਇੱਕ ਗੱਡੀ ਤੇ ਦੋ ਪਹੀਆ ਵਾਹਨ ਦੀ ਜਾਂਚ ਕੀਤੀ ਜਾ ਰਹੀ ਹੈ। ਜੇ ਕੋਈ ਵਿਅਕਤੀ ਸ਼ਰਾਬ ਪੀ ਕੇ ਵਾਹਨ ਚਲਾਉਂਦਾ ਮਿਲਦਾ ਹੈ ਤਾਂ ਉਸ ਦੀ ਬ੍ਰੈਥ ਐਨਾਲਾਈਜ਼ਰ ਰਾਹੀਂ ਜਾਂਚ ਕੀਤੀ ਜਾ ਰਹੀ ਹੈ ਤੇ ਨਿਯਮਾਂ ਅਨੁਸਾਰ ਚਾਲਾਨ ਵੀ ਕੱਟੇ ਜਾ ਰਹੇ ਹਨ।

ਅੰਮ੍ਰਿਤਸਰ: ਨਵੇਂ ਸਾਲ ਦੇ ਜਸ਼ਨਾਂ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ, ਪੂਰੇ ਸ਼ਹਿਰ 'ਚ ਲਗਾਏ ਗਏ ਸਪੈਸ਼ਲ ਨਾਕੇ
ਅੰਮ੍ਰਿਤਸਰ: ਨਵੇਂ ਸਾਲ ਦੇ ਜਸ਼ਨਾਂ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ
lalit-sharma
| Published: 31 Dec 2025 08:01 AM IST

ਅੰਮ੍ਰਿਤਸਰ ਚ ਨਵਾਂ ਸਾਲ ਅਮਨ-ਚੈਨ ਤੇ ਸੁਰੱਖਿਅਤ ਢੰਗ ਨਾਲ ਮਨਾਉਣ ਦੇ ਮਕਸਦ ਨਾਲ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ ਸ਼ਹਿਰ ਭਰ ਚ ਸਪੈਸ਼ਲ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਕਮਿਸ਼ਨਰ ਵੱਲੋਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸ਼ਹਿਰ ਚ ਕਿਸੇ ਵੀ ਤਰ੍ਹਾਂ ਦੀ ਹੁੜਦੰਗਬਾਜ਼ੀ ਨਾ ਹੋਣ ਦਿੱਤੀ ਜਾਵੇ ਤੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰਹੇ।

ਮੀਡੀਆ ਨਾਲ ਗੱਲਬਾਤ ਕਰਦਿਆਂ ਥਾਣਾ ਸਿਵਲ ਲਾਈਨ ਦੇ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਹਰ ਕੋਨੇ ਚ ਨਾਕੇ ਲਗਾਏ ਗਏ ਹਨ ਤੇ ਹਰ ਇੱਕ ਗੱਡੀ ਤੇ ਦੋ ਪਹੀਆ ਵਾਹਨ ਦੀ ਜਾਂਚ ਕੀਤੀ ਜਾ ਰਹੀ ਹੈ। ਜੇ ਕੋਈ ਵਿਅਕਤੀ ਸ਼ਰਾਬ ਪੀ ਕੇ ਵਾਹਨ ਚਲਾਉਂਦਾ ਮਿਲਦਾ ਹੈ ਤਾਂ ਉਸ ਦੀ ਬ੍ਰੈਥ ਐਨਾਲਾਈਜ਼ਰ ਰਾਹੀਂ ਜਾਂਚ ਕੀਤੀ ਜਾ ਰਹੀ ਹੈ ਤੇ ਨਿਯਮਾਂ ਅਨੁਸਾਰ ਚਾਲਾਨ ਵੀ ਕੱਟੇ ਜਾ ਰਹੇ ਹਨ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਨਵਾਂ ਸਾਲ ਪਰਿਵਾਰ ਸਮੇਤ ਸ਼ਾਂਤੀ ਤੇ ਸੁਕੂਨ ਨਾਲ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਗੁਰੂ ਨਗਰੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਨਵੇਂ ਸਾਲ ਦੇ ਮੌਕੇ ਤੇ ਪਹੁੰਚਦੇ ਹਨ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਚ ਮੱਥਾ ਟੇਕਣ ਆਉਂਦੇ ਹਨ। ਇਸ ਲਈ ਪੁਲਿਸ ਕਮਿਸ਼ਨਰ ਵੱਲੋਂ ਖ਼ਾਸ ਟ੍ਰੈਫਿਕ ਪਲਾਨ ਤਿਆਰ ਕੀਤਾ ਗਿਆ ਹੈ ਤੇ ਸਪੈਸ਼ਲ ਟ੍ਰੈਫਿਕ ਫੋਰਸ ਤਾਇਨਾਤ ਕੀਤੀ ਗਈ ਹੈ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।

ਪੁਲਿਸ ਵੱਲੋਂ ਹਰ ਪ੍ਰਮੁੱਖ ਚੌਕ, ਬਾਜ਼ਾਰ ਤੇ ਸੰਵੇਦਨਸ਼ੀਲ ਥਾਵਾਂ ਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ। ਪੁਲਿਸ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਨਵੇਂ ਸਾਲ ਦਾ ਜਸ਼ਨ ਕਾਨੂੰਨ ਦੇ ਦਾਇਰੇ ਚ ਰਹਿ ਕੇ ਮਨਾਇਆ ਜਾਵੇ ਤਾਂ ਜੋ ਅੰਮ੍ਰਿਤਸਰ ਵਾਸੀ ਨਵਾਂ ਸਾਲ ਖੁਸ਼ੀ, ਸੁਕੂਨ ਤੇ ਅਮਨ ਨਾਲ ਮਨਾ ਸਕਣ।

Follow Us
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?...
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ...
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?...
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ...
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ...
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...